ਪੰਜਾਬ ਬੀ.ਸੀ. ਵਿੰਗ ਦੇ ਪ੍ਰਧਾਨ ਸਰਦਾਰ ਹੀਰਾ ਸਿੰਘ ਗਾਬੜੀਆ ਨੇ ਅਹੁਦੇਦਾਰਾਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ
ਗੁਰਦਾਸਪੁਰ, 8 ਜੁਲਾਈ 2026 (ਮੰਨਨ ਸੈਣੀ)। ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਬੀ.ਸੀ. ਵਿੰਗ ਦੀ ਇੱਕ ਅਹਿਮ ਮੀਟਿੰਗ ਪੰਜਾਬ ਬੀ.ਸੀ. ਵਿੰਗ ਦੇ ਪ੍ਰਧਾਨ ਸਰਦਾਰ ਹੀਰਾ ਸਿੰਘ ਗਾਬੜੀਆ ਦੀ ਪ੍ਰਧਾਨਗੀ ਹੇਠ ਗੁਰਦਾਸਪੁਰ ਵਿਖੇ ਹੋਈ। ਮੀਟਿੰਗ ਦੌਰਾਨ ਪਾਰਟੀ ਦੇ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਅਤੇ ਬੀ.ਸੀ. ਵਿੰਗ ਦੀਆਂ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਸਰਦਾਰ ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਵਿੱਚ ਹਰ ਅਹੁਦੇਦਾਰ ਅਤੇ ਵਰਕਰ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਬੂਥ ਪੱਧਰ ‘ਤੇ ਬੀ.ਸੀ. ਵਿੰਗ ਨੂੰ ਹੋਰ ਸਰਗਰਮ ਅਤੇ ਮਜ਼ਬੂਤ ਬਣਾਉਣ ਲਈ ਅਹੁਦੇਦਾਰਾਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਅਤੇ ਪੂਰੀ ਲਗਨ ਨਾਲ ਕੰਮ ਕਰਨ ਦਾ ਸੱਦਾ ਦਿੱਤਾ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਕੋਰ ਕਮੇਟੀ ਮੈਂਬਰ ਸਰਦਾਰ ਗੁਰਬਚਨ ਸਿੰਘ ਬੱਬੇਹਾਲੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।
ਮੀਟਿੰਗ ਵਿੱਚ ਨਰਿੰਦਰ ਸਿੰਘ ਸੇਖਵਾਂ (ਜ਼ਿਲ੍ਹਾ ਪ੍ਰਧਾਨ, ਬੀ.ਸੀ. ਵਿੰਗ), ਸੁੱਚਾ ਸਿੰਘ ਸੁਚੇਤਗੜ੍ਹ (ਸਕੱਤਰ ਜਨਰਲ, ਬੀ.ਸੀ. ਵਿੰਗ), ਰਣਜੀਤ ਸਿੰਘ ਚਾਨਣ (ਜ਼ਿਲ੍ਹਾ ਪ੍ਰਧਾਨ, ਸ਼ਹਿਰੀ ਬੀ.ਸੀ. ਵਿੰਗ), ਸਤਨਾਮ ਸਿੰਘ ਔਜਲਾ (ਹਲਕਾ ਪ੍ਰਧਾਨ, ਬੀ.ਸੀ. ਵਿੰਗ), ਬਾਵਾ ਸਿੰਘ ਅਤੇ ਹੋਰ ਅਹੁਦੇਦਾਰ ਤੇ ਵਰਕਰ ਵੀ ਹਾਜ਼ਰ ਸਨ।