Close

Recent Posts

ਪੰਜਾਬ

ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਵੋਟਾਂ ਦੀ ਗਿਣਤੀ ਕਰਨ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ: ਰਾਜ ਚੋਣ ਕਮਿਸ਼ਨ ਪੰਜਾਬ

ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਵੋਟਾਂ ਦੀ ਗਿਣਤੀ ਕਰਨ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ: ਰਾਜ ਚੋਣ ਕਮਿਸ਼ਨ ਪੰਜਾਬ
  • PublishedMay 28, 2026

ਸਾਰੇ ਡਿਪਟੀ ਕਮਿਸ਼ਨਰਾਂ ਨੂੰ ਗਿਣਤੀ ਕੇਂਦਰਾਂ ‘ਤੇ ਮਾਨਤਾ ਪ੍ਰਾਪਤ ਪ੍ਰੈਸ ਦੀ ਸਹੂਲਤ ਲਈ ਢੁਕਵੇਂ ਪ੍ਰਬੰਧਾਂ ਲਈ ਨਿਰਦੇਸ਼

ਵਾਰਡਾਂ ਦੇ ਅੰਤਿਮ ਨਤੀਜੇ ਐਲਾਨੇ ਜਾਣ ਦੇ ਨਾਲ ਹੀ, ਇਹ ਨਤੀਜੇ ਕਮਿਸ਼ਨ ਦੀ ਵੈੱਬਸਾਈਟ ‘ਤੇ ਅਪਲੋਡ ਕੀਤੇ ਜਾਣਗੇ

ਚੰਡੀਗੜ੍ਹ 28 ਮਈ 2025 (ਦੀ ਪੰਜਾਬ ਵਾਇਰ)– ਰਾਜ ਚੋਣ ਕਮਿਸ਼ਨ ਵੱਲੋਂ 29.05.2026 ਨੂੰ ਸਵੇਰੇ 08:00 ਵਜੇ ਤੋਂ ਸ਼ੁਰੂ ਹੋਣ ਵਾਲੀ ਵੋਟਾਂ ਦੀ ਗਿਣਤੀ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਹਰੇਕ ਜ਼ਿਲ੍ਹੇ ਵਿੱਚ ਚੋਣ ਆਬਜ਼ਰਵਰ ਵੱਲੋਂ ਰੈਂਡਮਾਈਜ਼ੇਸ਼ਨ ਤੋਂ ਬਾਅਦ ਕਾਊਂਟਿੰਗ ਸੁਪਰਵਾਈਜ਼ਰ ਅਤੇ ਕਾਊਂਟਿੰਗ ਅਸਿਸਟੈਂਟ ਤਾਇਨਾਤ ਕੀਤੇ ਜਾਣਗੇ। ਹਰੇਕ ਗਿਣਤੀ ਕੇਂਦਰ ਲਈ ਦੋ ਮਾਈਕਰੋ ਆਬਜ਼ਰਵਰ ਤਾਇਨਾਤ ਕੀਤੇ ਗਏ ਹਨ ਜੋ ਉਸ ਜ਼ਿਲ੍ਹੇ ਦੇ ਜਨਰਲ ਆਬਜ਼ਰਵਰ ਦੀ ਸਿੱਧੀ ਨਿਗਰਾਨੀ ਹੇਠ ਕੰਮ ਕਰਨਗੇ ਅਤੇ ਮਾਈਕਰੋ ਆਬਜ਼ਰਵਰ ਆਪਣੀ ਰਿਪੋਰਟ ਜਨਰਲ ਆਬਜ਼ਰਵਰ ਨੂੰ ਸੌਂਪਣਗੇ। ਕਾਊਂਟਿੰਗ ਹਾਲ ਵਿੱਚ ਸਿਰਫ਼ ਅਧਿਕਾਰਤ ਵਿਅਕਤੀਆਂ ਨੂੰ ਹੀ ਜਾਣ ਦੀ ਇਜਾਜ਼ਤ ਹੋਵੇਗੀ। ਵਾਰਡ-ਵਾਰ ਐਲਾਨੇ ਗਏ ਨਤੀਜਿਆਂ ਨੂੰ ਦੇਖਣ ਲਈ ਲਿੰਕ ਰਾਜ ਚੋਣ ਕਮਿਸ਼ਨ ਦੀ ਵੈੱਬਸਾਈਟ <https://sec.punjab.gov.in > ‘ਤੇ “ਨਗਰ ਨਿਗਮ ਚੋਣਾਂ 2026 ਦੇ ਨਤੀਜੇ” ਟੈਬ ਅਧੀਨ ਉਪਲਬਧ ਹੋਵੇਗਾ।ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਵੋਟਾਂ ਦੀ ਗਿਣਤੀ ਕਰਵਾਉਣ ਲਈ ਸਾਰੇ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਹਰੇਕ ਉਮੀਦਵਾਰ ਦੇ ਇੱਕ ਕਾਊਂਟਿੰਗ ਏਜੰਟ ਨੂੰ ਕਾਊਂਟਿੰਗ ਟੇਬਲ ‘ਤੇ ਜਾਣ ਦੀ ਇਜਾਜ਼ਤ ਹੋਵੇਗੀ। ਉਮੀਦਵਾਰ ਜਾਂ ਉਸਦੇ ਚੋਣ ਏਜੰਟ ਨੂੰ ਕਾਊਂਟਿੰਗ ਹਾਲ ਵਿੱਚ ਦਾਖਲ ਹੋਣ ਅਤੇ ਰਿਟਰਨਿੰਗ ਅਫਸਰ ਕੋਲ ਬੈਠਣ ਦੀ ਇਜਾਜ਼ਤ ਹੋਵੇਗੀ। ਕਾਊਂਟਿੰਗ ਸੈਂਟਰਾਂ ‘ਤੇ ਮਾਨਤਾ ਪ੍ਰਾਪਤ ਪ੍ਰੈਸ ਦੀ ਸਹੂਲਤ ਲਈ ਢੁਕਵੇਂ ਪ੍ਰਬੰਧ ਕਰਨ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਿਵੇਂ ਹੀ ਵਾਰਡਾਂ ਦੇ ਅੰਤਿਮ ਨਤੀਜੇ ਐਲਾਨੇ ਜਾਣਗੇ, ਇਹ ਕਮਿਸ਼ਨ ਦੀ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤੇ ਜਾਣਗੇ।

Written By
The Punjab Wire