ਵਧੀਕ ਡਿਪਟੀ ਕਮਿਸ਼ਨਰ ਤੇਜਿੰਦਰਪਾਲ ਸਿੰਘ ਸੰਧੂ ਵਲੋਂ ਗਰਦਾਸਪੁਰ ਸ਼ਹਿਰ ਦਾ ਦੌਰਾ

adc

ਜਿਲਾ ਪ੍ਰਸ਼ਾਸ਼ਨ ਵਲੋਂ ਲੋਕਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ

ਗੁਰਦਾਸਪੁਰ, 25 ਮਾਰਚ- ਸ. ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵਲੋਂ ਲੋਕਾਂ ਨੂੰ ਕਰਫਿਊ ਦੋਰਾਨ ਕੋਈ ਮੁਸ਼ਕਿਲ ਤਾਂ ਨਹੀਂ ਆ ਰਹੀ ਨੂੰ ਮੁੱਖ ਰੱਖਦਿਆਂ ਗੁਰਦਾਸਪੁਰ ਸ਼ਹਿਰ ਦਾ ਦੌਰਾ ਕੀਤਾ ਗਿਆ ਤੇ ਕੁਝ ਥਾਵਾਂ ‘ਤੇ ਗਲੀਆਂ ਤੇ ਮੁਹੱਲਿਆਂ ਵਿਚ ਲੋਕਾਂ ਨਾਲ ਮਿਲ ਕੇ ਉਨਾਂ ਨੂੰ ਭਰੋਸਾ ਦਿੱਤਾ ਕਿ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਕਰਫਿਊ ਲਗਾਇਆ ਹੈ ਪਰ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜਿਲਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਘਰ ਤਕ ਜਰੂਰੀ ਵਸਤਾਂ ਦੀ ਸਪਲਾਈ ਨਿਰਵਿਘਨ ਪੁਹੰਚਾਉਣ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਹਨੂੰਮਾਨ ਚੋਂਕ, ਗੀਤਾ ਭਵਨ ਚੋਂਕ, ਕਾਹਨੂੰਵਾਨ ਚੋਂਕ , ਡਾਕਖਾਨਾ ਚੋਕ ਦਾ ਦੌਰਾ ਕੀਤਾ ਤੇ ਡਿਊਟੀ ‘ਤੇ ਤਾਇਨਾਤ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਵੀ ਕੀਤੀ।

ਵਧੀਕ ਡਿਪਟੀ ਕਮਿਸ਼ਨਰ ਸੰਧੂ ਨੇ ਦੱਸਿਆ ਕਿ ਜਿਲਾ ਪ੍ਰਸ਼ਾਸਨ ਵਲੋਂ ਮੈਡੀਕਲ, ਕਰਿਆਨੇ, ਸਬਜ਼ੀਆਂ ਦੇ ਦੁੱਧ ਆਦਿ ਵਰਗੀਆਂ ਜਰੂਰਤ ਵਾਲੀਆਂ ਵਸਤਾਂ ਲਈ ਦੁਕਾਨਦਾਰਾਂ ਨੂੰ ਹੋਮ ਡਿਲਵਰੀ ਲਈ ਕਰਫਿਊ ਪਾਸ ਜਾਰੀ ਕੀਤੇ ਗਏ ਹਨ, ਜੋ ਲੋਕਾਂ ਨੂੰ ਘਰ-ਘਰ ਸਮਾਨ ਪੁਹੰਚਾਉਣਗੇ। ਇਸ ਮੌਕੇ ਉਨਾਂ ਨੇ ਦੱਸਿਆ ਕਿ ਗਰੀਬ ਵਿਅਕਤੀਆਂ ਤੇ ਪਰਿਵਾਰਾਂ ਨੂੰ ਰਾਸ਼ਨ ਮੁਹੱਈਆ ਕਰਵਾਉਣ ਲਈ ਵੀ ਜਿਲਾ ਪ੍ਰਸ਼ਾਸਨ ਵਲੋਂ ਪ੍ਰਬੰਧ ਕੀਤੇ ਗਏ ਹਨ ਅਤੇ ਲੋੜਵੰਦ ਲੋਕ ਵਟਸਐਪ ਨੰਬਰ 70099-89791 ਤੇ ਸੰਪਰਕ ਕਰ ਸਕਦੇ ਹਨ।
ਵਧੀਕ ਡਿਪਟੀ ਕਮਿਸ਼ਨਰ ਸੰਧੂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਰੋਨਾ ਵਾਇਰਸ ਦੇ ਬਚਾਅ ਲਈ ਸਿਹਤ ਵਿਭਾਗ ਵਲੋਂ ਕੀਤੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। ਆਪਣੇ ਹੱਥਾਂ ਨੂੰ ਵਾਰ-ਵਾਰ ਸਾਬੁਣ ਨਾਲ ਸਾਫ ਰੱਖਿਆ ਜਾਵੇ। ਆਪਸ ਵਿਚ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਇਕ ਦੂਸਰੇ ਨਾਲ ਹੱਥ ਨਾ ਮਿਲਾਇਆ ਜਾਵੇ। ਉਨਾਂ ਦੱਸਿਆ ਕਿ ਜਿਲਾ ਪ੍ਰਸ਼ਾਸਨ ਵਲੋ ਕਰੋਨਾ ਵਾਇਰਸ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਥਾਨਕ ਬੇਅੰਤ ਇੰਜੀਨਰਿੰਗ ਕਾਲਜ ਵਿਚ ਲੋੜ ਪੈਣ ‘ਤੇ ਕਰੀਬ 25 ਏਕਾਂਤਵਾਸ ਵਾਰਡ/ਕਮਰੇ ਤਿਆਰ ਕੀਤੇ ਜਾ ਚੁੱਕੇ ਹਨ ਅਤੇ ਸਥਾਨਕ ਸੁਖਜਿੰਦਰਾ ਕਾਲਜ ਵਿਖੇ ਵੀ ਲੋੜੀਦੇ ਪ੍ਰਬੰਧ ਕੀਤੇ ਗਏ ਹਨ।

Exit mobile version