ਮਿਸ਼ਨ ਫ਼ਤਿਹ- ਜ਼ਿਲਾ ਵਾਸੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕਰਨ ਦੇ ਮੰਤਵ ਨਾਲ ਜਾਗਰੂਕਤਾ ਵੈਨਾਂ ਰਵਾਨਾ ਕੀਤੀਆਂ ਗਈਆਂ-ਡਿਪਟੀ ਕਮਿਸ਼ਨਰ

ਕੋਰੋਨਾ ਵਾਇਰਸ ਵਿਰੁੱਧ ਪਿੰਡ, ਕਸਬਿਆਂ ਤੇ ਸ਼ਹਿਰਾਂ ਅੰਦਰ ਲੋਕਾਂ ਨੂੰ ਕੀਤਾ ਗਿਆ ਜਾਗਰੂਕ

ਗੁਰਦਾਸਪੁਰ, 14 ਜੂਨ (ਮੰਨਨ ਸੈਣੀ ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਤੋਂ ਜ਼ਿਲਾ ਵਾਸੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕਰਨ ਦੇ ਮੰਤਵ ਨਾਲ ਜਾਗਰੂਕਤਾ ਵੈਨਾਂ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਸ੍ਰੀ ਰਮਨ ਕੋਛੜ ਸਹਾਇਕ ਕਮਿਸ਼ਨਰ (ਜ)-ਕਮ ਐਸ.ਡੀ.ਐਮ ਦੀਨਾਨਗਰ ਅਤੇ ਸ. ਬਲਵਿੰਦਰ ਸਿੰਘ ਐਸ.ਡੀ.ਐਮ ਬਟਾਲਾ ਵੀ ਮੋਜੂਦ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ‘ਮਿਸ਼ਨ ਫ਼ਤਿਹ’ ਤਹਿਤ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਅਤੇ ਇਸਦੇ ਫੈਲਾਅ ਨੂੰ ਰੋਕਣ ਦੇ ਮੰਤਵ ਨਾਲ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਤਹਿਤ ਅੱਜ ਜ਼ਿਲੇ ਭਰ ਅੰਦਰ 39 ਜਾਗਰੂਕਤਾ ਵੈਨਾਂ ਰਵਾਨਾ ਕੀਤੀਆਂ ਗਈਆਂ ਹਨ, ਜੋ ਲੋਕਾਂ ਨੂੰ ਜਾਗਰੂਕ ਕਰਨਗੀਆਂ। ਜਾਗਰੂਕਤਾ ਵੈਨਾਂ ਵਲੋਂ ਪੇਂਡੂ, ਸ਼ਹਿਰੀ ਅਤੇ ਕਸਬਿਆਂ ਵਿਚ ਜਾ ਕੇ ਜਾਗਰੂਕ ਕੀਤਾ ਗਿਆ। ਇਸੇ ਤਰਾਂ• ਇਹ ਜਾਗਰੂਕਤਾ ਵੈਨਾਂ 18 ਜੂਨ ਦਿਨ ਵੀਰਵਾਰ ਨੂੰ ਵੀ ਜ਼ਿਲੇ ਭਰ ਅੰਦਰ ਚੱਲਣਗੀਆਂ, ਤਾਂ ਜੋ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ ਅਤੇ ਲੋਕ ਜਾਗਰੂਕ ਤੇ ਸੁਚੇਤ ਰਹਿਣ।

ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ‘ਮਿਸ਼ਨ ਫਤਿਹ’ ਦਾ ਮੁੱਖ ਉਦੇਸ਼ ਲੋਕਾਂ ਨੂੰ ਜਾਗਰੂਕ ਕਰਕੇ ਕੋਰੋਨਾ ਵਿਰੁੱਧ ਫਤਿਹ ਹਾਸਲ ਕਰਨੀ ਹੈ ਅਤੇ ਇਸ ਨੂੰ ਸਫਲ ਬਣਾਉਣ ਲਈ ਸਾਰਿਆਂ ਨੂੰ ਅੱਗ ਆਉਣਾ ਪਵੇਗਾ । ਉਨਾਂ ਕਿਹਾ ਕਿ ਸਰਕਾਰ ਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਥੇ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਇਹ ਜ਼ਰੂਰੀ ਹੈ ਕਿ ਹਰ ਵਿਅਕਤੀ ਜਨਤਕ ਥਾਵਾਂ ‘ਤੇ ਜਾਣ ਸਮੇਂ ਮਾਸਕ ਪਹਿਨੇ ਅਤੇ ਉਚਿਤ ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਕਰੇ। ਆਪਣੇ ਹੱਥਾਂ ਨੂੰ ਵਾਰ-ਵਾਰ ਸਾਬੁਣ ਨਾਲ ਧੋਣ। ਬਿਨਾਂ ਜਰੂਰੀ ਕੰਮ ਤੋਂ ਘਰੋਂ ਬਾਹਰ ਨਾ ਨਿਕਲੀਏ।

Exit mobile version