ਗੁਰਦਾਸਪੁਰ, 28 ਮਈ 2026 (ਮੰਨਨ ਸੈਣੀ)। ਗੁਰਦਾਸਪੁਰ ਵਿੱਚ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਬਲ ਮਿਲਣ ਦਾ ਦਾਅਵਾ ਕੀਤਾ ਜਾ ਰਿਹਾ ਸੀ। ਭਾਜਪਾ ਦੇ ਅਨੁਸਾਰ, ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਬਾਹੀਆ ਦੀ ਪ੍ਰਧਾਨਗੀ ਵਿੱਚ ਨਗਰ ਕੌਂਸਲ ਦੇ ਸੇਵਾਮੁਕਤ ਅਧਿਕਾਰੀ ਅਤੇ ਸਮਾਜ-ਸੇਵਕ ਵਿਪਨ ਅੱਤਰੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਪ੍ਰਦੇਸ਼ ਮਹਾਂਸਕੱਤਰ ਰਾਕੇਸ਼ ਰਾਠੌਰ ਨੇ ਉਨ੍ਹਾਂ ਨੂੰ ਸਿਰੋਪਾ ਪਹਿਨਾ ਕੇ ਪਾਰਟੀ ਦੀ ਮੈਂਬਰਸ਼ਿਪ ਦਿਵਾਈ।
ਭਾਜਪਾ ਵੱਲੋਂ ਜਾਰੀ ਪ੍ਰੈੱਸ ਨੋਟ ਵਿੱਚ ਦਾਅਵਾ ਕੀਤਾ ਗਿਆ ਕਿ ਨਗਰ ਕੌਂਸਲ ਗੁਰਦਾਸਪੁਰ ਦੇ ਸੇਵਾਮੁਕਤ ਅਧਿਕਾਰੀ ਅਤੇ ਸਮਾਜ-ਸੇਵਕ ਵਿਪਨ ਅੱਤਰੀ ਨੇ ਭਾਜਪਾ ਜੁਆਇਨ ਕਰ ਲਈ ਹੈ। ਪ੍ਰਦੇਸ਼ ਮਹਾਂਸਕੱਤਰ ਰਾਕੇਸ਼ ਰਾਠੌਰ ਨੇ ਉਨ੍ਹਾਂ ਨੂੰ ਸਿਰੋਪਾ ਪਹਿਨਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਮੈਂਬਰਸ਼ਿਪ ਦਿਵਾਈ।
ਪਰ ਦੂਜੇ ਪਾਸੇ ਵਿਪਨ ਅੱਤਰੀ ਦਾ ਕਹਿਣਾ ਹੈ ਕਿ ਉਹ ਭਾਜਪਾ ਆਗੂਆਂ ਨੂੰ ਆਪਣੇ ਨਿੱਜੀ ਕੰਮਾਂ ਦੇ ਸਿਲਸਿਲੇ ਵਿੱਚ ਮਿਲਣ ਗਏ ਸਨ। ਉਨ੍ਹਾਂ ਸਾਫ਼ ਕਿਹਾ ਕਿ ਉਨ੍ਹਾਂ ਨੇ ਪਾਰਟੀ ਜੁਆਇਨ ਨਹੀਂ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਨਾ ਤਾਂ ਕਦੇ ਭਾਜਪਾ ਵਿੱਚ ਸ਼ਾਮਲ ਹੋਏ ਹਨ ਅਤੇ ਨਾ ਹੀ ਫ਼ਿਲਹਾਲ ਅਜਿਹਾ ਕੋਈ ਇਰਾਦਾ ਹੈ।