ਗੁਰਦਾਸਪੁਰ ਪੰਜਾਬ ਮੁੱਖ ਖ਼ਬਰ ਰਾਜਨੀਤੀ

ਗੁਰਦਾਸਪੁਰ, ਦੀਨਾਨਗਰ ਅਤੇ ਕਾਦੀਆਂ ਕੌਂਸਲਾਂ ਦੀਆਂ ਚੋਣਾਂ 10 ਜੂਨ ਤੋਂ ਪਹਿਲ੍ਹਾਂ ਹੋਣਗੀਆਂ ਮੁਕੰਮਲ: ਪੰਜਾਬ ਸਰਕਾਰ ਵੱਲੋਂ ਨੋਟੀਫ਼ਿਕੇਸ਼ਨ ਜਾਰੀ

ਗੁਰਦਾਸਪੁਰ, ਦੀਨਾਨਗਰ ਅਤੇ ਕਾਦੀਆਂ ਕੌਂਸਲਾਂ ਦੀਆਂ ਚੋਣਾਂ 10 ਜੂਨ ਤੋਂ ਪਹਿਲ੍ਹਾਂ ਹੋਣਗੀਆਂ ਮੁਕੰਮਲ: ਪੰਜਾਬ ਸਰਕਾਰ ਵੱਲੋਂ ਨੋਟੀਫ਼ਿਕੇਸ਼ਨ ਜਾਰੀ
  • PublishedMay 22, 2026

ਗੁਰਦਾਸਪੁਰ, 22 ਮਈ 2026 (ਮੰਨਨ ਸੈਣੀ)। ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ (ਮਿਉਂਸਪਲ ਚੋਣਾਂ ਸ਼ਾਖਾ) ਨੇ 21 ਮਈ 2026 ਨੂੰ ਨੋਟੀਫ਼ਿਕੇਸ਼ਨ ਜਾਰੀ ਕਰਦਿਆਂ ਗੁਰਦਾਸਪੁਰ ਜ਼ਿਲ੍ਹੇ ਦੀਆਂ ਤਿੰਨ ਮਿਉਂਸਪਲ ਕੌਂਸਲਾਂ — ਦੀਨਾਨਗਰ, ਗੁਰਦਾਸਪੁਰ ਅਤੇ ਕਾਦੀਆਂ — ਦੀਆਂ ਆਮ ਚੋਣਾਂ ਜੂਨ 2026 ਦੇ ਪਹਿਲੇ ਹਫ਼ਤੇ ਕਰਵਾਉਣ ਦੇ ਹੁਕਮ ਦਿੱਤੇ ਹਨ।

ਨੋਟੀਫ਼ਿਕੇਸ਼ਨ ਅਨੁਸਾਰ ਇਹ ਕਦਮ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸੀਡਬਲਯੂਪੀ 14987/2026 ਅਤੇ ਸੀਡਬਲਯੂਪੀ 14989/2026 ਵਿੱਚ 15 ਮਈ 2026 ਨੂੰ ਦਿੱਤੇ ਹੁਕਮਾਂ ਦੀ ਪਾਲਣਾ ਵਿੱਚ ਚੁੱਕਿਆ ਗਿਆ ਹੈ। ਪੰਜਾਬ ਮਿਉਂਸਪਲ ਐਕਟ 1911 ਦੀ ਧਾਰਾ 13-ਏ ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਬ ਦੇ ਰਾਜਪਾਲ ਨੇ ਹਦਾਇਤ ਕੀਤੀ ਹੈ ਕਿ ਇਹ ਚੋਣਾਂ 10 ਜੂਨ 2026 ਤੋਂ ਪਹਿਲਾਂ ਮੁਕੰਮਲ ਕਰ ਲਈਆਂ ਜਾਣ।

ਇਹ ਨੋਟੀਫ਼ਿਕੇਸ਼ਨ ਸਕੱਤਰ, ਸਥਾਨਕ ਸਰਕਾਰਾਂ ਵਿਭਾਗ, ਮਨਜੀਤ ਸਿੰਘ ਬਰਾੜ (ਆਈਏਐੱਸ) ਵੱਲੋਂ ਜਾਰੀ ਕੀਤਾ ਗਿਆ ਹੈ। ਰਾਜ ਚੋਣ ਕਮਿਸ਼ਨਰ, ਪੰਜਾਬ ਨੂੰ ਲੋੜੀਂਦੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ, ਜਦੋਂਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਸੰਬੰਧਿਤ ਮਿਉਂਸਪਲ ਕੌਂਸਲਾਂ ਦੇ ਐਗਜ਼ੈਕਟਿਵ ਅਫ਼ਸਰਾਂ ਨੂੰ ਵੀ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਗਏ ਹਨ।

Written By
The Punjab Wire