Close

Recent Posts

ਪੰਜਾਬ

ਬਰਿੰਦਰ ਕੁਮਾਰ ਗੋਇਲ ਵਲੋਂ ਰਿਆੜਕੀ ਰਾਜਬਾਹ ਸਿਸਟਮ ਅਧੀਨ ਨਹਿਰਾਂ ਅਤੇ ਰਾਜਬਾਹ ਸਠਿਆਲੀ ਦੀ ਕੰਕਰੀਟ ਲਾਈਨਿੰਗ ਦੇ ਕੰਮ ਅਤੇ ਖਾਲੇ ਪੱਕੇ ਕਰਨ ਦਾ ਉਦਘਾਟਨ

ਬਰਿੰਦਰ ਕੁਮਾਰ ਗੋਇਲ ਵਲੋਂ ਰਿਆੜਕੀ ਰਾਜਬਾਹ ਸਿਸਟਮ ਅਧੀਨ ਨਹਿਰਾਂ ਅਤੇ ਰਾਜਬਾਹ ਸਠਿਆਲੀ ਦੀ ਕੰਕਰੀਟ ਲਾਈਨਿੰਗ ਦੇ ਕੰਮ ਅਤੇ ਖਾਲੇ ਪੱਕੇ ਕਰਨ ਦਾ ਉਦਘਾਟਨ
  • PublishedJuly 8, 2026

ਕਰੀਬ 43 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੇ ਗਏ ਪ੍ਰਾਜੈਕਟ

ਪੰਜਾਬ ਸਰਕਾਰ ਨੇ ਨਹਿਰੀ ਸਿੰਚਾਈ ਦਾ ਵਿਸਥਾਰ ਕਰਕੇ ਸੂਬੇ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਇਤਿਹਾਸਕ ਕਦਮ ਚੁੱਕੇ-ਬਰਿੰਦਰ ਕੁਮਾਰ ਗੋਇਲ*

ਕੈਬਨਿਟ ਮੰਤਰੀ ਵਲੋਂ ਮਾਨਸੂਨ ਤੋਂ ਪਹਿਲਾਂ ਗੁਰਦਾਸਪੁਰ-ਨਬੀਪੁਰ ਡਰੇਨਜ ਦੇ ਸਫਾਈ ਪ੍ਰਬੰਧਾਂ ਦਾ ਜਾਇਜ਼ਾ

ਗੁਰਦਾਸਪੁਰ, 8 ਜੁਲਾਈ 2026 (ਮੰਨਨ ਸੈਣੀ)– ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਗੁਰਦਾਸਪੁਰ ਪਹੁੰਚੇ। ਉਨ੍ਹਾਂ ਵਲੋਂ ਰਿਆੜਕੀ ਰਾਜਬਾਹ ਸਿਸਟਮ ਦੇ ਅਧੀਨ ਆਉਂਦੀਆਂ ਨਹਿਰਾਂ ਅਤੇ ਰਾਜਬਾਹ ਸਠਿਆਲੀ ਦੀ ਕੰਕਰੀਟ ਲਾਈਨਿੰਗ ਦਾ ਕੰਮ (ਲੰਬਾਈ 69 ਕਿ.ਮੀ ਅਨੁਮਾਨਤ ਲਾਗਤ 30.50 ਕਰੋੜ ਰੁਪਏ) ਅਤੇ ਖਾਲ਼ੇ (ਲੰਬਾਈ 45.73 ਕਿ.ਮੀ ਅਨੁਮਾਨਤ ਲਾਗਤ 12.20 ਕਰੋੜ ਰੁਪਏ) ਨਾਲ ਪੱਕੇ ਕਰਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ  ਸ: ਗੁਰਇਕਬਾਲ ਸਿੰਘ ਮਾਹਲ ਹਲਕਾ ਇੰਚਾਰਜ ਕਾਦੀਆਂ ਰਮਨ ਬਹਿਲ ਹਲਕਾ ਇੰਚਾਰਜ ਗੁਰਦਾਸਪੁਰ, ਐੱਸ ਡੀ ਓ  ਨਹਿਰੀ ਕੁਲਦੀਪ ਸਿੰਘ,ਐੱਸ ਡੀ ਓ ਡਰੇਨਜ ਅਮਿਤ ਲੂਣਾ, ਜੇ.ਈ ਗੁਰਿੰਦਰ ਸਿੰਘ ਅਤੇ ਜਲ ਸਰੋਤ ਵਿਭਾਗ ਦੇ ਅਧਿਕਾਰੀ ਮੌਜੂਦ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਨਹਿਰੀ ਸਿੰਚਾਈ ਨੂੰ ਮਜ਼ਬੂਤ ਕਰਨ, ਖੇਤੀਬਾੜੀ ਨੂੰ ਹੋਰ ਲਾਭਕਾਰੀ ਬਣਾਉਣ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਇਤਿਹਾਸਕ ਕੰਮ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਰਿਆੜਕੀ ਰਾਜਬਾਹ ਸਿਸਟਮ ਦੇ ਅਧੀਨ ਆਉਂਦੀਆਂ ਨਹਿਰਾਂ ਅਤੇ ਰਾਜਬਾਹ ਨਾਲ 45000 ਏਕੜ ਨੂੰ ਨਹਿਰੀ ਪਾਣੀ ਮਿਲੇਗਾ। ਉਨ੍ਹਾਂ ਦੱਸਿਆ ਕਿ ਪਹਿਲਾਂ ਇਸ ਰਜਬਾਹੇ ਦੀ ਕਪੈਸਟੀ 215 ਕਿਊਸਿਕ ਸੀ, ਪਰ ਹੁਣ 385 ਕਿਊਸਿਕ ਹੋ ਗਈ ਹੈ। ਉਨ੍ਹਾਂ ਕਿਹਾ ਕਿ ਨਹਿਰੀ ਵਿਭਾਗ ਵਲੋਂ ਪਿਛਲੇ ਸਾਲਾਂ ਤੋਂ ਨਿਰੰਤਰ ਮਿਹਨਤ ਕੀਤੀ ਹੈ, ਜਿਸ ਸਦਕਾ ਧਰਤੀ ਹੇਠਲਾ ਪਾਣੀ ਬਚਾਇਆ ਗਿਆ ਹੈ ਅਤੇ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਇਆ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾ ਕੇ ਸਰਕਾਰ ਨੇ ਨਾ ਸਿਰਫ਼ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ, ਸਗੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵੱਲ ਵੀ ਇਤਿਹਾਸਕ ਕਦਮ ਚੁੱਕਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਜ਼ਾਰਾਂ ਕਿਲੋਮੀਟਰ ਨਹਿਰਾਂ ਅਤੇ ਖਾਲਿਆਂ ਦੀ ਉਸਾਰੀ ਅਤੇ ਮੁਰੰਮਤ ਕਰਕੇ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਹੈ। ਪਹਿਲਾਂ ਪੰਜਾਬ ਦੇ ਹਿੱਸੇ ਦਾ ਕੇਵਲ 26 ਫ਼ੀਸਦੀ ਪਾਣੀ ਹੀ ਸਿੰਚਾਈ ਲਈ ਵਰਤਿਆ ਜਾਂਦਾ ਸੀ, ਜਦਕਿ ਹੁਣ ਇਹ ਹਿੱਸਾ ਵਧ ਕੇ ਲਗਭਗ 80 ਫ਼ੀਸਦੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਸ ਨੂੰ 86 ਫ਼ੀਸਦੀ ਤੱਕ ਲਿਜਾਣ ਦਾ ਟੀਚਾ ਹੈ।

ਬਰਸਾਤ ਦੇ ਮੌਸਮ ਦੀਆਂ ਤਿਆਰੀਆਂ ਬਾਰੇ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਹੜ੍ਹਾਂ ਦੌਰਾਨ ਜਿੱਥੇ-ਜਿੱਥੇ ਕਮਜ਼ੋਰ ਅਤੇ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਹੋਈ ਸੀ, ਉੱਥੇ ਮਜ਼ਬੂਤੀਕਰਨ ਅਤੇ ਮੁਰੰਮਤ ਦੇ ਸਾਰੇ ਕੰਮ ਪਹਿਲਾਂ ਹੀ ਮੁਕੰਮਲ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਵਲੋਂ ਲਗਾਤਾਰ ਵੱਖ ਵੱਖ ਡਰੇਨਜ ਦੀਆਂ ਸਫਾਈ ਦਾ ਜਾਇਜ਼ਾ ਵੀ ਲਿਆ ਜਾ ਰਿਹਾ ਹੈ ਅੱਜ ਅਧਿਕਾਰੀਆਂ ਨਾਲ ਗੁਰਦਾਸਪੁਰ-ਨਬੀਪੁਰ ਡਰੇਨਜ ਦੇ ਸਫਾਈ ਪ੍ਰਬੰਧਾਂ ਦਾ ਨਿਰੀਖਣ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਾਰੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਗਏ ਹਨ ਤਾਂ ਜੋ ਬਰਸਾਤ ਦੇ ਮੌਸਮ ਦੌਰਾਨ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵਲੋਂ ਜੋ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ, ਉਹ ਪੂਰੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਨਿਰਵਿਘਨ ਜਾਰੀ ਹੈ। 10 ਲੱਖ ਸਿਹਤ ਬੀਮਾ ਯੋਜਨਾ ਲਾਗੂ ਕੀਤੀ ਗਈ। ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਹੋ ਗਈ ਹੈ। ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਟੇਡੀਅਮ ਉਸਾਰੇ ਗਏ ਹਨ। ਸਿੱਖਿਆ ਦਾ ਮਿਆਰ ਹੋਰ ਉੱਚਾ ਕੀਤਾ ਗਿਆ ਹੈ। ਮੈਰਿਟ ਦੇ ਆਧਾਰ ਤੇ ਪਾਰਦਰਸ਼ੀ ਢੰਗ ਨਾਲ 67000 ਨੌਕਰੀਆਂ ਦਿੱਤੀਆਂ ਗਈਆਂ ਹਨ ਸਮੇਤ, ਵੱਖ ਵੱਖ ਲੋਕਪੱਖੀ ਇਤਿਹਾਸਕ ਫੈਸਲੇ ਲਏ ਗਏ ਹਨ।

ਇਸ ਮੌਕੇ ਜਸਪਾਲ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਕਾਹਨੂੰਵਾਨ  ਸਰਬਜੀਤ ਸਿੰਘ ਜਾਗੋਵਾਲ, ਬਲਜੀਤ ਸਿੰਘ ਮੈਂਬਰ ਜ਼ਿਲ੍ਹਾ ਪਰਿਸ਼ਦ , ਜਗਬੀਰ ਸਿੰਘ ਧਰਮਸੋਤ ਅਵਿੰਦਰ ਸਿੰਘ ਲਾਧੂਪੁਰ, ਨੀਟਾ ਮਾਹਲ,ਸੁਖਵਿੰਦਰ ਸਿੰਘ ਕਿੱੜੀ,ਮਨਜੀਤ ਸਿੰਘ ਬਲਾਕ ਪਧਾਨ,ਹਰਦੀਪ ਸਿੰਘ ਤੁਗਲਵਾਲ ,ਰੋਸਨ ਸਿੰਘ ਚਿੱਬ ਸਾਬਕਾ ਸਰਪੰਚ,ਸੁਰਿੰਦਰ ਸਿੰਘ ਰਿਆੜ ਅਤੇ ਪਿੰਡ ਵਾਸੀ ਮੌਜੂਦ ਸਨ।

Written By
The Punjab Wire