CORONA ਗੁਰਦਾਸਪੁਰ

ਮਾਲ ਵਿਭਾਗ ਵਲੋਂ ਬਕਾਇਆ ਰਹਿੰਦੇ ਇੰਤਕਾਲਾਂ ਦਾ ਤੇਜ਼ੀ ਨਾਲ ਕੀਤਾ ਜਾ ਰਿਹਾ ਨਿਪਟਾਰਾ-3000 ਇੰਤਕਾਲਾਂ ਦਾ ਕੀਤਾ ਜਾ ਚੁੱਕਾ ਹੈ ਨਿਪਟਾਰਾ

ਮਾਲ ਵਿਭਾਗ ਵਲੋਂ ਬਕਾਇਆ ਰਹਿੰਦੇ ਇੰਤਕਾਲਾਂ ਦਾ ਤੇਜ਼ੀ ਨਾਲ ਕੀਤਾ ਜਾ ਰਿਹਾ ਨਿਪਟਾਰਾ-3000 ਇੰਤਕਾਲਾਂ ਦਾ ਕੀਤਾ ਜਾ ਚੁੱਕਾ ਹੈ ਨਿਪਟਾਰਾ
  • PublishedJuly 20, 2020

ਜ਼ਿਲਾ ਪ੍ਰਸ਼ਾਸਨ ਵਲੋਂ ਇੰਤਕਾਲਾਂ ਦੇ ਨਿਪਟਾਰੇ ਲਈ ਵਿੱਢੀ ਗਈ ਹੈ ਵਿਸ਼ੇਸ ਮੁਹਿੰਮ

ਗੁਰਦਾਸਪੁਰ, 20 ਜੁਲਾਈ -ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਲ ਮਹਿਕਮੇ ਵੱਲੋ ਪਿਛਲੇ 20 ਦਿਨਾਂ ਤੋਂ ਇਕ ਵਿਸ਼ੇਸ਼ ਮੁਹਿਮ ਚਲਾਈ ਜਾ ਰਹੀ ਹੈ ਕਿ ਕੋਰੋਨਾ ਬਿਮਾਰੀ ਕਾਰਨ ਜਿਹੜੇ ਇੰਤਕਾਲ ਦਰਜ ਹੋਣ ਜਾਂ ਮੰਜੂਰ ਹੋਣ ਤੋਂ ਰਹਿ ਗਏ ਸੀ, ਉਨਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ ਅਤੇ ਇਸ ਦੌਰਾਨ ਜ਼ਿਲ•ਾ ਗੁਰਦਾਸਪੁਰ ਦੇ ਲਗਭਗ 3000 ਇੰਤਕਾਲਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਹੁਣ ਕੁਝ 600-700 ਇੰਤਕਾਲ ਰਹਿ ਗਏ ਹਨ ਅਤੇ ਉਨ•ਾਂ ਦਾ ਨਿਪਟਾਰਾ ਵੀ ਅਗਲੇ 5-7 ਦਿਨਾਂ ਵਿੱਚ ਕਰ ਦਿੱਤਾ ਜਾਵੇਗਾ। ਉਹਨਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਸੇਵਾਂਵਾ ਦੇਣ ਲਈ ਵਚਨਬੱਧ ਹੈ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਮਾਲ ਮਹਿਕਮੇ ਦੇ ਅਦਾਲਤੀ ਕੇਸਾ ਦਾ ਕੰਮ ਵੀ ਆਨਲਾਈਨ ਕਰ ਦਿੱਤਾ ਗਿਆ ਹੈ ਅਤੇ ਅਗਲੇ ਕੁਝ ਦਿਨਾਂ ਵਿੱਚ ਸਾਰੇ ਰਹਿੰਦੇ ਕੇਸਾ ਨੂੰ ਆਨਲਾਈਨ ਕਰ ਦਿੱਤਾ ਜਾਵੇਗਾ ਤਾਂ ਜੋ ਲੋਕ ਘਰ ਬੈਠ ਕੇ ਹੀ ਆਪਣੇ ਜ਼ਮੀਨ ਨਾਲ ਸਬੰਧਿਤ ਕੇਸ ਦਾ ਸਟੈਟਸ ਦੇਖ ਸਕਣ।

ਉਨਾਂ ਕਿਹਾ ਕਿ ਜਿਲਾ ਪ੍ਰਸ਼ਾਸ਼ਨ ਲੋਕਾਂ ਨੂੰ ਸੁਚਾਰੂ ਅਤੇ ਪਾਰਦਰਸ਼ੀ ਸੇਵਾਵਾਂ ਦੇਣ ਲਈ ਵਚਨਬੱਧ ਹੈ ਅਤੇ ਲੋਕਾਂ ਦੀ ਮੁਸ਼ਕਿਲਾਂ ਪਹਿਲ ਦੇ ਆਧਾਰ ‘ਤੇ ਹੱਲ ਕਰਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਜ਼ਿਲ•ਾ ਪ੍ਰਸ਼ਾਸਨ ਵਲੋ ਲੋਕਾਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਸਬੰਧਿਤ ਵਿਭਾਗਾਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਪੇਸ਼ ਨਾ ਆਵੇ।

Written By
The Punjab Wire