ਕ੍ਰਾਇਮ ਗੁਰਦਾਸਪੁਰ

ਨਾੜ ਨੂੰ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਗੁਰਦਾਸਪੁਰ ਪੁਲਿਸ ਦੀ ਵੱਡੀ ਕਾਰਵਾਈ; ਦਰਜਨ ਦੇ ਕਰੀਬ ਕਿਸਾਨਾਂ ‘ਤੇ ਮੁਕੱਦਮੇ ਦਰਜ

ਨਾੜ ਨੂੰ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਗੁਰਦਾਸਪੁਰ ਪੁਲਿਸ ਦੀ ਵੱਡੀ ਕਾਰਵਾਈ; ਦਰਜਨ ਦੇ ਕਰੀਬ ਕਿਸਾਨਾਂ ‘ਤੇ ਮੁਕੱਦਮੇ ਦਰਜ
  • PublishedMay 11, 2026

ਗੁਰਦਾਸਪੁਰ, 11 ਮਈ 2026 (ਮੰਨਨ ਸੈਣੀ)। ਜ਼ਿਲ੍ਹੇ ਅੰਦਰ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਵਧ ਰਹੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਨੇ ਸਖ਼ਤੀ ਕਰ ਦਿੱਤੀ ਹੈ। ਮਾਨਯੋਗ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਪੁਲਿਸ ਨੇ ਵੱਖ-ਵੱਖ ਥਾਣਿਆਂ ਵਿੱਚ BNS ਦੀ ਧਾਰਾ 223 (ਪੁਰਾਣੀ ਧਾਰਾ 188 IPC) ਤਹਿਤ ਕਾਰਵਾਈ ਕਰਦਿਆਂ ਕਈ ਕਿਸਾਨਾਂ ਅਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲੇ ਦਰਜ ਕੀਤੇ ਹਨ ।

ਥਾਣਿਆਂ ਅਨੁਸਾਰ ਕਾਰਵਾਈ ਦੇ ਵੇਰਵੇ:

  • ਥਾਣਾ ਦੋਰਾਂਗਲਾ: ਪਿੰਡ ਫੁੱਗਰੀ (Dugri) ਵਿਖੇ ਸੈਟੇਲਾਈਟ ਲੋਕੇਸ਼ਨ ਦੇ ਆਧਾਰ ‘ਤੇ ਜਾਂਚ ਦੌਰਾਨ ਕਿਸਾਨ ਜੁਗਰਾਜ ਸਿੰਘ ਪੁੱਤਰ ਜੈ ਸਿੰਘ ਵਿਰੁੱਧ ਮਾਮਲਾ ਦਰਜ ਕੀਤਾ ਗਿਆ । ਇਸੇ ਪਿੰਡ ਵਿੱਚ ਇੱਕ ਹੋਰ ਮਾਮਲੇ ਵਿੱਚ ਜਸਵੰਤ ਸਿੰਘ ਪੁੱਤਰ ਕਰਮ ਸਿੰਘ ਅਤੇ ਜਤਿੰਦਰ ਸਿੰਘ ਪੁੱਤਰ ਹਰਦਿਆਲ ਸਿੰਘ ਵਿਰੁੱਧ ਵੀ ਮੁਕੱਦਮਾ ਦਰਜ ਹੋਇਆ ਹੈ । ਪਿੰਡ ਸੁਲਤਾਨੀ ਵਿੱਚ ਅੱਗ ਲੱਗਣ ਕਾਰਨ 15-20 ਕਿੱਲੇ ਰਕਬਾ ਸੜਨ ‘ਤੇ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ।
  • ਥਾਣਾ ਦੀਨਾਨਗਰ: ਪਿੰਡ ਰਾਮ ਨਗਰ ਵਿਖੇ ਕਰੀਬ 40-45 ਏਕੜ ਨਾੜ ਸੜਨ ਦੀ ਪੁਸ਼ਟੀ ਹੋਣ ‘ਤੇ ਅਣਪਛਾਤੇ ਵਿਅਕਤੀ ਵਿਰੁੱਧ ਸਰਕਾਰੀ ਹੁਕਮਾਂ ਦੀ ਉਲੰਘਣਾ ਦਾ ਮਾਮਲਾ ਦਰਜ ਕੀਤਾ ਗਿਆ ਹੈ ।
  • ਥਾਣਾ ਬਹਿਰਾਮਪੁਰ: ਪਿੰਡ ਜਬਕਰਾ ਵਿਖੇ ਨਾੜ ਨੂੰ ਅੱਗ ਲਗਾਉਣ ਦੇ ਦੋਸ਼ ਵਿੱਚ ਕਰਮ ਸਿੰਘ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ । ਇਸ ਤੋਂ ਇਲਾਵਾ ਪਿੰਡ ਐਮਾ, ਬਾਹਮਣੀ ਅਤੇ ਡਾਲੀਆ ਵਿੱਚ ਵੀ ਅੱਗ ਲੱਗਣ ਦੀਆਂ ਘਟਨਾਵਾਂ ਸਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਹਨ ।
  • ਥਾਣਾ ਤਿੱਬੜ: ਪਿੰਡ ਤਲਵੰਡੀ ਬਥੁੰਗੜ ਵਿਖੇ ਨੱਥਾ ਸਿੰਘ ਪੁੱਤਰ ਮੰਗਲ ਸਿੰਘ ਵਿਰੁੱਧ ਕੇਸ ਦਰਜ ਹੋਇਆ । ਪਿੰਡ ਤਿੱਬੜ ਵਿਖੇ ਹੀ ਰੇਸ਼ਮ ਸਿੰਘ ਪੁੱਤਰ ਜਸਵੰਤ ਸਿੰਘ, ਸੁਖਵਿੰਦਰ ਸਿੰਘ ਤੇ ਬਲਵਿੰਦਰ ਸਿੰਘ ਪੁੱਤਰਾਨ ਜਗਤ ਸਿੰਘ ਅਤੇ ਸਤਨਾਮ ਸਿੰਘ ਪੁੱਤਰ ਲਛਮਣ ਸਿੰਘ ਵਿਰੁੱਧ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ ।
  • ਥਾਣਾ ਧਾਰੀਵਾਲ: ਪਿੰਡ ਜੱਫਰਵਾਲ ਵਿਖੇ ਅਵਤਾਰ ਸਿੰਘ ਪੁੱਤਰ ਜੋਗਿੰਦਰ ਸਿੰਘ ਅਤੇ ਗੁਰਨਾਮ ਸਿੰਘ ਪੁੱਤਰ ਹਰਦੀਪ ਸਿੰਘ ਵਿਰੁੱਧ ਨਾੜ ਨੂੰ ਅੱਗ ਲਗਾਉਣ ਦੇ ਦੋਸ਼ ਹੇਠ ਕਾਰਵਾਈ ਕੀਤੀ ਗਈ ਹੈ ।

ਅਧਿਕਾਰੀਆਂ ਦੀ ਚੇਤਾਵਨੀ

ਕਲੱਸਟਰ ਅਫ਼ਸਰਾਂ ਅਤੇ ਪੁਲਿਸ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ । ਸੈਟੇਲਾਈਟ ਰਾਹੀਂ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰਹੇਗੀ।

Written By
The Punjab Wire