ਦੁਕਾਨਦਾਰ ਸ਼ੋਸਲ ਡਿਸਟੈਂਸ ਨੂੰ ਮੈਨਟੇਨ ਰੱਖਣ ਅਤੇ ਮਾਸਕ ਲਾਜ਼ਮੀ ਤੋਰ ‘ਤੇ ਪਹਿਨਣ-ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਵਲੋਂ ਜ਼ਿਲਾ ਵਾਸੀਆਂ ਕੋਲੋਂ ਕੋਰੋਨਾ ਵਾਇਰਸ ਬਿਮਾਰੀ ਨੂੰ ਸਮਾਜ ਵਿਚ ਫੈਲਣ ਤੋਂ ਰੋਕਣ ਲਈ ਸਹਿਯੋਗ ਦੀ ਅਪੀਲ
ਗੁਰਦਾਸਪੁਰ, 8 ਜੂਨ (ਮੰਨਨ ਸੈਣੀ) । ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜ਼ਿਲੇ ਦੇ ਸਮੂਹ ਦੁਕਾਨਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਦੁਕਾਨਾਂ ਵਿਚ ਭੀੜ ਇਕੱਤਰ ਨਾ ਹੋਣ ਦੇਣ ਅਤੇ ਸਖ਼ਤੀ ਨਾਲ ਸ਼ੋਸਲ ਡਿਸਟੈਂਸ ਨੂੰ ਮੈਨਟੇਨ ਕਰਕੇ ਰੱਖਣ ਅਤੇ ਮਾਸਕ ਜਰੂਰੀ ਤੇ ਪਹਿਨਿਆ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲੇ ਅੰਦਰ ਲੋਕਲ ਵਿਅਕਤੀ, ਜਿਨਾਂ ਦੀ ਕੋਈ ਟਰੈਵਲ ਹਿਸਟਰੀ ਨਹੀਂ ਹੈ, ਉਨਾਂ ਦੀ ਰਿਪੋਰਟ ਪੋਜਟਿਵ ਆਉਣ ਕਾਰਨ ਇਹ ਲੱਗ ਰਿਹਾ ਹੈ ਕਿ ਕੋਰੋਨਾ ਵਾਇਰਸ ਹੋਲੀ ਹੋਲੀ ਆਪਣੇ ਪੈਰ ਪਸਾਰ ਰਿਹਾ ਹੈ, ਜੋ ਚਿੰਤਾ ਦਾ ਵਿਸ਼ਾ ਹੈ। ਇਸ ਪ੍ਰਤੀ ਸਾਨੂੰ ਸਾਰਿਆਂ ਨੂੰ ਬਹੁਤ ਗੰਭੀਰਤਾ ਨਾਲ ਸੋਚਣ ਦੀ ਜਰੂਰਤ ਹੈ ਅਤੇ ਇਸ ਸਮੇਂ ਦੋਰਾਨ ਹੋਰ ਜਰੂਰੀ ਬਣ ਜਾਂਦਾ ਹੈ ਕਿ ਲੋਕ ਪ੍ਰਸ਼ਾਸ਼ਨ ਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ।
ਉਨਾਂ ਦੱਸਿਆ ਕਿ ਬੀਤੇ ਦਿਨੀ ਗੁਰਦਾਸਪੁਰ ਦੇ ਕੱਪੜਾ ਵਪਾਰੀ ਅਤੇ ਬਟਾਲਾ ਦਾ ਵਸਨੀਕ ਜੋ ਲਿਫਾਫੇ ਵੇਚਣ ਦਾ ਕੰਮ ਕਰਦਾ ਸੀ ਦੀ ਰਿਪੋਰਟ ਪੋਜਟਿਵ ਆਈ ਸੀ ਅਤੇ ਉਨਾਂ ਦੇ ਸੰਪਰਕ ਵਿਚ ਆਏ ਮੈਂਬਰ ਤੇ ਵਰਕਰ ਦੀ ਰਿਪੋਰਟ ਵੀ ਪੋਜਟਿਵ ਆਈ ਸੀ, ਜਿਸ ਤੋਂ ਸਾਫ ਦਿਖ ਰਿਹਾ ਹੈ ਕਿ ਕੋਰੋਨਾ ਵਾਇਰਸ ਕਮਿਊਨਿਟੀ ਵਿਚ ਹੋਲੀ-ਹੋਲੀ ਆਪਣੇ ਕਦਮ ਵਧਾ ਰਿਹਾ ਹੈ, ਜਿਸ ਤੋਂ ਸਾਨੂੰ ਸੁਚੇਤ ਹੋਣ ਦੀ ਲੋੜ ਹੈ।
ਉਨਾਂ ਦੁਕਾਨਦਾਰ, ਵਪਾਰੀਆਂ ਤੇ ਸਬਜ਼ੀ ਮੰਡੀ ਵਿਕਰੇਤਾ ਤੇ ਆੜ•ਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪ੍ਰਸ਼ਾਨ ਵਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਨੂੰ ਯਕੀਨੀ ਬਣਾਉਣ। ਨਾਲ ਹੀ ਉਨਾਂ ਕਿਹਾ ਕਿ ਜੋ ਦੁਕਾਨਦਾਰ ਵਾਰ-ਵਾਰ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰੇਗਾ, ਤਾਂ ਉਸਦੀ ਦੁਕਾਨ ਸੀਲ ਕਰ ਦਿੱਤੀ ਜਾਵੇਗੀ ਅਤੇ ਜੁਰਮਾਨਾ ਵੀ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਿਨਾਂ ਜਰੂਰੀ ਕੰਮ ਤੋਂ ਘਰ ਤੋਂ ਬਾਹਰ ਨਾ ਨਿਕਲਿਆ ਜਾਵੇ। ਅਗਰ ਕਿਸੇ ਕੰਮ ਲਈ ਬਾਹਰ ਜਾਣਾ ਹੀ ਪਵੇ ਤਾਂ ਮਾਸਕ ਜਰੂਰ ਪਹਿਨਿਆ ਜਾਵੇ ਅਤੇ ਸ਼ੋਸਲ ਡਿਸਟੈਂਸ਼ ਮੈਨਟੇਨ ਕਰਕੇ ਰੱਖਿਆ ਜਾਵੇ। ਉਨਾਂ ਅੱਗੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਖੰਘ, ਜੁਕਾਮ ਜਾਂ ਬੁਖਾਰ ਦੇ ਲੱਛਣ ਦਿਖਣ ਤਾਂ ਉਹ ਤੁਰੰਤ ਆਪਣੀ ਡਾਕਟਰੀ ਜਾਂਚ ਕਰਵਾਏ ਅਤੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਵੇ। ਉਨਾਂ ਕਿਹਾ ਕਿ ਸਰਕਾਰ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਕੇ , ਸਮੂਹਿਕ ਸਹਿਯੋਗ ਨਾਲ ਹੀ ਕੋਰੋਨਾ ਵਾਇ੍ਰਸ ‘ਤੇ ਫ਼ਤਿਹ ਹਾਸਿਲ ਕੀਤੀ ਜਾ ਸਕਦੀ ਹੈ ਅਤੇ ਅਸੀ ਜਰੂਰ ਜਿੱਤ ਪ੍ਰਾਪਤ ਕਰਾਂਗੇ।