Close

Recent Posts

ਕ੍ਰਾਇਮ ਗੁਰਦਾਸਪੁਰ

ਨਾਬਾਲਗ ਲੜਕੀ ਨੇ ਫੰਦਾ ਲਾ ਕੇ ਜੀਵਨ ਲੀਲਾ ਕੀਤੀ ਸਮਾਪਤ, ਪੁਲਿਸ ਨੇ ਪੋਸਟਮਾਰਟਮ ਕਰਵਾ ਕੇ ਮ੍ਰਿਤਕ ਦੇਹ ਵਾਰਸਾਂ ਨੂੰ ਸੌਂਪੀ

ਨਾਬਾਲਗ ਲੜਕੀ ਨੇ ਫੰਦਾ ਲਾ ਕੇ ਜੀਵਨ ਲੀਲਾ ਕੀਤੀ ਸਮਾਪਤ, ਪੁਲਿਸ ਨੇ ਪੋਸਟਮਾਰਟਮ ਕਰਵਾ ਕੇ ਮ੍ਰਿਤਕ ਦੇਹ ਵਾਰਸਾਂ ਨੂੰ ਸੌਂਪੀ
  • PublishedMay 23, 2026

ਗੁਰਦਾਸਪੁਰ, 23 ਮਈ 2026 (ਮੰਨਨ ਸੈਣੀ)। ਸ਼ਹਿਰ ਦੇ ਬੇਰੀਆ ਮੁਹੱਲੇ ਵਿੱਚ ਇੱਕ ਘਰ ਅੰਦਰ 15 ਸਾਲਾ ਪ੍ਰਵਾਸੀ ਲੜਕੀ ਨੇ ਫੰਦਾ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਨੇ ਬੀਐੱਨਐੱਸਐੱਸ ਦੀ ਧਾਰਾ 194 ਅਧੀਨ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਵਾ ਕੇ ਸ਼ਵ ਵਾਰਸਾਂ ਨੂੰ ਸੌਂਪ ਦਿੱਤਾ ਹੈ। ਮ੍ਰਿਤਕਾ ਦੀ ਪਛਾਣ ਸਿਮਰਨ ਪੁੱਤਰੀ ਰਾਜੂ ਵਜੋਂ ਹੋਈ ਹੈ। ਇਹ ਪਰਿਵਾਰ ਕਰੀਬ 25 ਸਾਲ ਪਹਿਲਾਂ ਉੱਤਰ ਪ੍ਰਦੇਸ਼ ਤੋਂ ਗੁਰਦਾਸਪੁਰ ਆਇਆ ਸੀ। ਦੱਸਿਆ ਜਾ ਰਿਹਾ ਹੈ ਕਿ ਲੜਕੀ ਦੀ ਮਾਂ ਪਹਿਲਾਂ ਹੀ ਅਕਾਲ ਚਲਾਣਾ ਕਰ ਗਈ ਸੀ, ਜਿਸ ਕਾਰਨ ਉਹ ਮਾਨਸਿਕ ਤੌਰ ‘ਤੇ ਪਰੇਸ਼ਾਨ ਸੀ।

ਥਾਣਾ ਪ੍ਰਭਾਰੀ ਦਵਿੰਦਰ ਪ੍ਰਕਾਸ਼ ਅਤੇ ਜਾਂਚ ਅਧਿਕਾਰੀ ਨਿਰਮਲ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਪੁਲਿਸ ਨੂੰ ਸੂਚਨਾ ਮਿਲੀ ਕਿ ਇੱਕ ਯੁਵਤੀ ਨੇ ਪੱਖੇ ਨਾਲ ਲਟਕ ਕੇ ਜਾਨ ਦੇ ਦਿੱਤੀ ਹੈ। ਦੇਰ ਰਾਤ ਫੌਰੀ ਫੋਰੈਂਸਿਕ ਜਾਂਚ ਟੀਮ ਨੂੰ ਸੱਦਿਆ ਗਿਆ, ਜਿਸ ਨੇ ਡੂੰਘਾਈ ਨਾਲ ਜਾਂਚ-ਪੜਤਾਲ ਕੀਤੀ। ਯੁਵਤੀ ਦਾ ਸ਼ਵ ਅੰਦਰੋਂ ਦਰਵਾਜ਼ਾ ਬੰਦ ਕਰਕੇ ਪੱਖੇ ਨਾਲ ਲਟਕਦਾ ਮਿਲਿਆ। ਸ਼ਵ ਉੱਤੇ ਕੋਈ ਸੱਟ ਦਾ ਨਿਸ਼ਾਨ ਨਹੀਂ ਪਾਇਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਘਰਵਾਲਿਆਂ ਅਨੁਸਾਰ 2021 ਵਿੱਚ ਯੁਵਤੀ ਦੀ ਮਾਤਾ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਉਹ ਮਾਨਸਿਕ ਤੌਰ ‘ਤੇ ਪਰੇਸ਼ਾਨ ਰਹਿੰਦੀ ਸੀ। ਪੁਲਿਸ ਨੇ ਬੀਐੱਨਐੱਸਐੱਸ ਦੀ ਧਾਰਾ 194 ਅਧੀਨ ਸ਼ਵ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤਾ ਹੈ।

Written By
The Punjab Wire