ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਕਾਹਨੂੰਵਾਨ ਦੀ ਵਿਦਿਆਰਥਣ ਪਰਵਿੰਕਲਜੀਤ ਕੋਰ ਨੂੰ ਪੰਜਾਬ ਭਰ ਵਿਚੋਂ ਪਹਿਲਾ ਸਥਾਨ ਹਾਸਿਲ ਕਰਨ ‘ਤੇ ਦਿੱਤੀਆਂ ਸੁੱਭਾਕਮਨਾਵਾਂ

12ਵੀ ਜਮਾਤ ਦੇ ਆਏ ਨਤੀਜਿਆਂ ਵਿਚ ਪਰਵਿੰਕਲਜੀਤ ਕੋਰ ਨੇ ਜ਼ਿਲੇ ਗੁਰਦਾਸਪੁਰ ਦਾ ਨਾਂਅ ਕੀਤਾ ਰੋਸ਼ਨ

ਗੁਰਦਾਸਪੁਰ, 22 ਜੁਲਾਈ ।ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਸਰਕਾਰੀ ਸੈਕੰਡਰੀ ਸਕੂਲ, ਕਾਹਨੂੰਵਾਨ (ਲੜਕੇ) ਵਿਚ 12 ਵੀਂ ਜਮਾਤ ਵਿਚ ਪੜ•ਦੀ ਵਿਦਿਆਰਥਣ ਪਰਵਿੰਕਲਜੀਤ ਕੋਰ ਪੁੱਤਰੀ ਮਨਜੀਤ ਸਿੰਘ ਵਲੋਂ ਪੰਜਾਬ ਭਰ ਵਿਚੋਂ ਪਹਿਲਾ ਸਥਾਨ ਹਾਸਿਲ ਕਰਨ ‘ਤੇ ਮੁਬਾਰਕਬਾਦ ਦਿੱਤੀ ਹੈ ਅਤੇ ਵਿਦਿਆਰਥਣ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਭੇਂਟ ਕੀਤੀਆਂ ਹਨ। ਵਿਦਿਆਰਥਣ ਪਰਵਿੰਕਲਜੀਤ ਕੋਰ ਨੇ 450 ਅੰਕਾਂ ਵਿਚ 449 ਅੰਕ ਪ੍ਰਾਪਤ ਕੀਤੇ ਹਨ ਜੋ 99.8 ਫੀਸਦ ਬਣਦੇ ਹਨ। ਨਾਨ-ਮੈਡੀਕਲ ਵਿਸ਼ੇ ਵਿਚ ਪੜ•ਦੀ ਵਿਦਿਆਰਥਣ ਦੀ ਇਸ ਮਾਣਮੱਤੀ ਪ੍ਰਾਪਤੀ ਨਾਲ ਸਕੂਲ ਅਤੇ ਜ਼ਿਲੇ ਗੁਰਦਾਸਪੁਰ ਦਾ ਨਾਂਅ ਰੋਸ਼ਨ ਹਇਆ ਹੈ ਅਤੇ ਵਿਦਿਆਰਥਣ ਨੂੰ ਮੁਬਾਰਕਬਾਦ ਦਿੱਤੀਆਂ ਜਾ ਰਹੀਆਂ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਅੰਦਰ ਸਿੱਖਿਆ ਦੇ ਮਿਆਰ ਨੂੰ ਉੱਚਾ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ ਅਤੇ ਸਕੂਲਾਂ ਅੰਦਰ ਵਿਦਿਆਰਥੀਆਂ ਨੂੰ ਸਿੱਖਿਆ ਹਾਸਲ ਕਰਨ ਦਾ ਵਧੀਆ ਵਾਤਾਵਰਣ ਪ੍ਰਦਾਨ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਲੜਕੀਆਂ ਅੱਜ ਹਰ ਖੇਤਰ ਵਿਚ ਅੱਗੇ ਵੱਧ ਰਹੀਆਂ ਹਨ ਅਤੇ ਸਮਾਜ ਵਿਚ ਉੱਚਾ ਰੁਤਬਾ ਹਾਸਿਲ ਕਰ ਰਹੀਆਂ ਹਨ। ਉਨਾਂ ਵਿਦਿਆਰਥੀਆਂ ਨੂੰ ਹੋਰ ਮਿਹਨਤ ਅਤੇ ਲਗਨ ਨਾਲ ਪੜ•ਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਦ੍ਰਿੜ ਇੱਛਾ ਸ਼ਕਤੀ ਨਾਲ ਹਰ ਮੁਕਾਮ ਹਾਸਿਲ ਕੀਤਾ ਜਾ ਸਕਦਾ ਹੈ।

Exit mobile version