ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ‘ਮਿਸ਼ਨ ਫ਼ਤਿਹ’ ਨੂੰ ਲੋਕਾਂ ਦੇ ਸਹਿਯੋਗ ਨਾਲ ਫ਼ਤਿਹ ਕੀਤਾ ਜਾਵੇਗਾ-ਰਜਿੰਦਰ ਸਿੰਘ ਸੋਹਲ ਐਸ.ਐਸ.ਪੀ
ਗੁਰਦਾਸਪੁਰ, 4 ਜੂਨ (ਮੰਨਨ ਸੈਣੀ)। ਸ੍ਰੀ ਰਜਿੰਦਰ ਸਿੰਘ ਸੋਹਲ ਪੀ.ਪੀ.ਐਸ, ਸੀਨੀਅਰ ਪੁਲਿਸ ਅਧਿਕਾਰੀ ਨੇ ਅੱਜ ਐਸ.ਐਸ.ਪੀ ਗੁਰਦਾਸਪੁਰ ਦਾ ਅਹੁੱਦਾ ਸੰਭਾਲ ਲਿਆ ਹੈ। ਐਸ.ਐਸ.ਪੀ ਦਾ ਅਹੁੱਦਾ ਸੰਭਾਲਣ ਤੋਂ ਪਹਿਲਾਂ ਸ੍ਰੀ ਰਜਿੰਦਰ ਸਿੰਘ ਸੋਹਲ, ਏ.ਆਈ.ਜੀ ਕਾਊਂਟਰ ਇੰਟੈਲੀਜੈਂਸ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਦੱਸਣਯੋਗ ਹੈ ਕਿ ਇਨਾਂ ਤੋਂ ਪਹਿਲਾਂ ਸ੍ਰੀ ਸਵਰਨਦੀਪ ਸਿੰਘ ਜ਼ਿਲਾ ਗੁਰਦਾਸਪੁਰ ਵਿਖੇ ਸੇਵਾਵਾਂ ਨਿਭਾ ਰਹੇ ਸਨ ਅਤੇ ਉਹ ਗੁਰਦਾਸਪੁਰ ਤੋਂ ਬਦਲ ਕੇ ਐਸ.ਐਸ.ਪੀ ਫਰੀਦਕੋਟ ਵਜੋਂ ਤਾਇਨਾਤ ਹੋਏ ਹਨ।
ਐਸ.ਐਸ.ਪੀ ਗੁਰਦਾਸਪੁਰ ਦਾ ਅਹੁਦਾ ਸੰਭਾਲਣ ਉਪਰੰਤ ਗੈਰ ਰਸਮੀ ਗੱਲਬਾਤ ਕਰਦਿਆਂ ਐਸ.ਐਸ.ਪੀ ਸ੍ਰੀ ਰਜਿੰਦਰ ਸਿੰਘ ਸੋਹਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਕੋਰੋਨਾ ਵਾਇਰਸ ਨੂੰ ਖਤਮ ਕਰਨ ਲਈ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਵਿਰੁੱਧ ਲਾਮਬੰਦ ਕੀਤਾ ਜਾਵੇਗਾ ਅਤੇ ਲੋਕਾਂ ਦੇ ਸਹਿਯੋਗ ਨਾਲ ਇਸ ਮਿਸ਼ਨ ਨੂੰ ਕਾਮਯਾਬ ਕੀਤਾ ਜਾਵੇਗਾ।
ਐਸ.ਐਸ.ਪੀ ਗੁਰਦਾਸਪੁਰ ਨੇ ਕਿਹਾ ਕਿ ਕੋਰੋਨਾ ਵਾਇਰਸ ਨੂੰ ਲੋਕਾਂ ਦੇ ਸਮੂਹਿਕ ਸਹਿਯੋਗ ਨਾਲ ਹੀ ਖ਼ਤਮ ਕੀਤਾ ਜਾ ਸਕਦਾ ਹੈ, ਜਿਸ ਲਈ ਲੋਕ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ। ਉਨਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਘਰ ਤੋਂ ਬਾਹਰ ਜਾਣ ਲੱਗਿਆ ਮਾਸਕ ਜਰੂਰੀ ਪਾਇਆ ਜਾਵੇ ਅਤੇ ਉਚਿਤ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ। ਉਨ•ਾਂ ਕਿਹਾ ਕਿ ਜਨਤਕ ਥਾਂ ‘ਤੇ ਥੁੱਕਣ ਦੀ ਵੀ ਮਨਾਹੀ ਹੈ।
ਉਨਾਂ ਨੇ ਅੱਗੇ ਕਿਹਾ ਕਿ ਜ਼ਿਲ•ਾ ਵਾਸੀਆਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ‘ਤੇ ਹੱਲ ਕਰਨ ਵਿਚ ਕੋਈ ਕਸਰ ਨਹੀਂ ਛੱਡਣਗੇ ਅਤੇ ਹਰੇਕ ਨਾਗਰਿਕ ਦਾ ਉਨਾਂ ਦੇ ਦਫ਼ਤਰ ਵਿਚ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ। ਉਨਾਂ ਅੱਗੇ ਕਿਹਾ ਕਿ ਲੋਕਾਂ ਨੂੰ ਨਿਆਂ ਦਿਵਾਉਣਾ ਪੁਲਿਸ ਪ੍ਰਸ਼ਾਸਨ ਦੀ ਪਹਿਲ ਹੋਵੇਗੀ ਅਤੇ ਥਾਣਿਆਂ, ਪੁਲਿਸ ਚੌਂਕੀਆਂ ਅਤੇ ਪੁਲਿਸ ਵਿਭਾਗ ਦੇ ਦਫਤਰਾਂ ਵਿਚ ਲੋਕਾਂ ਦੀ ਹਰ ਮੁਸ਼ਕਿਲ ਹੱਲ ਕਰਨੀ ਉਨਾਂ ਦੀ ਪ੍ਰਾਰਥਮਿਕਤਾ ਹੋਵੇਗੀ। ਉਨਾਂ ਅੱਗੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਨਕੇਲ ਹੋਰ ਕੱਸੀ ਜਾਵੇਗੀ ਅਤੇ ਜ਼ਿਲ•ੇ ਅੰਦਰ ਅਮਨ, ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਪੁਲਿਸ ਪ੍ਰਸ਼ਾਸਨ ਦੀ ਪ੍ਰਮੁੱਖਤਾ ਹੋਵੇਗੀ।
ਐਸ.ਐਸ.ਪੀ ਨੇ ਅੱਗੇ ਕਿਹਾ ਕਿ ਪੁਲਿਸ ਵਿਭਾਗ ਦੇ ਅਧਿਕਾਰੀ ਲੋਕਾਂ ਦੇ ਸੇਵਾਦਾਰ ਹਨ ਅਤੇ ਸੇਵਾਦਰ ਬਣਕੇ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਅਧਾਰ ‘ਤੇ ਹੱਲ ਕਰਨ। ਉਨਾਂ ਸ਼ਖਤ ਲਹਿਜੇ ਵਿਚ ਕਿਹਾ ਕਿ ਲੋਕਾਂ ਦੀ ਖੱਜਲ ਖੁਆਰੀ ਬਿਲਕੁੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਲੋਕ ਹਿੱਤ ਨਾਲ ਸਬੰਧਿਤ ਹਰ ਮੁਸ਼ਕਿਲ ਨੂੰ ਹੱਲ ਕਰਨਾ ਉਨਾਂ ਦੀ ਪਹਿਲ ਹੋਣੀ ਚਾਹੀਦੀ ਹੈ। ਉਨ•ਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਦਾ ਦਫ਼ਤਰ ਵਿਖੇ ਆਉਣ ‘ਤੇ ਪੂਰੇ ਮਾਣ ਤੇ ਸਤਿਕਾਰ ਨਾਲ ਉਨਾਂ ਦੀ ਗੱਲ ਸੁਣਨ ਅਤੇ ਉਨਾਂ ਦੀ ਮੁਸ਼ਕਿਲ ਪਹਿਲ ਦੇ ਆਧਾਰ ‘ਤੇ ਹੱਲ ਕਰਨ।
ਅਹੁੱਦਾ ਸੰਭਾਲਣ ਉਪੰਰਤ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਐਸ.ਐਸ.ਪੀ ਗੁਰਦਾਸਪੁਰ ਨੇ ਅਧਿਕਾਰੀਆਂ ਨੂੰ ਕੋਰੋਨ ਵਾਇਰਸ ਤੋਂ ਬਚਾਅ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਹੋਰ ਸੁਚਾਰੂ ਢੰਗ ਨਾਲ ਨੇਪਰੇ ਚਾੜਣ ਲਈ ਕਿਹਾ ਕਿ ਉਹ ਇਕ ਟੀਮ ਵਲੋਂ ਜਿਲੇ ਅੰਦਰ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨਗੇ।
ਇਸ ਮੌਕੇ ਦਿਲਬਾਗ ਸਿੰਘ ਐਸ.ਪੀ, ਡੀ.ਐਸ.ਪੀ ਸੁਖਪਾਲ ਸਿੰਘ, ਰਜੇਸ਼ ਕੱਕੜ, ਕੁਲਵਿੰਦਰ ਕੁਮਾਰ, ਮਨਜੀਤ ਸਿੰਘ, ਜ਼ਿਲਾ ਡਿਪਟੀ ਅਟਾਰਨੀ ਐਚ.ਐਸ ਬਾਜਵਾ ਆਦਿ ਮੋਜੂਦ ਸਨ।
ਇਸ ਤੋਂ ਪਹਿਲਾਂ ਐਸ.ਐਸ.ਪੀ ਗੁਰਦਾਸਪੁਰ ਦਾ ਦਫਤਰ ਐਸ.ਐਸ.ਪੀ ਕੰਪਲੈਕਸ ਵਿਖੇ ਪੁਹੰਚਣ ਤੇ ਪੁਲਿਸ ਅਧਿਕਾਰੀਆਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ ਤੇ ਉਨਾਂ ਪੰਜਾਬ ਪੁਲਿਸ ਦੇ ਜਵਾਨਾਂ ਕੋਲੋ ਸਲਾਮੀ ਲਈ।