CORONA ਗੁਰਦਾਸਪੁਰ

ਕੋਵਿਡ-19 ਦਾ ਖਤਰਾ ਟਾਲਣ ਲਈ ਲੋਕ ਸਰਕਾਰ ਦਾ ਸਾਥ ਦੇਣ – ਐੱਸ.ਐੱਸ.ਪੀ. ਬਟਾਲਾ

ਕੋਵਿਡ-19 ਦਾ ਖਤਰਾ ਟਾਲਣ ਲਈ ਲੋਕ ਸਰਕਾਰ ਦਾ ਸਾਥ ਦੇਣ – ਐੱਸ.ਐੱਸ.ਪੀ. ਬਟਾਲਾ
  • PublishedJuly 19, 2020

ਸਰਕਾਰ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਪੁਲਿਸ ਕਰੇਗੀ ਚਲਾਨ

ਬਟਾਲਾ, 19 ਜੁਲਾਈ – ਐੱਸ.ਐਸ.ਪੀ. ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ ਨੇ ਜ਼ਿਲ੍ਹੇ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਜਰੂਰ ਪਾਇਆ ਜਾਵੇ ਅਤੇ ਸੋਸਲ ਡਿਸਟੈਂਸ ਨੂੰ ਹਰ ਹੀਲੇ ਬਰਕਰਾਰ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਚੰਗੀ ਤਰਾਂ ਧੋਣਾ ਚਾਹੀਦਾ ਹੈ ਅਤੇ ਅਜਿਹੀਆਂ ਸਾਵਧਾਨੀਆਂ ਵਰਤ ਕੇ ਅਸੀਂ ਕੋਰੋਨਾ ਵਾਇਰਸ ਤੋਂ ਬਚ ਸਕਦੇ ਹਾਂ।

ਐੱਸ.ਐੱਸ.ਪੀ. ਬਟਾਲਾ ਸ. ਘੁੰਮਣ ਨੇ ਕਿਹਾ ਕਿ ਮਿਸ਼ਨ ਫ਼ਤਹਿ ਤਹਿਤ ਪੁਲਿਸ ਵਿਭਾਗ ਵਲੋਂ ਕੋਰੋਨਾ ਵਾਇਰਸ ਦੀ ਜੰਗ ਵਿੱਚ ਮੋਹਰੀ ਰੋਲ ਨਿਭਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸਰਕਾਰ ਦੀ ਹਦਾਇਤਾਂ ਦੀ ਉਲੰਘਣਾਂ ਨਾ ਹੋਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੀ ਸਹਿਯੋਗ ਕਰਦੇ ਹੋਏ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰੇਗਾ ਤਾਂ ਉਸ ਖਿਲ਼ਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਐੱਸ.ਐੱਸ.ਪੀ. ਬਟਾਲਾ ਨੇ ਦੱਸਿਆ ਕਿ ਜਨਤਕ ਥਾਂ ਉੱਪਰ ਮਾਸਕ ਨਾ ਪਹਿਨਣ ’ਤੇ 500 ਰੁਪਏ ਜੁਰਮਾਨਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਪ੍ਰਸ਼ਾਸਨ ਵਲੋਂ ਇਕਾਂਤਵਾਸ ਕੀਤਾ ਹੋਇਆ ਹੈ ਅਤੇ ਉਨ ਨਿਯਮਾਂ ਦੇ ਵਿਰੁੱਧ ਘਰੋਂ ਬਾਹਰ ਨਿਕਲਦਾ ਹੈ ਤਾਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਸ ਨੂੰ 2000 ਰੁਪਏ ਜੁਰਮਾਨਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਨਤਕ ਥਾਂ ਉੱਪਰ ਥੁੱਕਣ ’ਤੇ 500 ਰੁਪਏ ਜੁਰਮਾਨਾ ਕੀਤਾ ਜਾਵੇਗਾ। ਜੇਕਰ ਬੱਸ ਵਿੱਚ ਸੋਸਲ ਡਿਸਟੈਂਸ ਨਿਯਮਾਂ ਦੀ ਉਲੰਘਣਾ ਹੁੰਦੀ ਹੈ ਤਾਂ ਬੱਸ ਮਾਲਕ ਨੂੰ 3000 ਰੁਪਏ ਜੁਰਮਾਨਾ, ਕਾਰ ਵਿੱਚ ਸੋਸਲ ਡਿਸਟੈਂਸ ਦੀ ਉਲੰਘਣਾ ’ਤੇ 2000 ਰੁਪਏ ਜੁਰਮਾਨਾ ਅਤੇ ਆਟੋ ਰਿਕਸ਼ਾ ਅਤੇ ਦੋ ਪਹੀਆ ਵਾਹਨ ਦੇ ਚਾਲਕਾਂ ਨੂੰ ਸੋਸਲ ਡਿਸਟੈਂਸ ਦੀ ਉਲੰਘਣਾ ’ਤੇ 500 ਰੁਪਏ ਜੁਰਮਾਨਾ ਕੀਤਾ ਜਾਵੇਗਾ।

ਐੱਸ.ਐੱਸ.ਪੀ. ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਸਰਕਾਰ ਦੀਆਂ ਨਵੀਆਂ ਹਦਾਇਤਾਂ ਮੁਤਾਬਕ ਵਿਆਹ ਸਮਾਗਮ ਉੱਪਰ 30 ਤੋਂ ਵੱਧ ਵਿਅਕਤੀ ਇਕੱਠੇ ਨਹੀਂ ਹੋ ਸਕਦੇ। ਉਨ੍ਹਾਂ ਦੱਸਿਆ ਕਿ ਵਿਆਹ ਵਿੱਚ ਸ਼ਾਮਲ ਹੋਣ ਵਾਲੇ 30 ਵਿਅਕਤੀਆਂ ਦੀ ਲਿਸਟ ਪਹਿਲੇ ਹੀ ਪੈਲਸ ਜਾਂ ਹੋਟਲ ਵਾਲਿਆਂ ਨੂੰ ਦੇਣੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਥਾਂ ’ਤੇ 5 ਜਾਂ 5 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ’ਤੇ ਕਾਨੂੰਨੀ ਰੋਕ ਹੈ ਅਤੇ ਇਸ ਦੀ ਉਲੰਘਣਾ ਹੋਣ ’ਤੇ ਪੁਲਿਸ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਕਿਸੇ ਦੇ ਘਰ ਵਿੱਚ ਵੀ ਪਾਰਟੀ ਕਰਕੇ 5 ਤੋਂ ਵੱਧ ਲੋਕਾਂ ਨੂੰ ਬੁਲਾਉਣ ਉੱਪਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੌਤ ਹੋਣ ’ਤੇ ਜਾਂ ਭੋਗ ਉੱਪਰ ਵੱਧ ਤੋਂ ਵੱਧ 20 ਵਿਅਕਤੀ ਹੀ ਇਕੱਠੇ ਹੋ ਸਕਦੇ ਹਨ। ਇਨ੍ਹਾਂ ਭਾਗ ਲੈਣ ਵਾਲੇ ਸਾਰੇ ਵਿਅਕਤੀਆਂ ਲਈ ਮਾਸਕ ਪਾਉਣਾ ਲਾਜ਼ਮੀ ਹੈ।

Written By
The Punjab Wire