Close

Recent Posts

ਦੇਸ਼ ਪੰਜਾਬ

ਭਾਜਪਾ ਨੇ ਤਰੁਣ ਚੁਘ ਨੂੰ ਮੱਧ ਪ੍ਰਦੇਸ਼ ਤੋਂ ਰਾਜ ਸਭਾ ਲਈ ਨਾਮਜ਼ਦ ਕੀਤਾ

ਭਾਜਪਾ ਨੇ ਤਰੁਣ ਚੁਘ ਨੂੰ ਮੱਧ ਪ੍ਰਦੇਸ਼ ਤੋਂ ਰਾਜ ਸਭਾ ਲਈ ਨਾਮਜ਼ਦ ਕੀਤਾ
  • PublishedJune 4, 2026

ਨਵੀਂ ਦਿੱਲੀ, 4 ਜੂਨ 2026 (ਦੀ ਪੰਜਾਬ ਵਾਇਰ)। ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਨੇ ਅੱਜ ਰਾਜ ਸਭਾ ਦੇ ਦੋ-ਸਾਲਾ ਚੋਣਾਂ 2026 ਲਈ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ, ਜਿਸ ਵਿੱਚ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਨਾਲ ਸੰਬੰਧਿਤ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁਘ ਨੂੰ ਮੱਧ ਪ੍ਰਦੇਸ਼ ਤੋਂ ਰਾਜ ਸਭਾ ਮੈਂਬਰ ਵਜੋਂ ਨਾਮਜ਼ਦ ਕੀਤਾ ਗਿਆ ਹੈ। ਮੱਧ ਪ੍ਰਦੇਸ਼ ਤੋਂ ਭਾਜਪਾ ਦਾ ਦੂਜਾ ਉਮੀਦਵਾਰ ਰਜਨੀਸ਼ ਅਗਰਵਾਲ ਹੈ।

ਪਾਰਟੀ ਦੇ ਕੇਂਦਰੀ ਦਫ਼ਤਰ ਵੱਲੋਂ ਜਾਰੀ ਅਧਿਕਾਰਤ ਪ੍ਰੈੱਸ ਵਿਗਿਆਪਤੀ ਅਨੁਸਾਰ ਭਾਜਪਾ ਨੇ ਕੁੱਲ 5 ਸੂਬਿਆਂ ਤੋਂ 10 ਉਮੀਦਵਾਰ ਮੈਦਾਨ ਵਿੱਚ ਉਤਾਰੇ ਹਨ। ਇਨ੍ਹਾਂ ਵਿੱਚ ਅਰੁਣਾਚਲ ਪ੍ਰਦੇਸ਼ ਤੋਂ ਤਾਈ ਤਾਗਕ, ਗੁਜਰਾਤ ਤੋਂ ਰਾਜੂਭਾਈ ਸ਼ੁਕਲਾ, ਮੁਕੇਸ਼ਭਾਈ ਰਾਠਵਾ, ਮਾਨਸਿੰਘ ਪਰਮਾਰ ਅਤੇ ਜੀਤੇਂਦਰ ਮੇਘਜੀਭਾਈ ਕੰਜਾਰੀਆ, ਮਣੀਪੁਰ ਤੋਂ ਏ. ਸ਼ਾਰਦਾ ਦੇਵੀ ਅਤੇ ਰਾਜਸਥਾਨ ਤੋਂ ਡਾ. ਅਲਕਾ ਗੁਰਜਰ ਅਤੇ ਡਾ. ਸਤੀਸ਼ ਪੂਨੀਆ ਸ਼ਾਮਲ ਹਨ। ਇਸ ਤੋਂ ਇਲਾਵਾ ਪਾਰਟੀ ਨੇ ਓਡੀਸ਼ਾ ਵਿੱਚ ਹੋਣ ਵਾਲੀਆਂ ਰਾਜ ਸਭਾ ਉਪ-ਚੋਣਾਂ ਲਈ ਦੇਬਾਸ਼ੀਸ਼ ਸਾਮੰਤਰਾਏ ਨੂੰ ਉਮੀਦਵਾਰ ਬਣਾਇਆ ਹੈ।

ਤਰੁਣ ਚੁਘ ਅੰਮ੍ਰਿਤਸਰ ਜ਼ਿਲ੍ਹੇ ਦੇ ਜੰਮਪਲ ਹਨ ਅਤੇ ਉਨ੍ਹਾਂ ਨੇ ਆਪਣੀ ਸਿਆਸੀ ਸ਼ੁਰੂਆਤ ਰਾਸ਼ਟਰੀ ਸਵੈਮਸੇਵਕ ਸੰਘ (ਆਰ.ਐਸ.ਐਸ.) ਤੋਂ ਕੀਤੀ ਸੀ। ਉਹ ਲੰਮੇ ਸਮੇਂ ਤੋਂ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਦੇ ਅਹੁਦੇ ‘ਤੇ ਕੰਮ ਕਰ ਰਹੇ ਹਨ।

ਇਸ ਸੂਚੀ ਉੱਤੇ ਭਾਜਪਾ ਦੇ ਰਾਸ਼ਟਰੀ ਮਹਾਸਕੱਤਰ ਅਤੇ ਮੁੱਖ ਦਫ਼ਤਰ ਪ੍ਰਭਾਰੀ ਅਰੁਣ ਸਿੰਘ ਦੇ ਦਸਤਖ਼ਤ ਹਨ।

Written By
The Punjab Wire