ਵਾਰਡ ਨੰਬਰ 20 ਤੋਂ ਭਾਜਪਾ ਉਮੀਦਵਾਰ ਤਾਨੀਆ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ
ਗੁਰਦਾਸਪੁਰ, 2 ਜੂਨ 2026 (ਮੰਨਨ ਸੈਣੀ)। ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਤਹਿਤ ਵਾਰਡ ਨੰਬਰ 20 ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਉਮੀਦਵਾਰ ਤਾਨੀਆ ਸ਼ਰਮਾ, ਪਤਨੀ ਅੰਕੁਸ਼ ਮਹਾਜਨ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਚੋਣ ਅਧਿਕਾਰੀ ਕੋਲ ਦਾਖਲ ਕਰਵਾਏ।
ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਦੇ ਸੀਨੀਅਰ ਆਗੂ ਰਾਕੇਸ਼ ਜਯੋਤੀ, ਮੰਡਲ ਪ੍ਰਧਾਨ ਰਿੱਕੀ ਮਹੰਤ, ਪ੍ਰਵੀਨ ਕੁਮਾਰ ਅਤੇ ਪਰਿਵਾਰਕ ਮੈਂਬਰ ਵੀ ਮੌਜੂਦ ਰਹੇ। ਨਾਮਜ਼ਦਗੀ ਦਾਖਲ ਕਰਨ ਤੋਂ ਬਾਅਦ ਤਾਨੀਆ ਸ਼ਰਮਾ ਨੇ ਕਿਹਾ ਕਿ ਉਹ ਵਾਰਡ ਦੇ ਸਰਬਪੱਖੀ ਵਿਕਾਸ, ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਨੂੰ ਆਪਣੀ ਪਹਿਲ ਬਣਾਉਣਗੇ।
ਉਨ੍ਹਾਂ ਕਿਹਾ ਕਿ ਵਾਰਡ ਵਾਸੀਆਂ ਵੱਲੋਂ ਮਿਲ ਰਹੇ ਪਿਆਰ ਅਤੇ ਸਮਰਥਨ ਨਾਲ ਉਹ ਚੋਣ ਮੈਦਾਨ ਵਿੱਚ ਉਤਰੇ ਹਨ ਅਤੇ ਜੇਕਰ ਲੋਕਾਂ ਨੇ ਮੌਕਾ ਦਿੱਤਾ ਤਾਂ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾਵੇਗੀ।
ਇਸ ਦੌਰਾਨ ਭਾਜਪਾ ਆਗੂਆਂ ਨੇ ਭਰੋਸਾ ਜਤਾਇਆ ਕਿ ਪਾਰਟੀ ਉਮੀਦਵਾਰ ਨੂੰ ਵਾਰਡ ਦੇ ਲੋਕਾਂ ਦਾ ਭਰਪੂਰ ਸਮਰਥਨ ਮਿਲੇਗਾ ਅਤੇ ਉਹ ਜਿੱਤ ਹਾਸਲ ਕਰਨ ਵਿੱਚ ਕਾਮਯਾਬ ਰਹੇਗੀ।