Close

Recent Posts

ਗੁਰਦਾਸਪੁਰ

ਵਾਅਦਿਆਂ ਤੋਂ ਅੱਗੇ ਵਧ ਕੇ ਲੋਕਾਂ ਦੀਆਂ ਉਮੀਦਾਂ ‘ਤੇ ਖ਼ਰੀ ਉਤਰੀ ਮਾਨ ਸਰਕਾਰ -ਚੇਅਰਮੈਨ ਜੋਬਨ ਰੰਧਾਵਾ

ਵਾਅਦਿਆਂ ਤੋਂ ਅੱਗੇ ਵਧ ਕੇ ਲੋਕਾਂ ਦੀਆਂ ਉਮੀਦਾਂ ‘ਤੇ ਖ਼ਰੀ ਉਤਰੀ ਮਾਨ ਸਰਕਾਰ -ਚੇਅਰਮੈਨ ਜੋਬਨ ਰੰਧਾਵਾ
  • PublishedJuly 9, 2026

ਕਿਹਾ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਮਹਿਲਾਵਾਂ ਨੂੰ ਮਿਲਿਆ ਵੱਡਾ ਆਰਥਿਕ ਸਹਾਰਾ

ਗੁਰਦਾਸਪੁਰ, 9 ਜੁਲਾਈ 2026 (ਮੰਨਨ ਸੈਣੀ )। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਕੇਵਲ ਪੂਰੇ ਹੀ ਨਹੀਂ ਕੀਤੇ, ਸਗੋਂ ਉਨ੍ਹਾਂ ਤੋਂ ਵੀ ਵਧ ਕੇ ਇਤਿਹਾਸਕ ਕੰਮ ਕਰਕੇ ਲੋਕਾਂ ਦੇ ਦਿਲ ਜਿੱਤ ਲਏ ਹਨ। ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਰਾਹੀਂ ਸਰਕਾਰ ਨੇ ਆਪਣੀ ਆਖ਼ਰੀ ਗਾਰੰਟੀ ਵੀ ਪੂਰੀ ਕਰ ਦਿੱਤੀ ਹੈ, ਜਿਸ ਨਾਲ ਮਹਿਲਾਵਾਂ ਨੂੰ ਵੱਡਾ ਆਰਥਿਕ ਸਹਾਰਾ ਮਿਲਿਆ ਹੈ ਅਤੇ ਸਮਾਜ ਵਿਚ ਉਨ੍ਹਾਂ ਦੀ ਸਥਿਤੀ ਹੋਰ ਮਜ਼ਬੂਤ ਹੋਈ ਹੈ। ਇਹ ਪ੍ਰਗਟਾਵਾ ਜੋਬਨ ਰੰਧਾਵਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਨੇ ਕੀਤਾ।

ਚੇਅਰਮੈਨ ਜੋਬਨ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਮਾਵਾਂ ਧੀਆਂ ਯੋਜਨਾ ਸ਼ੁਰੂ ਹੋਣ ਨਾਲ ਮਹਿਲਾਵਾਂ ਵਿੱਚ ਖੁਸ਼ੀ ਵਾਲਾ ਮਾਹੌਲ ਹੈ। ਉਨ੍ਹਾਂ ਦੱਸਿਆ ਦਿ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਵਿਸ਼ੇਸ਼ ਸਮਾਗਮ ‘ਧੰਨਵਾਦ ਸਰਕਾਰ ਦਾ’ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਕਿਲਾ ਦੇਸਾ ਸਿੰਘ, ਕਾਲਾ ਅਫਗਾਨਾ, ਘਣੀਏ ਕੇ ਬਾਂਗਰ ਸਮੇਤ ਵੱਖ ਵੱਖ ਪਿੰਡਾਂ ਵਿੱਚ ਧੰਨਵਾਦ ਸਮਾਗਮ ਕਰਵਾਏ ਗਏ ਹਨ।

ਉਨ੍ਹਾਂ ਕਿਹਾ ਕਿ ਇਹ ਲੋਕਾਂ ਦੇ ਭਰੋਸੇ ਅਤੇ ਸਰਕਾਰ ਦੀਆਂ ਪਾਰਦਰਸ਼ੀ ਨੀਤੀਆਂ ਦਾ ਨਤੀਜਾ ਹੈ ਕਿ ਹਰ ਵਰਗ ਦੇ ਲੋਕ ਯੋਜਨਾਵਾਂ ਨਾਲ ਜੁੜ ਰਹੇ ਹਨ ਅਤੇ ਇਸ ਦਾ ਲਾਭ ਲੈ ਰਹੇ ਹਨ।

ਉਨ੍ਹਾਂ ਕਿਹਾ ਕਿ ਮਹਿਲਾਵਾਂ ਵਿਚ ਅੱਜ ਭਾਰੀ ਉਤਸ਼ਾਹ ਹੈ, ਉਨ੍ਹਾਂ ਦੇ ਖਾਤਿਆਂ ਵਿਚ ਲਗਾਤਾਰ ਸੰਦੇਸ਼ ਪਹੁੰਚ ਰਹੇ ਹਨ ਅਤੇ ਉਨ੍ਹਾਂ ਦੇ ਚਿਹਰਿਆਂ ਦੀ ਮੁਸਕਾਨ ਹੀ ਸਾਡੀ ਸਫਲਤਾ ਹੈ। ਉਨ੍ਹਾਂ ਕਿਹਾ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਮੇਸ਼ਾ ਲੋਕਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਹੈ ਅਤੇ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕਰਕੇ ਵਿਖਾਇਆ ਹੈ। ਉਨ੍ਹਾਂ ਦੱਸਿਆ ਕਿ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਬਣਨ ਨਾਲ ਗ਼ਰੀਬ ਅਤੇ ਲੋੜਵੰਦ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਉਨ੍ਹਾਂ ਨੂੰ ਮਹਿੰਗੇ ਇਲਾਜ ਦੀ ਚਿੰਤਾ ਤੋਂ ਛੁਟਕਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਅਣਗਿਣਤ ਵਿਕਾਸੀ ਕੰਮ ਕਰਵਾ ਕੇ ਲੋਕਾਂ ਦਾ ਭਰੋਸਾ ਜਿੱਤਿਆ ਹੈ।

ਇਸ ਮੌਕੇ ਮਹਿਲਾਵਾਂ ਵੱਲੋ ਵੀ ਸਰਕਾਰ ਦਾ ਦਿਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਸਰਪੰਚ ਬਲਜਿੰਦਰ ਸਿੰਘ, ਸਰਪੰਚ ਅਵਤਾਰ ਸਿੰਘ,ਸਰਪੰਚ ਸੁਖਰਾਜ ਸਿੰਘ, ਸਰਪੰਚ ਕਰਮਜੀਤ ਸਿੰਘ, ਸਰਬਜੀਤ ਸਿੰਘ, ਬਲਾਕ ਪ੍ਰਧਾਨ ਲਵਲੀ ਸੁਨਿਆਰਾ ਸਮੇਤ ਸੀਨੀਅਰ ਲੀਡਰਸ਼ਿਪ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

Written By
The Punjab Wire