Close

Recent Posts

ਗੁਰਦਾਸਪੁਰ ਪੰਜਾਬ

ਨਗਰ ਨਿਗਮ ਬਟਾਲਾ ਦਾ ਵਿਸ਼ੇਸ਼ ਉਪਰਾਲਾ, ਨਸਬੰਦੀ ਰਾਹੀਂ ਅਵਾਰਾ ਕੁੱਤਿਆਂ ਦੀ ਸੰਖਿਆ ‘ਤੇ ਕੀਤਾ ਜਾ ਰਿਹਾ ਕੰਟਰੋਲ-ਕਮਿਸ਼ਨਰ, ਗੁਰਸਿਮਰਨ ਸਿੰਘ ਢਿੱਲੋਂ

ਨਗਰ ਨਿਗਮ ਬਟਾਲਾ ਦਾ ਵਿਸ਼ੇਸ਼ ਉਪਰਾਲਾ, ਨਸਬੰਦੀ ਰਾਹੀਂ ਅਵਾਰਾ ਕੁੱਤਿਆਂ ਦੀ ਸੰਖਿਆ ‘ਤੇ ਕੀਤਾ ਜਾ ਰਿਹਾ ਕੰਟਰੋਲ-ਕਮਿਸ਼ਨਰ, ਗੁਰਸਿਮਰਨ ਸਿੰਘ ਢਿੱਲੋਂ
  • PublishedJuly 8, 2026

ਬਟਾਲਾ ਸ਼ਹਿਰ ਵਿੱਚ ਹੁਣ ਤਕ 425 ਕੁੱਤਿਆਂ ਅਤੇ 466 ਕੁੱਤੀਆਂ ਦੀ ਕੀਤੀ ਜਾ ਚੁੱਕੀ ਹੈ ਨਸਬੰਦੀ

ਟੀਮ ਹਰ ਰੋਜ ਨਗਰ ਨਿਗਮ ਬਟਾਲਾ ਦੇ ਵੱਖ ਵੱਖ ਵਾਰਡਾਂ ਵਿੱਚ ਜਾ ਕਿ ਕੁੱਤਿਆਂ ਸਬੰਧੀ ਆ ਰਹੀਆਂ ਸ਼ਿਕਾਇਤਾਂ ਦੇ ਅਨੁਸਾਰ ਕਰਦੀ ਹੈ ਕੰਮ

ਗੁਰਦਾਸਪੁਰ/ਬਟਾਲਾ, 8 ਜੁਲਾਈ 2026 (ਮੰਨਨ ਸੈਣੀ )। ਨਗਰ ਨਿਗਮ ਬਟਾਲਾ ਵਲੋਂ ਨਸਬੰਦੀ ਰਾਹੀਂ ਅਵਾਰਾ ਕੁੱਤਿਆਂ ਦੀ ਸੰਖਿਆ ‘ਤੇ ਕੰਟਰੋਲ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਸਿਮਰਨ ਸਿੰਘ ਢਿੱਲੋਂ, ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਦੱਸਿਆ ਕਿ ਕੁੱਤਿਆਂ ਦੀ ਨਸਬੰਦੀ ਦਾ ਟੈਂਡਰ 2025 ਵਿੱਚ ਲਗਭਗ 47.91 ਲੱਖ ਰੁਪਏ ਦਾ ਅੰਮ੍ਰਿਤਸਰ ਦੀ ਇੱਕ ਫਰਮ ‘ ਦ ਐਨੀਮਲਜ ਵੈਲਫੇਅਰ ਐਸੋਸੀਏਸ਼ਨ ਪਿੰਡ ਫ਼ਤਹਿਗੜ੍ਹ ਸ਼ੁਕਰਚੱਕ ਨਜ਼ਦੀਕ ਵੇਰਕਾ’ ਨੇ ਲਿਆ ਸੀ।

ਉਨਾਂ ਦੱਸਿਆ ਕਿ ਮਈ ਦੇ ਮਹੀਨੇ ਵਿੱਚ ਇਸ ਫਰਮ ਨੇ 174 ਕੁੱਤਿਆਂ ਅਤੇ 186 ਕੁੱਤੀਆਂ ਦੀ ਨਸਬੰਦੀ ਕੀਤੀ ਸੀ। ਜਦਕਿ ਜੂਨ ਮਹੀਨੇ ਵਿੱਚ 251 ਕੁੱਤਿਆਂ ਅਤੇ 280 ਕੁੱਤੀਆਂ ਦੀ ਨਸਬੰਦੀ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਹੁਣ ਤਕ 425 ਕੁੱਤਿਆਂ ਅਤੇ 466 ਕੁੱਤੀਆਂ ਦੀ ਨਸਬੰਦੀ ਕੀਤੀ ਗਈ ਹੈ। ਇਹ ਟੀਮ ਹਰ ਰੋਜ ਨਗਰ ਨਿਗਮ ਬਟਾਲਾ ਦੇ ਵੱਖ ਵੱਖ ਵਾਰਡਾਂ ਵਿੱਚ ਜਾ ਕਿ ਕੁੱਤਿਆਂ ਸਬੰਧੀ ਆ ਰਹੀਆਂ ਸ਼ਿਕਾਇਤਾਂ ਦੇ ਅਨੁਸਾਰ ਕੰਮ ਕਰਦੀ ਹੈ।

ਕਮਿਸ਼ਨਰ ਗੁਰਸਿਮਰਨ ਸਿੰਘ ਢਿੱਲੋਂ ਨੇ ਅੱਗੇ ਦੱਸਿਆ ਕਿ ਅਵਾਰਾ ਕੁੱਤਿਆਂ ਦੀ ਦਹਿਸ਼ਤ ਅਤੇ ਆਕਰਮਕਤਾ ਸਮੁੱਚੇ ਪੰਜਾਬ ਰਾਜ ਦੀ ਸਮੱਸਿਆ ਹੈ। ਇਸ ਮਸਲੇ ਵਿਚ ਸ਼ਹਿਰੀ ਅਤੇ ਦਿਹਾਤੀ ਖੇਤਰ ਸ਼ਾਮਿਲ ਹਨ। ਇਸ ਸਮੱਸਿਆ ਨੂੰ ਨਜਿਠਣ ਸਬੰਧੀ ਸ਼ਹਿਰੀ ਖੇਤਰ ਵਿੱਚ ਉਪਰਾਲੇ ਕੀਤੇ ਜਾ ਰਹੇ ਹਨ।

ਉਹਨਾਂ ਕਿਹਾ ਕਿ ਅਵਾਰਾ ਕੁੱਤਿਆਂ ਦੀ ਅਬਾਦੀ ਵਧਣ ਕਰਕੇ ਕੁੱਤਿਆਂ ਵੱਲੋਂ ਆਮ ਪਬਲਿਕ ਨੂੰ ਕੱਟਣ ਦੀਆਂ ਘਟਨਾਵਾਂ ਹੋ ਰਹੀਆਂ ਹਨ। ਇਸ ਗੰਭੀਰ ਸਮੱਸਿਆ ਸਬੰਧੀ ਵਿਭਾਗ ਸੁਚੇਤ ਹੈ ਅਤੇ ਇਸ ਸਬੰਧੀ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਇਸ ਸਮੱਸਿਆ ਨੂੰ ਨਜਿੱਠਣ ਲਈ ਉਨ੍ਹਾਂ ਨੂੰ ਖਾਸ ਉਪਰਾਲੇ ਕਰਨ ਲਈ ਲਗਾਤਾਰ ਦਿਸ਼ਾ-ਨਿਰਦੇਸ਼ ਦਿੱਤੇ ਜਾ ਰਹੇ ਹਨ। ਇਸ ਸਬੰਧੀ ਕਾਰਵਾਈ Prevention & cruelty to Animals Act, 1960 ਅਨੁਸਾਰ ਹੀ ਕੀਤੀ ਜਾਂਦੀ ਹੈ।

ਉਨ੍ਹਾਂ ਦੱਸਿਆ ਕਿ ਅਵਾਰਾ ਕੁੱਤਿਆਂ ਦੀ ਸਮੱਸਿਆ ਨੂੰ ਨਜਿੱਠਣ ਲਈ ਢੁੱਕਵਾ ਹੱਲ ਇਹ ਹੈ ਕਿ ਇੰਨ੍ਹਾਂ ਦੀ ਨਸਬੰਦੀ ਕੀਤੀ ਜਾਵੇ ਤਾਂ ਜੋ ਇੰਨ੍ਹਾਂ ਦੀ ਸੰਖਿਆ ਨੂੰ ਕੰਟਰੋਲ ਵਿੱਚ ਕੀਤਾ ਜਾ ਸਕੇ। ਐਨੀਮਲ ਬਰਥ ਕੰਟਰੋਲ ਰੂਲਜ 2023 ਦੇ ਤਹਿਤ ਅਵਾਰਾ ਕੁੱਤਿਆਂ ਦੀ ਨਸਬੰਦੀ ਕਰਵਾਈ ਜਾਂਦੀ ਹੈ।

ਮਾਹਿਰਾਂ ਦੀ ਰਾਏ ਅਨੁਸਾਰ ਜਦੋਂ ਵੀ ਕਿਸੇ ਕੁੱਤੇ ਦੀ ਨਸਬੰਦੀ ਕੀਤੀ ਜਾਂਦੀ ਹੈ ਤਾਂ ਉਸਦੇ ਆਕਰਾਮਕ ਹੋਣ ਵਿੱਚ ਕਮੀ ਆਉਂਦੀ ਹੈ ਅਤੇ ਜਿਸ ਨਾਲ ਕੁੱਤਿਆਂ ਵੱਲੋਂ ਕੱਟਣ ਦੀਆਂ ਘਟਨਾਵਾਂ ਵਿੱਚ ਵੀ ਕਮੀ ਹੁੰਦੀ ਹੈ। ਉਕਤ ਰੂਲਜ ਦੇ ਤਹਿਤ ਕੁੱਤਿਆਂ ਦੀ ਨਸਬੰਦੀ ਕਰਨ ਉਪਰੰਤ ਉਨ੍ਹਾਂ ਨੂੰ ਉਸੇ ਜਗ੍ਹਾ ਤੇ ਵਾਪਸ ਛੱਡਿਆ ਜਾਣਾ ਹੁੰਦਾ ਹੈ, ਜਿੱਥੇ ਉਨ੍ਹਾਂ ਨੂੰ ਪਕੜਿਆ ਗਿਆ ਸੀ ਭਾਵ ਕਿ ਉਨਾਂ ਦੀ ਜਗ੍ਹਾ ਬਦਲੀ ਨਹੀਂ ਕੀਤੀ ਜਾ ਸਕਦੀ।

ਸਥਾਨਕ ਸਰਕਾਰ ਵਿਭਾਗ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਨਾਲ ਮਿਲਕੇ ਅਵਾਰਾ ਪਸੂਆਂ ਕਾਰਨ ਹੋਏ ਹਾਦਸਿਆਂ ਦੇ ਸ਼ਿਕਾਰ ਲੋਕਾਂ ਨੂੰ ਮੁਆਵਜਾ ਦੇਣ ਲਈ ਰਾਜ ਪੱਧਰ ਤੇ ਦੀ ਪੰਜਾਬ ਕੰਪਨਸੇਸ਼ਨ ਟੂ ਦੀ ਵਿਕਟਿਮਸ ਆਫ ਐਨੀਮਲ ਅਟੈਕ ਐਂਡ ਐਕਸੀਡੈਂਟ ਪਾਲਸੀ 2023 ਤਿਆਰ ਕੀਤੀ ਗਈ ਹੈ।

Written By
The Punjab Wire