‘ਮਿਸ਼ਨ ਫ਼ਤਿਹ ਯੋਧਾ’ ਮੁਕਾਬਲੇ ਵਿੱਚ ਭਾਗ ਲੈਣ ਲਈ ਮੋਬਾਇਲ ਫੋਨ ਉੱਪਰ ਕੋਵਾ ਐਪ (COVA APP) ਡਾਊਨਲੋਡ ਕਰਕੇ ਮੁਕਾਬਲੇ ਲਈ ਆਪਣਾ ਨਾਮ ਰਜਿਸਟਰ ਕੀਤਾ ਜਾ ਸਕਦਾ ਹੈ
ਗੁਰਦਾਸਪੁਰ, 6 ਜੁਲਾਈ । ਡਿਪਟੀ ਕਮਿਸਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੀ ਅਗਵਾਈ ਹੇਠ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਵਧੀਆ ਯੋਗਦਾਨ ਪਾਉਣ ਵਾਲਿਆਂ ਨੂੰ ਸਨਮਾਨਿਤ ਕਰਨ ਲਈ ‘ਮਿਸ਼ਨ ਫਤਿਹ ਯੋਧਾ ‘ਮੁਕਾਬਲਾ ਸ਼ੁਰੂ ਕੀਤਾ ਗਿਆ ਹੈ। ਇਸ ਮੁਕਾਬਲੇ ਵਿੱਚ ਕੋਈ ਵੀ ਵਿਅਕਤੀ ਭਾਗ ਲੈ ਸਕਦਾ ਹੈ।
ਮਿਸ਼ਨ ਫ਼ਤਿਹ ਦੇ ਹਿੱਸੇ ਵੱਜੋਂ ਲਾਂਚ ਕੀਤੀ ਇਸ ਯੋਜਨਾਂ ਬਾਰੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਿਯਮਾਂ ਦੀ 4 ਹਫਤਿਆਂ ਲਈ ਰੋਜ਼ਾਨਾਂ ਸਖਤੀ ਨਾਲ ਪਾਲਣਾ ਕਰਨ ਵਾਲੇ ਵਿਅਕਤੀਆਂ ਨੂੰ ਬਰੌਨਜ ਸਰਟੀਫਕੇਟ ਅਤੇ ਇਕ ਟੀ-ਸ਼ਰਟ ਦਿੱਤੇ ਜਾਣਗੇ ਜਦੋਂ ਕਿ ਸਿਲਵਰ ਅਤੇ ਗੋਲਡ ਸਰਟੀਫਿਕੇਟ ਸਮੇਤ ਟੀ-ਸ਼ਰਟਾਂ ਉਨਾਂ ਵਿਅਕਤੀਆਂ ਨੂੰ ਦਿੱਤੇ ਜਾਣਗੇ ਜਿਨਾਂ ਵੱਲੋਂ ਮਾਸਕ ਪਹਿਨਣ, ਸਮਾਜਿਕ ਦੂਰੀ ਅਤੇ ਅਜਿਹੇ ਹੋਰ ਨੇਮਾਂ ਦੀ ਪਾਲਣਾ ਹਫਤੇ ਅਤੇ ਮਹੀਨੇ ਲਈ ਕ੍ਰਮਵਾਰ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਸਾਰੇ ਸਰਟੀਫਿਕੇਟਾਂ ਉੱਪਰ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਨਿੱਜੀ ਤੌਰ ‘ਤੇ ਦਸਤਖਤ ਕੀਤੇ ਜਾਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ‘ਮਿਸ਼ਨ ਫ਼ਤਿਹ ਵਾਰੀਅਰਜ਼ ਦੇ ਟਾਈਟਲ ਮੁਕਾਬਲੇ ਲਈ ਰਜਿਸਟ੍ਰੇਸ਼ਨ ਕੋਵਾ ਐਪ ‘ਤੇ 17 ਜੂਨ ਤੋਂ ਸ਼ੁਰੂ ਹੋ ਚੁੱਕੀ ਹੈ। ‘ਮਿਸ਼ਨ ਫ਼ਤਿਹ ਯੋਧਾ’ ਮੁਕਾਬਲੇ ਵਿੱਚ ਭਾਗ ਲੈਣ ਲਈ ਸਭ ਤੋਂ ਪਹਿਲਾਂ ਆਪਣੇ ਮੋਬਾਇਲ ਫੋਨ ਉੱਪਰ ਕੋਵਾ ਐਪ (COVA APP) ਡਾਊਨਲੋਡ ਕੀਤੀ ਜਾਵੇ ਅਤੇ ਫਿਰ ਕੋਵਾ ਐਪ ਰਾਹੀਂ ਮਿਸ਼ਨ ਫਤਿਹ ਨਾਲ ਜੁੜਨ ਅਤੇ ਕੋਵਾ ਐਪ ਮੁਕਾਬਲੇ ਲਈ ਆਪਣਾ ਨਾਮ ਰਜਿਸਟਰ ਕੀਤਾ ਜਾਵੇ। ਉਨ•ਾਂ ਕਿਹਾ ਕਿ ਕੋਵਿਡ ਇਹਤਿਆਤ ਵਰਤਦਿਆਂ ਤੁਹਾਡੇ ਵਲੋਂ ਰੋਜ਼ਾਨਾਂ ਕੋਵਾ ਐਪ ਉੱਪਰ ਅਪਲੋਡ ਕੀਤੀਆਂ ਤੁਹਾਡੀਆਂ ਗਤੀਵਿਧੀਆਂ ਦੇ ਅੰਕ ਜੁੜਨਗੇ। ਇਸਤੋਂ ਇਲਾਵਾ ਜੇਕਰ ਤੁਸੀਂ ਕਿਸੇ ਦੂਸਰੇ ਵਿਅਕਤੀ ਨੂੰ ਆਪਣੇ ਰੈਫ਼ਰਲ ਰਾਹੀਂ ਕੋਵਾ ਐਪ ਡਾਊਨਲੋਡ ਕਰਾ ਕੇ ਮਿਸ਼ਨ ਫ਼ਤਿਹ ਨਾਲ ਜੋੜਦੇ ਹੋ ਤਾਂ ਤੁਹਾਨੂੰ ਇਸਦੇ ਵਾਧੂ ਅੰਕ ਮਿਲਣਗੇ। ‘ਕੋਵਾ ਐਪ ‘ਤੇ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਰੋਜ਼ਾਨਾਂ ਸਾਵਧਾਨੀਆਂ ਵਰਤਣ ਜਿਵੇਂ ਮਾਸਕ ਪਹਿਨਣ, ਹੱਥ ਧੋਣ, ਸੁਰੱਖਿਅਤ ਫਾਸਲਾ ਰੱਖਣ ਆਦਿ, ਲਈ ਰੋਜ਼ਾਨਾਂ ਪੁਆਇੰਟ ਲੈਣ ਲਈ ਯੋਗ ਹੋਣਗੇ।