ਕੇਂਦਰ ਸਰਕਾਰ ਵਲੋਂ ਭ੍ਰਿਸ਼ਟ ਨੇਤਾਵਾਂ ਅਤੇ ਅਫਸਰਾਂ ਦੇ ਵਿਰੁੱਧ ਕੀਤੀ ਜਾ ਰਹੀ ਸਖ਼ਤ ਕਾਰਵਾਈ : ਯਾਦਵਿੰਦਰ ਬੁੱਟਰ
ਬਟਾਲਾ, 9 ਮਈ 2026 (ਮੰਨਨ ਸੈਣੀ)– ਕੇਂਦਰ ਸਰਕਾਰ ਵਲੋਂ ਭ੍ਰਿਸ਼ਟ ਨੇਤਾਵਾਂ ਅਤੇ ਅਫਸਰਾਂ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਹ ਕਾਰਵਾਈ ਭਵਿੱਖ ’ਚ ਵੀ ਜਾਰੀ ਰਹੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਬਟਾਲਾ ’ਚ ਪੱਤਰਕਾਰਾਂ ਨੂੰ ਲਿਖਤੀ ਪ੍ਰੈਸ ਨੋਟ ਜਾਰੀ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਬੁਲਾਰੇ ਯਾਦਵਿੰਦਰ ਸਿੰਘ ਬੁੱਟਰ ਨੇ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਦੇਸ਼ ’ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਸੰਬੰਧੀ ਕੇਂਦਰੀ ਏਜੰਸੀਆਂ ਅਤੇ ਈ.ਡੀ ਵਲੋਂ ਭ੍ਰਿਸ਼ਟ ਨੇਤਾਵਾਂ ਅਤੇ ਅਧਿਕਾਰੀਆਂ ਦੇ ਦੇ ਘਰਾਂ ਅਤੇ ਦਫਤਰਾਂ ’ਚ ਲਗਾਤਾਰ ਰੇਡ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਈ.ਡੀ ਵਲੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਚੰਡੀਗੜ੍ਹ ਸਥਿਤ ਕੋਠੀ ਵਿਖੇ ਛਾਪੇਮਾਰੀ ਕੀਤੀ ਗਈ ਹੈ ਅਤੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਮਨੀ ਲਾਂਡਰਿੰਗ ਦੇ ਕੇਸ ’ਚ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਅੱਜ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹੀ ਮਨੀ ਲਾਂਡਰਿੰਗ ਦੇ ਕੇਸ ’ਚ ਫੜੇ ਗਏ ਹਨ ਜਿਸ ਨਾਲ ਆਪ ਸਰਕਾਰ ਦਾ ਅਸਲ ਚੇਹਰਾ ਹੁਣ ਪੰਜਾਬ ਦੇ ਲੋਕਾਂ ਦੇ ਸਾਹਮਣ ਆ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਲਗਾਤਾਰ ਦੇਸ਼ ਅਤੇ ਦੇਸ਼ ਵਾਸੀਆਂ ਦੀ ਭਲਾਈ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਦੇਸ਼ ਲਗਾਤਾਰ ਤਰੱਕੀ ਦੇ ਰਾਹ ਵੱਲ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਦੇ ਲੋਕ ਸੂਬੇ ’ਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਬਣਾਉਣਗੇ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ’ਚ ਭਾਜਪਾ ਦੀ ਡਬਲ ਇੰਜਣ ਵਾਲੀ ਸਰਕਾਰ ਬਣਨ ਨਾਲ ਸੂਬਾ ਤੇਜੀ ਨਾਲ ਵਿਕਾਸ ਦੇ ਰਾਹ ’ਤੇ ਵੱਧੇਗਾ ਅਤੇ ਲੋਕਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਬੁਨਿਆਦੀ ਸਹੂਲਤਾਂ