ਅੰਮ੍ਰਿਤਸਰ, 19 ਮਈ 2026 (ਦੀ ਪੰਜਾਬ ਵਾਇਰ)। ਸਟੇਟ ਸਪੈਸ਼ਲ ਓਪਰੇਸ਼ਨ ਸੈੱਲ (SSOC) ਅੰਮ੍ਰਿਤਸਰ ਦੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ।
ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ 18 ਮਈ 2026 ਨੂੰ ਐੱਸਐੱਸਓਸੀ ਅੰਮ੍ਰਿਤਸਰ ਦੀ ਪੁਲਿਸ ਪਾਰਟੀ ਨੇ ਅਜੈ ਪੁੱਤਰ ਰਾਮ ਸਰੂਪ ਵਾਸੀ ਬਾਜੀਗਰ ਮੁਹੱਲਾ, ਅਜਨਾਲਾ ਨੂੰ ਉਸਦੇ ਇੱਕ ਸਾਥੀ ਸਮੇਤ ਗ੍ਰਿਫ਼ਤਾਰ ਕੀਤਾ। ਤਲਾਸ਼ੀ ਦੌਰਾਨ ਦੋਵੇਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰਨੇਡ ਬਰਾਮਦ ਹੋਏ।
ਇਸ ਮਾਮਲੇ ਸਬੰਧੀ ਥਾਣਾ ਐੱਸਐੱਸਓਸੀ ਅੰਮ੍ਰਿਤਸਰ ਵਿੱਚ ਧਾਰਾ 61(2) ਬੀਐਨਐੱਸ ਅਤੇ 4/5 ਐਕਸਪਲੋਸਿਵ ਸਬਸਟੈਂਸ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਹੈ।