ਗੁਰਦਾਸਪੁਰ

ਪੱਛਮ ਬੰਗਾਲ ਦੀ ਤਰ੍ਹਾਂ ਪੰਜਾਬ ਦੇ ਲੋਕ ਵੀ 2027 ’ਚ ਭਾਜਪਾ ਦੀ ਸਰਕਾਰ ਬਣਾਉਣਗੇ :: ਯਾਦਵਿੰਦਰ ਬੁੱਟਰ

ਪੱਛਮ ਬੰਗਾਲ ਦੀ ਤਰ੍ਹਾਂ ਪੰਜਾਬ ਦੇ ਲੋਕ ਵੀ 2027 ’ਚ ਭਾਜਪਾ ਦੀ ਸਰਕਾਰ ਬਣਾਉਣਗੇ :: ਯਾਦਵਿੰਦਰ ਬੁੱਟਰ
  • PublishedMay 7, 2026

ਯਾਦਵਿੰਦਰ ਸਿੰਘ ਬੁੱਟਰ ਨੇ ਹਲਕਾ ਬਟਾਲਾ ਦੇ ਭਾਜਪਾ ਆਗੂਆਂ ਤੇ ਵਰਕਰਾਂ ਨਾਲ ਪੱਛਮ ਬੰਗਾਲ, ਅਸਾਮ ਅਤੇ ਪੁੱਡੂਚੇਰੀ ’ਚ ਭਾਜਪਾ ਦੀ ਹੋਈ ਜਿੱਤ ਦਾ ਜਸ਼ਨ ਮਨਾਇਆ


ਬਟਾਲਾ, 7 ਮਈ (ਮੰਨਨ ਸੈਣੀ)- ਪੱਛਮ ਬੰਗਾਲ, ਅਸਾਮ ਅਤੇ ਪੁੱਡੂਚੇਰੀ ਦੀਆਂ ਵਿਧਾਨ ਸਭਾ ਚੋਣਾਂ ’ਚ ਭਾਰਤੀ ਜਨਤਾ ਪਾਰਟੀ ਦੀ ਹੋਈ ਇਤਿਹਾਸਕ ਜਿੱਤ ਦੀ ਖੁਸ਼ੀ ’ਚ ਪੰਜਾਬ ਭਾਜਪਾ ਦੇ ਬੁਲਾਰੇ ਯਾਦਵਿੰਦਰ ਸਿੰਘ ਬੁੱਟਰ ਨੇ ਨੌਸ਼ਹਿਰਾ ਮੱਝਾ ਸਿੰਘ ਵਿਖੇ ਹਲਕਾ ਬਟਾਲਾ ਦੇ ਭਾਜਪਾ ਆਗੂਆਂ ਅਤੇ ਵਰਕਰਾਂ ਨਾਲ ਮਿਲ ਕੇ ਲੱਡੂ ਵੰਡੇ ਅਤੇ ਇਕ ਦੂਜੇ ਦਾ ਮੂੰਹ ਮਿਠਾ ਕਰਵਾ ਭਾਜਪਾ ਦੀ ਜਿੱਤ ਦਾ ਜਸ਼ਨ ਮਨਾਇਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯਾਦਵਿੰਦਰ ਸਿੰਘ ਬੁੱਟਰ ਨੇ ਕਿਹਾ ਕਿ ਪੱਛਮ ਬੰਗਾਲ ‘ਚ ਮਮਤਾ ਬੈਨਰਜੀ ਸਰਕਾਰ ਦੀਆਂ ਗਲਤ ਨੀਤੀਆਂ ਦੇ ਚਲਦਿਆਂ ਉੱਥੇ ਦੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਪੱਛਮ ਬੰਗਾਲ ਦੇ ਲੋਕਾਂ ਨੇ ਇਨ੍ਹਾਂ ਚੋਣਾਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਵਿਕਾਸਕਾਰੀ ਨੀਤੀਆਂ ਨੂੰ ਅਪਨਾਉਂਦੇ ਹੋਏ ਭਾਜਪਾ ਦੇ ਹੱਕ ’ਚ ਵੋਟਿੰਗ ਕਰਕੇ ਭਾਜਪਾ ਨੂੰ ਇਤਿਹਾਸਕ ਜਿੱਤ ਦਿਵਾਈ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਅਸਾਮ ਅਤੇ ਪੁੱਡੂਚੇਰੀ ਦੇ ਲੋਕਾਂ ਨੇ ਵੀ ਭਾਜਪਾ ਦੇ ਹੱਕ ’ਚ ਆਪਣਾ ਫੈਸਲਾ ਸੁਣਿਆ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਦੇਸ਼ ਦੇ ਲੋਕਾਂ ਨੂੰ ਬਿਨਾਂ ਕਿਸੇ ਪੱਖਪਾਤ ਤੋਂ ਬੁਨਿਆਦੀ ਸਹੂਲਤਾਂ ਦਾ ਲਾਭ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਅਤੇ ਦੇਸ਼ ਵਾਸੀਆਂ ਦੀ ਭਲਾਈ ਲਈ ਲਗਾਤਾਰ ਅਹਿਮ ਫੈਸਲੇ ਲਏ ਜਾ ਰਹੇ ਹਨ ਜਿਸ ਨਾਲ ਦੇਸ਼ ਲਗਾਤਾਰ ਤਰੱਕੀ ਵੱਲ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸੂਬਿਆਂ ’ਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀਆਂ ਸਰਕਾਰਾਂ ਹਨ , ਉਹ ਸੂਬੇ ਲਗਾਤਾਰ ਤਰੱਕੀ ਕਰ ਰਹੇ ਹਨ ਅਤੇ ਉੱਥੋਂ ਦੇ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਬਿਨਾਂ ਕਿਸੇ ਪੱਖਪਾਤ ਤੋਂ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਜਨ ਵਿਰੋਧੀ ਨੀਤੀਆਂ ਤੋਂ ਪੰਜਾਬ ਦੇ ਲੋਕ ਦੁੱਖੀ ਹੈ ਅਤੇ ਆਪ ਸਰਕਾਰ ਪੰਜਾਬ ’ਚ ਕਾਨੂੰਨ ਵਿਵਸਥਾ ਨੂੰ ਬਹਾਲ ਰੱਖਣ ’ਚ ਵੀ ਪੂਰੀ ਤਰ੍ਹਾਂ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੱਛਮ ਬੰਗਾਲ ਦੇ ਲੋਕਾਂ ਨੇ ਭਾਜਪਾ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਹੈ, ਉਸੇ ਤਰ੍ਹਾਂ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਵੀ ਪੰਜਾਬ ਦੇ ਲੋਕ ਭਾਜਪਾ ਦੀਆਂ ਨੀਤੀਆਂ ’ਤੇ ਮੋਹਰ ਲਗਾਉਣਗੇ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ’ਚ ਭਾਜਪਾ ਦੀ ਸਰਕਾਰ ਹੋਣ ਨਾਲ ਪੰਜਾਬ ਦਾ ਸਰਵਪੱਖੀ ਵਿਕਾਸ ਹੋਵੇਗਾ ਅਤੇ ਲੋਕਾਂ ਦਾ ਜੀਵਨ ਪੱਧਰ ਉਚਾ ਚੁੱਕਿਆ ਜਾਵੇਗਾ। ਇਸ ਮੌਕੇ ਮੰਡਲ ਪ੍ਰ੍ਰਧਾਨ ਹਰਪ੍ਰੀਤ ਸਿੰਘ ਬੇਦੀ, ਹਰਜੀਤ ਸਿੰਘ ਸੁਚੇਤਗੜ੍ਹ,ਵਿਕਰਮਜੀਤ ਸਿੰਘ, ਅਵਤਾਰ ਸਿੰਘ ਡੁਡੀਪੁਰ, ਪ੍ਰੀਤਮ ਸਿੰਘ ਡੁਡੀਪੁਰ, ਸੁਖਵਿੰਦਰ ਸਿੰਘ, ਧਰਮਪਾਲ ਸਿੰਘ ਨੌਸ਼ਹਿਰਾ ਮੱਝਾ ਸਿੰਘ, ਪ੍ਰੀਤਮ ਨੌਸ਼ਹਿਰਾ ਮੱਝਾ ਸਿੰਘ, ਵਿੱਕੀ ਨੌਸ਼ਹਿਰਾ ਮੱਝਾ ਸਿੰਘ ਆਦਿ ਹਾਜ਼ਰ ਸਨ।

Written By
The Punjab Wire