ਗੁਰਦਾਸਪੁਰ

ਡੇਰਾ ਬਾਬਾ ਨਾਨਕ ਦੇ ਐੱਸ.ਡੀ. ਐੱਮ ਆਦਿਤਿਆ ਸ਼ਰਮਾ ਨੇ ਖੁਦ ਮੌਕੇ ‘ਤੇ ਖੇਤ ਵਿੱਚ ਜਾ ਕੇ ਲੱਗੀ ਅੱਗ ਬੁਝਾਈ

ਡੇਰਾ ਬਾਬਾ ਨਾਨਕ ਦੇ ਐੱਸ.ਡੀ. ਐੱਮ ਆਦਿਤਿਆ ਸ਼ਰਮਾ ਨੇ ਖੁਦ ਮੌਕੇ ‘ਤੇ ਖੇਤ ਵਿੱਚ ਜਾ ਕੇ ਲੱਗੀ ਅੱਗ ਬੁਝਾਈ
  • PublishedMay 5, 2026

ਡੇਰਾ ਬਾਬਾ ਨਾਨਕ/ਗੁਰਦਾਸਪੁਰ, 5 ਮਈ 2026 ( ਮੰਨਨ ਸੈਣੀ )। ਡੇਰਾ ਬਾਬਾ ਨਾਨਕ ਦੇ ਐੱਸ.ਡੀ. ਐੱਮ ਆਦਿਤਿਆ ਸ਼ਰਮਾ ਵਲੋਂ ਅੱਜ ਪਿੰਡ ਸ਼ਾਹਪੁਰ ਜਾਜਨ ਵਿਖੇ ਖੇਤ ਵਿੱਚ ਲੱਗੀ ਅੱਗ ਨੂੰ ਖੁਦ ਮੌਕੇ ‘ਤੇ ਜਾ ਕੇ ਬੁਝਾਇਆ ਗਿਆ।

ਇਸ ਮੌਕੇ ਗੱਲਬਾਤ ਕਰਦਿਆਂ ਐੱਸ ਡੀ ਐੱਮ ਆਦਿਤਿਆ ਸ਼ਰਮਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਤਹਿਤ ਜਿਲ੍ਹੇ ਅੰਦਰ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਨਾੜ ਸਾੜਨ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਵਾਤਾਵਰਣ ਨੂੰ ਭਾਰੀ ਨੁਕਸਾਨ ਪਹੁੰਚਦਾ ਹੈ। ਇਸ ਲਈ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਾੜ ਨੂੰ ਸਾੜਨ ਦੀ ਬਜਾਏ ਹੋਰ ਵਿਕਲਪਾਂ ਜਿਵੇਂ ਕਿ ਮਸ਼ੀਨਰੀ ਦੀ ਵਰਤੋਂ ਕਰਕੇ ਖੇਤ ਵਿੱਚ ਹੀ ਖ਼ਪਤ ਕਰਨ।

ਡਾ. ਰਣਧੀਰ ਠਾਕੁਰ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਨਾੜ ਸਾੜਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਸਹਿਯੋਗ ਦੇਣ ਅਤੇ ਸਾਫ਼-ਸੁਥਰਾ ਵਾਤਾਵਰਣ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

Written By
The Punjab Wire