ਮਾਸਕ ਅਤੇ ਸੈਨੇਟਾਈਜ਼ਰ ਦਾ ਵੱਧ ਭਾਅ ਵਸੂਲਣ ਵਾਲਿਆਂ ਨੂੰ ਕੀਤਾ ਗਿਆ 15,34,000 ਜੁਰਮਾਨਾ

sanitizor mask

ਚੰਡੀਗੜ੍ਹ, 16 ਜੁਲਾਈ। ਪੰਜਾਬ ਦੇ ਖਪਤਕਾਰ ਮਾਮਲੇ ਵਿਭਾਗ ਦੇ ਲੀਗਲ ਮੈਟਰੋਲੋਜੀ ਵਿੰਗ ਵਲੋੰ ਕੋਵਿਡ-19 ਮਹਾਮਾਰੀ ਦੌਰਾਨ ਸੂਬੇ ਦੇ ਲੋਕਾਂ ਨੂੰ ਮਾਸਕ ਅਤੇ ਸੈਨੇਟਾਈਜ਼ਰ ਨਿਸ਼ਚਿਤ ਭਾਅ ‘ਤੇ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸੂਬੇ ਭਰ ਵਿਚ 1806 ਦੁਕਾਨਾਂ ਅਤੇ ਕੈਮਿਸਟ ਦੁਕਾਨਾਂ ‘ਤੇ ਛਾਪੇ ਮਾਰੇ ਗਏ। ਇਨ੍ਹਾਂ ਵਿਚੋਂ 472 ਵਪਾਰਕ ਸੰਸਥਾਵਾਂ ਵੱਧ ਕੀਮਤ ਵਸੂਲਦੀਆਂ ਪਾਈਆਂ ਗਈਆਂ, ਜਿਨ੍ਹਾਂ ਵਿਰੁੱਧ ਕਾਰਵਾਈ ਕਰਦਿਆਂ ਇਨ੍ਹਾਂ ਨੂੰ 15,34,000 ਰੁਪਏ ਜੁਰਮਾਨਾ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇਥੇ ਵਿਭਾਗ ਦੇ ਬੁਲਾਰੇ ਨੇ ਦਿੱਤੀ।

ਬੁਲਾਰੇ ਨੇ ਦੱਸਿਆ ਕਿ ਵਸਤਾਂ ਦੀ ਵੱਧ ਕੀਮਤ ਵਸੂਲਣ ਸਬੰਧੀ ਉਨ੍ਹਾਂ ਦੇ ਵਿਭਾਗ ਨੂੰ 17 ਸ਼ਿਕਾਇਤਾਂ ਮਿਲੀਆਂ ਸਨ, ਜਿਨ੍ਹਾਂ ‘ਤੇ ਕਾਰਵਾਈ ਕਰਦਿਆਂ ਸੂਬੇ ਭਰ ਵਿਚ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ 227 ਦੁਕਾਨਦਾਰਾਂ ਉਤੇ ਵੱਧ ਕੀਮਤ ਵਸੂਲ ਕਰਨ ‘ਤੇ ਪੀ.ਸੀ.ਆਰ.ਐਕਟ ਅਤੇ ਹੋਰ ਸਬੰਧਤ ਧਾਰਾਵਾਂ ਅਧੀਨ ਮਾਮਲੇ ਦਰਜ ਕੀਤੇ ਗਏ। ਇਸ ਤੋਂ ਇਲਾਵਾ 245 ਦੁਕਾਨਦਾਰਾਂ ਨੂੰ ਪੀ.ਸੀ.ਆਰ.ਐਕਟ ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਮਾਮਲੇ ਦਰਜ ਕਰਕੇ ਜੁਰਮਾਨਾ ਕੀਤਾ ਗਿਆ ਹੈ।

Exit mobile version