ਕੋਈ ਵੀ ਯੋਗ ਵਿਅਕਤੀ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ-ਜ਼ਿਲਾ ਚੋਣ ਅਫਸਰ ਜਨਾਬ ਮੁਹੰਮਦ ਇਸ਼ਫਾਕ

ਐਨ. ਵੀ. ਐਸ. ਪੀ ਪੋਰਟਲ ‘ਤੇ ਆਨ ਲਾਈਨ (w.w.w.nvsp.in) ਵੀ ਬਣਵਾਈ ਜਾ ਸਕਦੀ ਹੈ ਵੋਟ

ਜ਼ਿਲੇ ਵਿਚ ਵੋਟਰ ਰਜਿਸਟ੍ਰੇਸ਼ਨ ਵਿਚ ਵਾਧਾ ਕਰਨ ਲਈ ਕੀਤੇ ਜਾ ਰਹੇ ਨੇ ਯੋਗ ਉਪਰਾਲੇ

ਗੁਰਦਾਸਪੁਰ, 3 ਜੁਲਾਈ ( ਮੰਨਨ ਸੈਣੀ )। ਜਨਾਬ ਮੁਹੰਮਦ ਇਸ਼ਫਾਕ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਗੁਰਦਾਸਪੁਰ ਵਿਚ ਪੈਂਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿਚ ਜਿਹੜੇ ਨੌਜਵਾਨ ਮਿਤੀ 1 ਜਨਵਰੀ 2020 ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹੋ ਗਏ ਹਨ ਅਤੇ ਉਨਾਂ ਦੀ ਅਜੇ ਤੱਕ ਵੋਟ ਨਹੀਂ ਬਣੀ, ਜਾਂ ਕਿਸੇ ਵੋਟਰ ਨੇ ਵੋਟ ਕਟਵਾਉਣੀ ਜਾਂ ਦਰੁਸਤ ਕਰਵਾਉਣੀ ਹੈ, ਉਹ ਆਪਣੇ ਚੋਣ ਹਲਕੇ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ (ਉੱਪ ਮੰਡਲ ਮੈਜਿਸਟ੍ਰੇਟ) ਦੇ ਦਫ਼ਤਰ ਜਾਂ ਜ਼ਿਲਾ ਚੋਣ ਦਫ਼ਤਰ ਵਿਖੇ ਜਾਂ ਆਪਣੇ ਏਰੀਏ ਦੇ ਬੂਥ ਲੈਵਲ ਅਫ਼ਸਰ ਜਾਂ ਆਨ ਲਾਈਨ ਵਿਧੀ ਰਾਹੀਂ ਐਨ. ਵੀ. ਐਸ. ਪੀ ਪੋਰਟਲ ‘ਤੇ (w.w.w.nvsp.in) ਆਪਣੇ ਦਾਅਵੇ ਜਾਂ ਇਤਰਾਜ ਦਰਜ ਕਰਵਾ ਸਕਦੇ ਹਨ।

ਜ਼ਿਲਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਨਵੀਂ ਵੋਟ ਬਣਾਉਣ ਲਈ ਫਾਰਮ ਨੰ: 6, ਵੋਟ ਕਟਵਾਉਣ ਲਈ ਫਾਰਮ ਨੰ: 7, ਵੋਟ ਦੀ ਦਰੁਸਤੀ ਲਈ ਫਾਰਮ ਨੰ: 8 ਅਤੇ ਵਿਧਾਨ ਸਭਾ ਹਲਕੇ ਅੰਦਰ ਵੋਟ ਤਬਦੀਲੀ ਕਰਵਾਉਣ ਲਈ ਫਾਰਮ ਨੰ: 8ਏ ਭਰਿਆ ਜਾ ਸਕਦਾ ਹੈ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਦੀ ਇਹ ਕੋਸ਼ਿਸ਼ ਹੈ ਕਿ ਜ਼ਿਲੇ ਵਿਚ 18 ਸਾਲ ਦੀ ਉਮਰ ਪੂਰੀ ਕਰਦਾ ਕੋਈ ਵੀ ਯੋਗ ਵਿਅਕਤੀ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ।
ਉਨਾਂ ਨੇ ਦੱਸਿਆ ਕਿ ਜ਼ਿਲੇ ਵਿਚ ਵੋਟਰ ਰਜਿਸਟ੍ਰੇਸ਼ਨ ਵਿਚ ਵਾਧਾ ਕਰਨ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਵੋਟਰ ਸੂਚੀ ਵਿਚ ਨੌਜਵਾਨਾਂ ਦੀ ਬਤੌਰ ਵੋਟਰ ਰਜਿਸਟ੍ਰੇਸ਼ਨ ਵਧਾਉਣ ਅਤੇ ਉਨਾਂ ਨੂੰ ਵੋਟ ਦੀ ਮਹੱਤਤਾ ਸਮਝਾਉਣ ਸਬੰਧੀ ‘ਸਵੀਪ’ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ।

ਉਨਾਂ ਕਿਹਾ ਕਿ ਸਵੀਪ ਸਬੰਧੀ ਗਤੀਵਿਧੀਆਂ ਕੋਰੋਨਾ ਵਾਇਰਸ ਸਬੰਧੀ ਨਿਯਮਾਂ ਅਤੇ ਹਦਾਇਤਾਂ ਨੂੰ ਧਿਆਨ ਵਿਚ ਰੱਖਦਿਆਂ ਕਰਵਾਈਆਂ ਜਾਣਗੀਆਂ। ਉਨਾਂ ਕਿਹਾ ਕਿ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ (ਉੱਪ ਮੰਡਲ ਮੈਜਿਸਟ੍ਰੇਟਾਂ), ਹਲਕਾ ਪੱਧਰ ‘ਤੇ ਕਾਲਜਾਂ ਦੇ ਨੋਡਲ ਅਫ਼ਸਰ, ਐਨ. ਜੀ. ਓਜ਼, ਸਵੀਪ ਪਾਰਟਨਰ ਏਜੰਸੀਆਂ, ਕੈਂਪਸ ਅੰਬੈਸਡਰਜ਼, ਸੁਪਰਵਾਈਜ਼ਰਜ਼, ਬੀ. ਐਲ. ਓਜ਼ ਨਾਲ ਸਮੇਂ-ਸਮੇਂ ‘ਤੇ ਸਵੀਪ ਗਤੀਵਿਧੀਆਂ ਕਰਵਾਉਣਗੇ ਅਤੇ ਆਨ ਲਾਈਨ ਮੀਟਿੰਗਾਂ ਕਰ ਕੇ ਹਲਕੇ ਵਿਚ ਪਿਗ ਸਟੇਸ਼ਨ ਪੱਧਰ, ਕਾਲਜ ਪੱਧਰ, ਸਕੂਲ ਪੱਧਰ ‘ਤੇ ਈ. ਐਲ. ਸੀ ਨੂੰ ਐਕਟੀਵੇਟ ਕਰਨਗੇ। ਇਨਾਂ ਰਾਹੀਂ ਕਿੰਨਰਾਂ ਦੇ ਮੁਖੀ ਨਾਲ ਤਾਲਮੇਲ ਕਰਕੇ ਵੋਟਰ ਜਾਗਰੂਕਤਾ ਨਾਲ ਸਬੰਧਤ ਵੀਡੀਓ ਮੈਸੇਜ ਤਿਆਰ ਕਰਵਾ ਕੇ ਸੋਸ਼ਲ ਮੀਡੀਆ ‘ਤੇ ਸਾਂਝੇ ਕੀਤੇ ਜਾਣਗੇ।

ਉਨਾਂ ਦੱਸਿਆ ਕਿ ਬੀ. ਐਲ. ਓਜ਼ ਰਾਹੀਂ ਦਿਵਿਆਂਗ ਵਿਅਕਤੀਆਂ ਨੂੰ ਵੀ ਬਤੌਰ ਵੋਟਰ ਦਰਜ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ। ਉਨਾਂ ਕਿਹਾ ਕਿ ਜ਼ਿਲੇ ਦੇ ਸਮੂਹ ਸੀਨੀਅਰ ਸੈਕੰਡਰੀ ਸਕੂਲਾਂ ਦੇ 18 ਜਾਂ 18 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਨੂੰ ਵੋਟਰ ਸੂਚੀ ਵਿਚ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣ ਲਈ ਫਾਰਮ ਭਰਨ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੋਟ ਦੇ ਮਹੱਤਵ, ਅਰਥਾਤ ਵੋਟ ਬਣਾਉਣੀ ਜਾਂ ਵੋਟ ਦਾ ਇਸਤੇਮਾਲ ਕਰਨਾ ਕਿਉਂ ਜ਼ਰੂਰੀ ਹੈ, ਸਬੰਧੀ ਆਨ ਲਾਈਨ ਡੀਬੇਟ, ਕੁਇਜ਼ ਅਤੇ ਭਾਸ਼ਣ ਮੁਕਾਬਲੇ ਕਰਵਾਏ ਜਾਣਗੇ।
ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀ ਵਿਚ ਆਪਣਾ ਨਾਂ ਦਰਜ ਕਰਵਾਉਣ ਲਈ ਆਪਣੇ ਏਰੀਏ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ (ਉੱਪ ਮੰਡਲ ਮੈਜਿਸਟ੍ਰੇਟ) ਅਤੇ ਬੀ. ਐਲ. ਓ ਨਾਲ ਤਾਲਮੇਲ ਕਰਕੇ ਦਾਅਵੇ ਤੇ ਇਤਰਾਜ ਦੇਣ ਸਬੰਧੀ ਪੂਰਾ ਸਹਿਯੋਗ ਕਰਨ।

Coronavirus Update (Live)

Coronavirus Update

error: Content is protected !!