ਗੁਰਦਾਸਪੁਰ

ਗੁਰਦਾਸਪੁਰ, ਦੀਨਾਨਗਰ ਤੇ ਕਾਦੀਆਂ ਨਗਰ ਕੌਂਸਲ ਚੋਣਾਂ-2026

ਗੁਰਦਾਸਪੁਰ, ਦੀਨਾਨਗਰ ਤੇ ਕਾਦੀਆਂ ਨਗਰ ਕੌਂਸਲ ਚੋਣਾਂ-2026
  • PublishedJune 1, 2026

ਅੱਜ ਗੁਰਦਾਸਪੁਰ 13, ਦੀਨਾਨਗਰ 30 ਅਤੇ ਕਾਦੀਆਂ ਨਗਰ ਕੌਂਸਲ ਲਈ 3 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇ

ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 3 ਜੂਨ

ਗੁਰਦਾਸਪੁਰ, 1 ਜੂਨ 2026 (ਮੰਨਨ ਸੈਣੀ)– ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਣੇ ਚੋਣ ਪ੍ਰੋਗਰਾਮ ਅਨੁਸਾਰ ਗੁਰਦਾਸਪੁਰ, ਦੀਨਾਨਗਰ ਤੇ ਕਾਦੀਆਂ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ ਹੋਣਗੀਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਚੋਣਕਾਰ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਐਲਾਨੇ ਗਏ ਚੋਣ ਪ੍ਰੋਗਰਾਮ ਅਨੁਸਾਰ ਅੱਜ ਗੁਰਦਾਸਪੁਰ 13, ਦੀਨਾਨਗਰ 30 ਤੇ ਕਾਦੀਆਂ ਤੋਂ 3 ਉਮੀਦਵਾਰਾਂ ਵਲੋਂ ਨਾਮਜਦਗੀ ਪੱਤਰ ਭਰੇ ਗਏ।

ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 3 ਜੂਨ ਹੈ। ਨਾਮਜ਼ਦਗੀਆਂ ਪੱਤਰਾਂ ਦੀ ਪੜਤਾਲ 4 ਜੂਨ ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 5 ਜੂਨ ਦੁਪਹਿਰ 3 ਵਜੇ ਤੱਕ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਪੋਲਿੰਗ 13 ਜੂਨ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ‘ਤੇ ਵੋਟਾਂ ਦੀ ਗਿਣਤੀ ਵੋਟਾਂ ਪੈਣ ਉਪਰੰਤ ਉਸੇ ਦਿਨ ਕੀਤੀ ਜਾਵੇਗੀ।

ਦੱਸਣਯੋਗ ਹੈ ਕਿ ਗੁਰਦਾਸਪੁਰ ਨਗਰ ਕੌਂਸਲ ਲਈ ਨਾਮਜ਼ਦਗੀ ਪੱਤਰ ਕੋਰਟ ਰੂਮ ਨੰਬਰ 119, ਦਫਤਰ ਐੱਸ.ਡੀ.ਐਮ ਗੁਰਦਾਸਪੁਰ ਵਿਖੇ, ਦੀਨਾਨਗਰ ਲਈ ਕੋਰਟ ਰੂਮ ਦਫਤਰ ਐੱਸ.ਡੀ.ਐਮ ਦੀਨਾਨਗਰ ਵਿਖੇ ਅਤੇ ਕਾਦੀਆਂ ਨਗਰ ਕੌਂਸਲ ਲਈ ਮਾਰਕਿਟ ਕਮੇਟੀ ਕਾਦੀਆਂ ਵਿਖੇ ਨਾਮਜ਼ਦਗੀ ਪੱਤਰ ਜਮ੍ਹਾਂ ਹੋਣਗੇ।

Written By
The Punjab Wire