ਗੁਰਦਾਸਪੁਰ ਨੇੜੇ ਪਿੰਡ ਮੱਲੇਵਾਲ ਵਿਖੇ ਡੇਅਰੀ ‘ਤੇ ਮਾਰਿਆ ਛਾਪਾ-ਦੁੱਧ, ਦਹੀਂ, ਪਨੀਰ ਤੇ ਘਿਓ ਦੇ ਸੈਂਪਲ ਕੀਤੇ ਇਕੱਤਰ
ਗੁਰਦਾਸਪੁਰ ਦੇ 02 ਸ਼ਰਾਬ ਦੇ ਠੇਕਿਆਂ ਦੀ ਵੀ ਕੀਤੀ ਚੈਕਿੰਗ
ਗੁਰਦਾਸਪੁਰ, 6 ਜੂਨ ( ਮੰਨਨ ਸੈਣੀ ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਸਿਹਤ ਵਿਭਾਗ ਵਲੋਂ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਸਖ਼ਤ ਰੁਖ ਅਪਣਾਇਆ ਗਿਆ ਹੈ ਤੇ ਡੇਅਰੀਆਂ ਆਦਿ ਦੀ ਅਚਨਚੇਤ ਚੈਕਿੰਗ ਕਰਨ ਦੀ ਮੁਹਿੰਮ ਵਿੱਢੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਬਲਦੇਵ ਸਿੰਘ ਜਿਲਾ ਸਿਹਤ ਅਫਸਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫਤਹਿ’ ਤਹਿਤ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਸਿਕੰਜਾ ਕੱਸਿਆ ਜਾ ਰਿਹਾ ਹੈ ਅਤੇ ਮਿਲਵਾਟਖੋਰਾਂ ਵਿਰੁੱਧ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਉਨਾਂ ਅੱਗੇ ਦੱਸਿਆ ਕਿ ਅੱਜ ਸਵੱਖਤੇ ਗੁਰਦਾਸਪੁਰ ਦੇ ਨੇੜੇ ਪਿੰਡ ਮੱਲੋਵਾਲ ਵਿਖੇ ਡੇਅਰੀ ਤੇ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਦੁੱਧ, ਦਹੀਂ, ਪਨੀਰ ਤੇ ਘਿਓ ਦੇ ਸੈਂਪਲ ਇਕੱਤਰ ਕਰਕੇ , ਇਨਾਂ ਪਦਾਰਕਾਂ ਦੀ ਗੁਣਵੱਤਾ ਚੈੱਕ ਕਰਨ ਲਈ ਖਰੜ ਲੈਬਾਰਟੀ ਵਿਖੇ ਭੇਜੇ ਗਏ ਹਨ ਅਤੇ ਰਿਪੋਰਟ ਮਿਲਣ ਉਪਰੰਤ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਜ਼ਿਲ•ਾ ਸਿਹਤ ਅਫਸਰ ਨੇ ਅੱਗੇ ਦੱਸਿਆ ਕਿ ਗੁਰਦਾਸਪੁਰ ਦੇ ਬੱਸ ਅੱਡੇ ਨੇੜੇ ਅਤੇ ਤਿੱਬੜੀ ਰੋਡ ‘ਤੇ ਸਥਿਤ ਸ਼ਰਾਬ ਦੇ 02 ਠੇਕਿਆਂ ਦੀ ਚੈਕਿੰਗ ਵੀ ਕੀਤੀ ਗਈ ਹੈ ਅਤੇ ਸ਼ਰਾਬ ਦੇ ਸੈਂਪਲ ਇਕੱਤਰ ਇਕੱਤਰ ਗਏ ਹਨ।
ਉਨਾਂ ਅੱਗੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ‘ਤੇ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਕਿਸੇ ਵੀ ਕੀਮਤ ‘ਤੇ ਮਿਲਵਾਟਖੋਰਾਂ ਨੂੰ ਬਖਸ਼ਿਆ ਨਹੀਂ ਜਾਵੇਗੀ। ਉਨਾਂ ਅੱਗੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਖਾਣਯੋਗ ਪਦਾਰਥਾਂ ਦੀ ਸੁਰੱਖਿਆ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਖੁਰਾਕ ਸੁਰੱਖਿਆ ਕਾਨੂੰਨ ਨੂੰ ਖਾਸਕਰਕੇ ਦੁੱਧ ਅਤੇ ਦੁੱਧ ਪਦਾਰਥਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਅਸਰਦਾਰ ਤਰੀਕੇ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨਾਂ ਅੱਗੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਣਕਾਰੀ ਦੇਣ ਦੇ ਨਾਲ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਜਿਲਾ ਸਿਹਤ ਅਫਸਰ ਨਾਲ ਐਫ.ਐਸ.ਓ ਮੁਨੀਸ਼, ਰੇਖਾ, ਡਿਪਟੀ ਡਾਇਰੈਕਟਰ ਡੇਅ੍ਰੀ ਬਲਵਿੰਦਰਜੀਤ ਅਤੇ ਵੇਰਕਾ ਤੋਂ ਸ੍ਰੀ ਨਾਗਰਾ ਵੀ ਮੋਜੂਦ ਸਨ।