‘ਕੈਪਟਨ ਨੂੰ ਪੁੱਛੋ’ ਫੇਸਬੁੱਕ ਲਾਈਵ ਪ੍ਰੋਗਰਾਮ ਵਿਚ ਗੁਰਦਾਸਪੁਰ ਵਾਸੀਆਂ ਨੇ ਮੁੱਖ ਮੰਤਰੀ ਨੂੰ ਪੁੱਛੇ ਸਵਾਲ

ਸਕੂਲਾਂ ਵਿਚ ਵਿਦਿਆਰਥੀਆਂ ਨੂੰ ਬੁਲਾਉਣ ਵਾਲੇ ਅਧਿਕਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ-ਵਿਦਿਆਰਥੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਸਕੂਲ ਕੀਤੇ ਗਏ ਹਨ ਬੰਦ

ਸੋਲਰ ਪੰਪ ਲਗਾਉਣ ਦੀ ਦੂਸਰੀ ਸਕੀਮ ਸ਼ੁਰੂ ਹੋ ਰਹੀ ਹੈ-ਕਿਸਾਨ ਪਹਿਲ ਦੇ ਆਧਾਰ ‘ਤੇ ਕਰਨ ਅਪਲਾਈ

ਗੁਰਦਾਸਪੁਰ, 18 ਜੁਲਾਈ ( ਮੰਨਨ ਸੈਣੀ)। ‘ਕੈਪਟਨ ਨੂੰ ਪੁੱਛੋ’ ਪ੍ਰੋਗਰਾਮ ਦੀ ਲੜੀ ਤਹਿਤ ਫੇਸਬੁੱਕ ਲਾਈਵ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੁਲਦੀਪ ਸਿੰਘ ਵਾਸੀ ਗੁਰਦਾਸਪੁਰ ਅਤੇ ਸੁਖਦੇਵ ਸਿੰਘ ਵਾਸੀ ਕਲਾਨੋਰ ਵਲੋਂ ਸਵਾਲ ਪੁੱਛੇ ਗਏ।

‘ਕੈਪਟਨ ਨੂੰ ਪੁੱਛੋ’ ਪ੍ਰੋਗਰਾਮ ਦੀ ਲੜੀ ਤਹਿਤ ਫੇਸਬੁੱਕ ਲਾਈਵ ਦੌਰਾਨ ਕੁਲਦੀਪ ਸਿੰਘ ਗੁਰਦਾਸਪੁਰ ਨੇ ਕਿਹਾ ਕਿ ਜਿਲੇ ਅੰਦਰ ਇਕ ਵੀਡੀਓ ਵਾਇਰਲ ਹੋਈ ਹੈ , ਜਿਸ ਵਿਚ ਸਰਕਾਰੀ ਸਕੂਲ ਅਧਿਕਾਰੀਆਂ ਵਲੋਂ ਵਿਦਿਆਰਥੀਆਂ ਨੂੰ ਸਕੂਲ ਵਿਚ ਆ ਕੇ ਪੇਪਰ ਦੇਣ ਲਈ ਕਿਹਾ ਗਿਆ ਹੈ , ਇਸ ਲਈ ਸਕੂਲ ਦੇ ਪ੍ਰਿੰਸੀਪਲ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ ਬਾਰੇ ਪੁੱਛੇ ਸਵਾਲ ਸਬੰਧੀ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਜਿਸ ਸਕੂਲ ਵਲੋਂ ਅਜਿਹਾ ਕੀਤਾ ਗਿਆ ਹੈ, ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਸਬੰਧੀ ਡਿਪਟੀ ਕਮਿਸ਼ਨਰ ਵਲੋਂ ਅਗਲੇਰੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਉਨਾਂ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਵਿਦਿਆਰਥੀਆਂ ਦੀ ਪੜਾਈ ਖਰਾਬ ਹੋਵੇ ਪਰ ਵਿਦਿਆਰਥੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾ ਕੇ ਰੱਖਣਾ ਉਨਾਂ ਦੀ ਪਹਿਲਕਦਮੀ ਹੈ , ਕਿਉਕਿ ਸਕੂਲ ਵਿਚ ਵਿਦਿਆਰਥੀਆਂ ਦੇ ਇਕੱਠੇ ਬੈਠਣ ਨਾਲ ਕੋਰੋਨਾ ਵਾਇਰਸ ਦੇ ਫੈਲਣ ਦਾ ਖਤਰਾ ਵੱਧ ਜਾਂਦਾ ਹੈ।

ਜਦੋਂ ਕਿ ਇਸੇ ਦੌਰਾਨ ਕਲਾਨੋਰ ਵਾਸੀ ਸੁਖਦੇਵ ਸਿੰਘ ਸਿੱਧੂ ਵਲੋਂ ਪੁੱਛੇ ਗਏ ਸਵਾਲ ਕਿ ਕੁਝ ਦਿਨ ਪਹਿਲਾਂ 4500 ਸੋਲਰ ਪੰਪ ਦੇਣ ਲਈ ਫਾਰਮ ਭਰਨ ਲਈ ਕਿਹਾ ਸੀ । ਪਰ ਬਹੁਤ ਸਾਰੇ ਕਿਸਾਨ ਅਪਲਾਈ ਨਹੀਂ ਕਰ ਸਕੇ। ਕ੍ਰਿਪਾ ਕਰਕੇ ਸੋਲਰ ਪੰਪ ਦੀ ਗਿਣਤੀ ਵਧਾਉਣ ਦੇ ਨਾਲ ਕਲਾਨੋਰ ਬਲਾਕ ਨੂੰ ਵੀ ਇਸ ਸਕੀਮ ਵਿਚ ਸ਼ਾਮਿਲ ਕੀਤਾ ਜਾਵੇ, ਬਾਰੇ ਜਵਾਬ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਹਿਲਾਂ 4500 ਸੋਲਰ ਪੰਪ ਦੇਣ ਦੀ ਸਕੀਮ ਸ਼ੁਰੂ ਕੀਤੀ ਗਈ ਤੇ ਹੁਣ ਦੁਬਾਰਾ ਸੋਲਰ ਪੰਪ ਲਗਾਉਣ ਦੀ ਦੂਜੀ ਸਕੀਮ ਸ਼ੁਰੂ ਕੀਤੀ ਜਾ ਰਹੀ ਹੈ, ਇਸ ਲਈ ਜਿਹੜੇ ਕਿਸਾਨ ਪਹਿਲਾਂ ਅਪਲਾਈ ਕਰਨ ਤੋਂ ਰਹਿ ਗਏ ਸਨ, ਉਹ ਦੂਜੀ ਸਕੀਮ ਵਿਚ ਅਪਲਾਈ ਕਰ ਸਕਦੇ ਹਨ। ਉਨਾਂ ਕਿਹਾ ਕਿ ਅਜੋਕੇ ਸਮੇਂ ਦੌਰਾਨ ਸੋਲਰ ਪੰਪ ਦਾ ਹਰੇਕ ਕਿਸਾਨ ਨੂੰ ਲਾਭ ਲੈਣਾ ਚਾਹੀਦਾ ਹੈ, ਇਹ ਵਾਤਾਵਰਣ ਲਈ ਬਹੁਤ ਸਹਾਈ ਹੈ।

Coronavirus Update (Live)

Coronavirus Update

error: Content is protected !!