Close

Recent Posts

ਪੰਜਾਬ

ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ

ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ
  • PublishedJuly 8, 2026

ਚੰਡੀਗੜ੍ਹ, 8 ਜੁਲਾਈ 2026 (ਦੀ ਪੰਜਾਬ ਵਾਇਰ)— ਪੰਜਾਬ ਵਿਜੀਲੈਂਸ ਬਿਊਰੋ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜੂਨ ਮਹੀਨੇ ਦੌਰਾਨ 6 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦੇ ਹੋਏ ਪੰਜ ਸਰਕਾਰੀ ਅਧਿਕਾਰੀਆਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਆਪਣੀ ਪੁਰਜ਼ੋਰ ਕੋਸ਼ਿਸ਼ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 15 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਬੁਲਾਰੇ ਨੇ ਅੱਗੇ ਕਿਹਾ ਕਿ 15 ਮੁਲਜ਼ਮਾਂ ਵਿਰੁੱਧ 9 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 13 ਸਰਕਾਰੀ ਕਰਮਚਾਰੀ ਸ਼ਾਮਲ ਹਨ।

ਹੋਰ ਵੇਰਵੇ ਸਾਂਝੇ ਕਰਦਿਆਂ ਬੁਲਾਰੇ ਨੇ ਕਿਹਾ ਕਿ ਇੱਕ ਸਮਰੱਥ ਅਦਾਲਤ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਅਤੇ ਪੈਰਵਾਈ ਕੀਤੇ ਗਏ ਇੱਕ ਰਿਸ਼ਵਤਖੋਰੀ ਦੇ ਮਾਮਲੇ ਦਾ ਫੈਸਲਾ ਸੁਣਾਇਆ ਸੀ, ਜਿਸ ਵਿੱਚ ਛੇ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਸੀ ਅਤੇ 5-5 ਸਾਲ ਦੀ ਕੈਦ ਅਤੇ 27,000 ਰੁਪਏ ਤੋਂ 31,000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਸੀ।

Written By
The Punjab Wire