ਗੁਰਦਾਸਪੁਰ, 26 ਜੂਨ । ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਐਕਸਾਈਜ਼ ਵਿਭਾਗ ਦੀਆਂ ਜਿਲਾ ਪੱਧਰੀ ਟੀਮਾਂ ਵਲੋਂ ਜਿਲੇ ਅੰਦਰ ਲਗਾਤਾਰ ਨਜਾਇਜ਼ ਸ਼ਰਾਬ ਤੇ ਠੱਲ• ਪਾਉਣ ਲਈ ਛਾਪਮੇਰੀ ਕੀਤੀ ਜਾ ਰਹੀ ਹੈ ਤੇ ਨਸ਼ਾ ਤਸਕਰੀ ਕਰਨ ਵਾਲਿਆਂ ਵਿਰੁੱਧ ਸਿਕੰਜਾ ਕੱਸਿਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਕਸਾਈਜ ਵਿਭਾਗ ਦੇ ਈਟੀਓ ਲਵਜਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਅਤੇ ਏ.ਈ.ਟੀ.ਸੀ ਗੁਰਦਾਸਪੁਰ ਸ੍ਰੀਮਤੀ ਰਾਜਵਿੰਦਰ ਕੌਰ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਜਿਲੇ ਅੰਦਰਰ ਨਜਾਇਜ਼ ਸ਼ਰਾਬ ਤੇ ਲਾਹਣ ਕੱਢਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ, ਜਿਸ ਦੇ ਚੱਲਦਿਆਂ ਅੱਜ ਉਨਾਂ ਦੀ ਅਗਵਾਈ ਵਿਚ ਐਕਸਾਈਜ਼ ਇੰਸਪੈਕਟਰ ਹਰਵਿੰਦਰ ਸਿੰਘ, ਗੁਲਜ਼ਾਰ ਮਸੀਹ, ਐਸ.ਐਚ.ਓ ਪਰਮਜੀਤ ਸਿੰਘ ਸਿਵਲ ਲਾਇਨ ਬਟਾਲਾ ਵਲੋਂ ਉਮਰਪੁਰਾ ਬਟਾਲਾ ਵਿਖੇ ਮੰਗਾ ਮਸੀਹ ਪੁੱਤਰ ਤੇਜਾ ਮਸੀਹ, ਬਿੱਟੂ ਮਸੀਹ ਪੁੱਤਰ ਤਾਜ ਮਸੀਹ ਦੇ ਘਰ ਵਿਚ ਛਾਪੇਮਾਰੀ ਕੀਤੀ ਗਈ ਤੇ 40 ਕੈਨਾਂ ਵਿਚ 1400 ਲਿਟਰ ਅਲਕੋਹਲ ਬਰਾਮਦ ਕੀਤੀ ਗਈ। ਇਨਾਂ ਵਿਰੁੱਧ ਪੁਲਿਸ ਲਾਇਨ ਬਟਾਲਾ ਵਿਖੇ ਐਫ.ਆਈ.ਆਰ ਦਰਜ ਕਰ ਦਿੱਤੀ ਗਈ ਹੈ।
ਉਨਾਂ ਦੱਸਿਆ ਕਿ ਵਿਭਾਗ ਵਲੋਂ ਛਾਪੇਮਾਰੀ ਲਗਾਤਾਰ ਜਾਰੀ ਰਹੇਗੀ ਤੇ ਤਸਕਰਾਂ ਵਿਰੁੱਧ ਦੇਸੀ ਸ਼ਰਾਬ ਕੱਢਣ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।