ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਜ਼ਿਲੇ ਵਿਚ ‘ਹਰ ਘਰ ਜਲ ਹਰ ਘਰ ਨਲ’ ਤਹਿਤ 2172 ਕੁਨੈਕਸ਼ਨ ਦਿੱਤੇ ਗਏ

ਗੁਰਦਾਸਪੁਰ, 7 ਜੁਲਾਈ । ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਚਲਾਏ ਜਾ ਰਹੇ ‘ਜਲ ਜੀਵਨ ਮਿਸ਼ਨ’ ਪ੍ਰੋਜੈਕਟ ਅਧੀਨ ਜ਼ਿਲਾ ਗੁਰਦਾਸਪੁਰ ਦੇ ਪੇਂਡੂ ਖੇਤਰ ਦੇ ਵਸਨੀਕਾਂ ਨੂੰ ਸਾਲ 2022 ਤੱਕ ‘ਹਰ ਘਰ ਜਲ ਹਰ ਘਰ ਨਲ’ ਦੇ ਨਾਅਰੇ ਤਹਿਤ ਘਰ-ਘਰ ਪਾਣੀ ਦੇ ਕੂਨੈਕਸ਼ਨ ਦੇਣ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਜ਼ਿਲਾ ਗੁਰਦਾਸਪੁਰ ਦੇ ਸਾਰੇ ਪਿੰਡਾਂ ਵਿੱਚ ਚੱਲ ਰਹੀਆਂ ਜਲ ਸਪਲਾਈ ਸਕੀਮਾਂ ਅਧੀਨ ਰਹਿੰਦੀਆਂ ਪਾਈਪ ਲਾਈਨਾਂ ਵਿਛਾਉਣ, ਘਰ-ਘਰ ਪਾਣੀ ਦੇ ਕੁਨੈਕਸ਼ਨ ਦੇਣ ਦੀ ਮੁਹਿੰਮ ਚਲਾਈ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਜਿਲਾ ਗੁਰਦਾਸਪੁਰ ਵਿਖੇ ਮਾਰਚ 2021 ਤਕ 70 ਹਜਾਰ ਕੁਨੈਕਸ਼ਨ ਦੇਣ ਦਾ ਟੀਚਾ ਮਿਥਿਆ ਗਿਆ ਹੈ ਅਤੇ ਅਤੇ ਹੁਣ ਤਕ ਵਿਭਾਗ 7 ਜੁਲਾਈ 2020 ਤਕ 2172 ਕੂਨੈਕਸ਼ਨ ਦੇ ਦਿੱਤੇ ਗਏ ਹਨ। ਉਨਾਂ ਕਿਹਾ ਕਿ ਵਿਭਾਗ ਵਲੋਂ ਹਰ ਹਫਤੇ 2 ਹਜ਼ਾਰ ਕੁਨੈਕਸ਼ਨ ਦਿੱਤੇ ਜਾਣ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਉਨਾਂ ਦੱਸਿਆ ਕਿ ‘ਜਲ ਜੀਵਨ ਮਿਸ਼ਨ’ ਅਧੀਨ ਪਿੰਡਾਂ ਵਿਚ ਵਾਟਰ ਸਪਲਾਈ ਨਾਲ ਸਬੰਧਤ ਹੋਣ ਵਾਲੇ ਕੰਮਾਂ ਲਈ ਪਿੰਡ ਵਾਸੀਆਂ ਨੂੰ ਤਖਮੀਨੇ ਅਨੁਸਾਰ ਪਾਈਪ ਲਾਈਨ ਅਤੇ ਵਾਟਰ ਕੂਨੈਕਸ਼ਨ ਦੀ ਲਾਗਤ ਦਾ 10 ਪ੍ਰਤੀਸ਼ਤ ਲਾਭਪਾਤਰੀ ਹਿੱਸਾ ਜਮਾਂ ਕਰਵਾਉਣਾ ਪਵੇਗਾ, ਜੋ ਕਿ ਪਿੰਡ ਦੀ ਪੰਚਾਇਤ ਕੋਲ ਹੀ ਰਹੇਗਾ ਅਤੇ ਇਸਦੀ ਵਰਤੋਂ ਰੱਖ ਰਖਾਅ ਲਈ ਕੀਤੀ ਜਾ ਸਕੇਗੀ।

ਉਨਾਂ ਨੇ ਅੱਗੇ ਦੱਸਿਆ ਕਿ ਇਸ ਮਿਸ਼ਨ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਪਿੰਡਾਂ ਵਿੱਚ ਵਿਭਾਗ/ਪੰਚਾਇਤਾਂ ਵੱਲੋ ਚਲਾਈਆਂ ਜਾ ਰਹੀਆਂ ਜਲ ਸਪਲਾਈ ਸਕੀਮਾਂ ਅਧੀਨ ਰਹਿੰਦੀ ਪਾਈਪ ਲਾਈਨ ਵਿਛਾਉਣਾ ਅਤੇ ਨਵਂੇ ਵਾਟਰ ਕੂਨੈਕਸ਼ਨ ਕਰਨ ਤੋ ਇਲਾਵਾ ਰਹਿੰਦੇ ਪਿੰਡਾਂ ਵਿਚ ਨਵੀਆਂ ਜਲ ਸਪਲਾਈ ਸਕੀਮਾਂ ਲਗਾਉਣਾ, ਪਾਣੀ ਦੀ ਟੈਂਕੀ ਬਣਾਉਣਾ ਅਤੇ ਨਵੇਂ ਟਿਊਬਵੈਲ ਲਗਵਾਉਣ ਦਾ ਕੰਮ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਕੀਤੀ ਕਿ ਸਰਕਾਰ ਵੱਲੋਂ ਚਲਾਏ ਜਾ ਰਹੇ ‘ਜਲ ਜੀਵਨ ਮਿਸ਼ਨ’ ਪ੍ਰੋਜੈਕਟ ਨੂੰ ਸਫਲ ਬਣਾਉਣ ਲਈ ਵੱਧ ਤੋ ਵੱਧ ਆਪਣਾ ਯੋਗਦਾਨ ਪਾਉਂਦੇ ਹੋਏ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਵੱਧ ਤਂੋ ਵੱਧ ਸਹਿਯੋਗ ਦਿੱਤਾ ਜਾਵੇ।

Coronavirus Update (Live)

Coronavirus Update

error: Content is protected !!