Close

Recent Posts

CORONA ਗੁਰਦਾਸਪੁਰ

ਨਜ਼ਾਇਜ ਸ਼ਰਾਬ ਦੇ ਕਾਰੋਬਾਰ ਨੂੰ ਠੱਲ ਪਾਉਣ ਲਈ ਡਿਪਟੀ ਕਮਿਸ਼ਨਰ ਨੇ ਪੁਲਿਸ ਤੇ ਐਕਸਾਈਜ਼ ਵਿਭਾਗ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ

ਨਜ਼ਾਇਜ ਸ਼ਰਾਬ ਦੇ ਕਾਰੋਬਾਰ ਨੂੰ ਠੱਲ ਪਾਉਣ ਲਈ ਡਿਪਟੀ ਕਮਿਸ਼ਨਰ ਨੇ ਪੁਲਿਸ ਤੇ ਐਕਸਾਈਜ਼ ਵਿਭਾਗ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ
  • PublishedMay 20, 2020

ਐੱਸ.ਐੱਸ.ਪੀ. ਬਟਾਲਾ ਨੇ ਕਿਹਾ ਕਿ ਨਜ਼ਾਇਜ ਸ਼ਰਾਬ ਦੇ ਕਾਰੋਬਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ

ਬਟਾਲਾ, 20 ਮਈ – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਪੁਲਿਸ ਅਤੇ ਕਰ ਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹੇ ਵਿੱਚ ਸ਼ਰਾਬ ਦੇ ਨਜ਼ਾਇਜ ਕਾਰੋਬਾਰ ਨੂੰ ਸਖਤੀ ਨਾਲ ਨੱਥ ਪਾਈ ਜਾਵੇ। ਅੱਜ ਬਟਾਲਾ ਵਿਖੇ ਪੁਲਿਸ ਅਤੇ ਕਰ ਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਜ਼ਾਇਜ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ ਵਿਸ਼ੇਸ਼ ਸਿਕੰਜਾ ਕੱਸਿਆ ਜਾਵੇ ਅਤੇ ਜੋ ਲੋਕ ਵੀ ਇਸ ਗੋਰਖ ਧੰਦੇ ਵਿੱਚ ਸ਼ਾਮਲ ਹਨ ਉਨ੍ਹਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਜਿਹੜੇ ਵਿਅਕਤੀ ਪਿਛਲੇ ਸਮੇਂ ਅੰਦਰ ਸ਼ਰਾਬ ਦਾ ਧੰਦਾ ਕਰਦੇ ਰਹੇ ਹਨ ਉਨ੍ਹਾਂ ਉੱਪਰ ਵੀ ਵਿਸ਼ੇਸ਼ ਨਜ਼ਰ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਇਸ ਗੈਰ ਕਾਨੂੰਨੀ ਧੰਦੇ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਐੱਸ.ਐੱਸ.ਪੀ. ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਨਜ਼ਾਇਜ ਸ਼ਰਾਬ ਦੀ ਵਿਕਰੀ ਨੂੰ ਰੋਕਣ ਲਈ ਬਟਾਲਾ ਪੁਲਿਸ ਵਲੋਂ ਵੱਡੇ ਪੱਧਰ ’ਤੇ ਮੁਹਿੰਮ ਅਰੰਭੀ ਗਈ ਹੈ ਅਤੇ ਪੁਲਿਸ ਨੂੰ ਇਸ ਵਿੱਚ ਸਫਲਤਾ ਵੀ ਹਾਸਲ ਹੋਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਥਾਣਿਆਂ ਵਿੱਚ ਇਸ ਸਬੰਧੀ ਵਿਸ਼ੇਸ਼ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨਜਾਇਜ ਸ਼ਰਾਬ ਦੀ ਵਿਕਰੀ ਦਾ ਧੰਦਾ ਕਰਨ ਵਾਲਿਆਂ ਨੂੰ ਸਖਤ ਤਾੜਨਾ ਵੀ ਕੀਤੀ ਕਿ ਉਹ ਇਸ ਨਜਾਇਜ ਧੰਦੇ ਤੋਂ ਬਾਜ਼ ਆ ਜਾਣ ਨਹੀਂ ਤਾਂ ਉਨ੍ਹਾਂ ਖਿਲ਼ਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਮੀਟਿੰਗ ਵਿੱਚ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ, ਐੱਸ.ਪੀ. ਜਸਬੀਰ ਸਿੰਘ ਰਾਏ, ਵਰਿੰਦਰਜੀਤ ਸਿੰਘ, ਡੀ.ਐੱਸ.ਪੀ. ਡਾ. ਬੀ.ਕੇ ਸਿੰਗਲਾ, ਮਾਧਵੀ ਸ਼ਰਮਾਂ, ਡੀ.ਐੱਫ.ਐੱਸ.ਓ. ਮੈਡਮ ਸੰਯੋਗਤਾ ਅਤੇ ਕਰ ਤੇ ਆਬਕਾਰੀ ਵਿਭਾਗ ਦੇ ਨੁਮਾਇੰਦੇ ਵੀ ਹਾਜ਼ਰ ਸਨ।

Written By
The Punjab Wire