Close

Recent Posts

ਹੋਰ ਗੁਰਦਾਸਪੁਰ ਪੰਜਾਬ

ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਵਲੋਂ 21 ਜੂਨ ਨੂੰ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ National Testing Agency ਦੁਆਰਾ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ100 ਮੀਟਰ ਦੇ ਘੇਰੇ ਅੰਦਰਪਾਬੰਦੀ ਦੇ ਹੁਕਮ ਲਾਗੂ

ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਵਲੋਂ 21 ਜੂਨ ਨੂੰ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ National Testing Agency ਦੁਆਰਾ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ100 ਮੀਟਰ ਦੇ ਘੇਰੇ ਅੰਦਰਪਾਬੰਦੀ ਦੇ ਹੁਕਮ ਲਾਗੂ
  • PublishedJune 20, 2026

ਗੁਰਦਾਸਪੁਰ, 20 ਜੂਨ 2026 (ਦੀ ਪੰਜਾਬ ਵਾਇਰ)। ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ. 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਮਿਤੀ 21-06-2026 ਲਈ ਲਾਗੂ ਰਹੇਗਾ, ਪਰ ਇਹ ਹੁਕਮ ਉਹਨਾਂ ਵਿਅਕਤੀਆਂ ਤੇ ਲਾਗੂ ਨਹੀਂ ਹੋਵੇਗਾ ਜੋ ਇਹਨਾਂ ਪ੍ਰੀਖਿਆਵਾਂ ਵਿਚ ਡਿਊਟੀ ਤੇ ਹੋਣਗੇ ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ National Testing Agency ਦੁਆਰਾ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਵਿਘਨ ਪਾਉਣ ਵਾਲੇ ਅਨਸਰ ਇਕੱਠੇ ਹੋ ਜਾਂਦੇ ਹਨ। ਇਸ ਲਈ ਪ੍ਰੀਖਿਆ ਵਿਚ ਵਿਘਨ ਪਾਉਣ ਵਾਲੇ ਅਨਸਰਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ, ਟਰੈਫਿਕ ਦੀ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਅਤੇ ਸਮਾਜਿਕ ਦੂਰੀ ਬਣਾਏ ਰੱਖਣ ਲਈ ਇਹਨਾਂ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਅੰਦਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੀ ਲੋੜ ਹੈ ਅਤੇ ਸਾਰੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ਦੀ ਮਨਾਹੀ ਕਰਨਾ ਅਤਿ ਜਰੂਰੀ ਹੈ, ਤਾਂ ਜੋ ਅਜਿਹੀ ਕੋਈ ਅਣਸੁਖਾਵੀ ਘਟਨਾ ਨਾ ਵਾਪਰੇ।

Written By
The Punjab Wire