ਪੰਜਾਬ ਦੇ ਮੁੱਖ ਮੰਤਰੀ ਨੇ ਮਿੰਨੀ ਬੱਸ ਪਰਮਿਟਾਂ ਲਈ ਅਪਲਾਈ ਕਰਨ ਦੀ ਤਰੀਕ 15 ਜੁਲਾਈ ਤੱਕ ਵਧਾਈ

capt amrinder singh

ਪੰਜਾਬ ਦੇ ਮੁੱਖ ਮੰਤਰੀ ਨੇ ਮਿੰਨੀ ਬੱਸ ਪਰਮਿਟਾਂ ਲਈ ਅਪਲਾਈ ਕਰਨ ਦੀ ਤਰੀਕ 15 ਜੁਲਾਈ ਤੱਕ ਵਧਾਈ
ਚੰਡੀਗੜ•, 27 ਜੂਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਐਲਾਨ ਕਰਦਿਆਂ ਮਿੰਨੀ ਬੱਸ ਪਰਿਮਟਾਂ ਲਈ ਅਪਲਾਈ ਕਰਨ ਦੀ ਆਖਰੀ ਤਰੀਕ ਵਧਾਉਂਦਿਆਂ 15 ਜੁਲਾਈ ਕਰ ਦਿੱਤੀ।

ਇਹ ਯੋਜਨਾ ਜੋ ਮੌਜੂਦਾ ਬੱਸ ਆਪਰੇਟਰਾਂ ਦੀ ਅਜਾਰੇਦਾਰੀ ਨੂੰ ਤੋੜਨ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ‘ਤੇ ਕੇਂਦਰਿਤ ਹੈ, ਤਹਿਤ ਅਰਜ਼ੀਆਂ ਜਮ•ਾਂ ਕਰਵਾਉਣ ਦੀ ਆਖਰੀ ਮਿਤੀ 30 ਜੂਨ ਸੀ।

ਸੂਬਾ ਸਰਕਾਰ ਵੱਲੋਂ 1400 ਤੋਂ ਵੱਧ ਪੇਂਡੂ ਰੂਟਾਂ ਨੂੰ ਕਵਰ ਕਰਨ ਲਈ ਪਰਮਿਟ ਦੇਣ ਵਾਸਤੇ ਅਰਜ਼ੀਆਂ ਮੰਗੀਆਂ ਗਈਆਂ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੰਗਲਵਾਰ ਨੂੰ ਪੰਜਾਬ ਸਰਕਾਰ ਵੱਲੋਂ ਨਵੇਂ ਮਿੰਨੀ ਬੱਸ ਪਰਮਿਟ ਜਾਰੀ ਕਰਨ ਸਬੰਧੀ ਅਰਜ਼ੀਆਂ ਲੈਣ ‘ਤੇ ਰੋਕ ਲਗਾਉਣ ਦੀ ਮੌਜੂਦਾ ਮਿੰਨੀ ਬੱਸ ਅਪਰੇਟਰਾਂ ਦੀ ਬੇਨਤੀ ਨੂੰ ਖਾਰਜ ਕਰ ਦਿੱਤਾ ਸੀ

ਕੈਪਟਨ ਅਮਰਿੰਦਰ ਸਿੰਘ ਨੇ ਆਖ਼ਰੀ ਮਿਤੀ ਵਿੱਚ ਵਾਧਾ ਕਰਨ ਦਾ ਐਲਾਨ ਨੂੰ ਕੈਪਟਨ ਨੂੰ ਪੁੱਛੋ’ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਬਠਿੰਡਾ ਦੇ ਇੱਕ ਬੇਰੁਜ਼ਗਾਰ ਨੌਜਵਾਨ ਦੇ ਸਵਾਲ ਦੇ ਜਵਾਬ ਦੌਰਾਨ ਕੀਤਾ ਜਿਸ ਵਿੱਚ ਨੌਜਵਾਨ ਨੇ ਕਿਹਾ ਕਿ ਉਹ ਮਿੰਨੀ ਬੱਸ ਚਲਾਉਣ ਲਈ ਪਰਮਿਟ ਚਾਹੁੰਦਾ ਹੈ ਜਿਵੇਂ ਕਿ ਮੁੱਖ ਮੰਤਰੀ ਨੇ ਵਾਅਦਾ ਕੀਤਾ ਸੀ।

Exit mobile version