ਜਿਲਾ ਪਠਾਨਕੋਟ ਵਿੱਚ ਕੂਲ 157 ਕਰੋਨਾ ਪਾਜੀਟਿਵ, 87 ਲੋਕਾਂ ਕੀਤਾ ਕਰੋਨਾ ਰਿਕਵਰ, ਐਕਟਿਵ ਕੇਸ 65
ਨਿਰਧਾਰਤ ਸਮਾਂ ਪੂਰਾ ਕਰਨ ਤੇ ਤਿੰਨ ਲੋਕਾਂ ਨੂੰ ਭੇਜਿਆ ਘਰ
ਪਠਾਨਕੋਟ,17 ਜੂਨ 2020 — ਜਿਲਾ ਪਠਾਨਕੋਟ ਵਿੱਚ ਬੁੱਧਵਾਰ 6 ਹੋਰ ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਅਤੇ 3 ਲੋਕਾਂ ਨੂੰ ਡਿਸਚਾਰਜ ਪਾਲਿਸੀ ਅਧੀਨ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਤਰਾਂ ਦੇ ਕੋਈ ਵੀ ਲੱਛਣ ਨਾ ਪਾਏ ਜਾਣ ਤੇ ਆਪਣੇ ਘਰਾਂ ਲਈ ਰਵਾਨਾ ਕੀਤਾ ਗਿਆ। ਇਹ ਪ੍ਰਗਟਾਵਾ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ।
ਉਨਾਂ ਕਿਹਾ ਕਿ ਹੁਣ ਜਿਲਾ ਪਠਾਨਕੋਟ ਵਿੱਚ ਬੁੱਧਵਾਰ ਨੂੰ ਕੂਲ 157 ਕੇਸ ਕਰੋਨਾ ਪਾਜੀਟਿਵ ਦੇ ਹੋ ਗਏ ਹਨ ਜਿਨਾਂ ਵਿੱਚੋਂ 87 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਨਾ ਦੱਸਿਆ ਕਿ ਇਸ ਸਮੇਂ ਜਿਲਾ ਪਠਾਨਕੋਟ ਵਿੱਚ 65 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 5 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਅੱਜ ਜਿਨਾਂ 6 ਲੋਕਾਂ ਦੀ ਕਰੋਨਾ ਪਾਜੀਟਿਵ ਰਿਪੋਰਟ ਆਈ ਹੈ ਉਨਾਂ ਵਿੱਚੋਂ 2 ਲੋਕ ਪ੍ਰਵਾਸੀ ਮਜਦੂਰ, 2 ਲੋਕ ਪਹਿਲਾ ਤੋਂ ਕਾਰੋਨਾ ਪਾਜੀਟਿਵ ਦੇ ਸੰਪਰਕ ਲੋਕਾਂ ਵਿੱਚੋਂ ਹਨ ਅਤੇ 2 ਲੋਕ ਨਵੇਂ ਹਨ ਜਿਨਾਂ ਨੂੰ ਕਰੋਨਾ ਦੇ ਲੱਛਣ ਹੋਣ ਤੇ ਸੈਂਪਿਗ ਲਈ ਗਈ ਸੀ।
ਅੱਜ ਦੇ 6 ਕਰੋਨਾ ਪਾਜੀਟਿਵ ਪਠਾਨਕੋਟ ਦੇ ਹੀ ਰਹਿਣ ਵਾਲੇ ਹਨ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਨਿਰਧਾਰਤ ਸਮਾਂ ਪੁਰਾ ਕਰਨ ਅਤੇ ਕਿਸੇ ਵੀ ਤਰਾਂ ਦਾ ਕੋਈ ਵੀ ਲੱਛਣ ਨਾ ਹੋਣ ਤੇ 3 ਲੋਕਾਂ ਨੂੰ ਆਪਣੇ ਘਰਾਂ ਲਈ ਰਵਾਨਾ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਹਰੇਕ ਨਾਗਰਿਕ ਨੂੰ ਚਾਹੀਦਾ ਹੈ ਕਿ ਸਰਕਾਰ ਵੱਲੋਂ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨ ਜਿਵੈ ਘਰ ਤੋਂ ਨਿਕਲਣ ਲੱਗਿਆਂ ਮਾਸਕ ਦਾ ਪ੍ਰਯੋਗ ਕਰੋ, ਵਾਰ ਵਾਰ ਹੱਥਾਂ ਨੂੰ ਧੋਵੋ ਅਤੇ ਸੋਸਲ ਡਿਸਟੈਂਸ ਬਣਾ ਕੇ ਰੱਖੋ। ਇਸ ਤੋਂ ਇਲਾਵਾ ਹਰੇਕ ਵਿਅਕਤੀ ਜਾਗਰੁਕ ਹੋਵੇ ਅਤੇ ਕੋਵਾ ਐਪ ਡਾਊਣਲੋਡ ਕਰਕੇ ਸਰਕਾਰ ਦੇ ਮਿਸ਼ਨ ਫਤਿਹ ਦਾ ਹਿੱਸਾ ਬਣੇ।