ਲਾਗਤ ਮੁੱਲ ‘ਤੇ ਪਲਾਜ਼ਮਾ ਬੈਂਕ ਤੋਂ ਪਲਾਜ਼ਮਾ ਲੈ ਸਕਣਗੇ ਨਿੱਜੀ ਹਸਪਤਾਲ
ਚੰਡੀਗੜ, 26 ਜੁਲਾਈ। ਮਿਸ਼ਨ ਫਤਹਿ ਤਹਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਅੱਜ ਪੰਜਾਬ ਸਰਕਾਰ ਨੇ ਇਕ ਅਹਿਮ ਫੈਸਲਾ ਲੈਂਦਿਆਂ ਕਰੋਨਾ ਵਾਇਰਸ ਪੀੜਤਾਂ ਦਾ ਇਲਾਜ ਕਰਨ ਵਾਲੇ ਪੰਜਾਬ ਰਾਜ ਦੇ ਨਿੱਜੀ ਹਸਪਤਾਲ ਨੂੰ ਲਾਗਤ ਮੁੱਲ ਤੇ ਪਲਾਜ਼ਮਾ ਬੈਂਕ ਤੋਂ ਪਲਾਜਮਾ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਲਾਜਮਾ ਬੈਂਕ ਦੀ ਸਥਾਪਨਾ ਵਾਲੇ ਦਿਨ ਤੋਂ ਹੀ ਕਰੋਨਾ ਵਾਇਰਸ ਪੀੜਤਾਂ ਦਾ ਇਲਾਜ ਕਰ ਰਹੇ ਨਿੱਜੀ ਹਸਪਤਾਲਾਂ ਵਲੋਂ ਪਲਾਜਮਾ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਸੀ। ਜਿਸ ਨੂੰ ਸਰਕਾਰ ਨੇ ਵਿਚਾਰਨ ਉਪਰੰਤ ਫੈਸਲਾ ਕੀਤਾ ਹੈ ਕਿ ਇਨ•ਾਂ ਨਿੱਜੀ ਹਸਪਤਾਲਾਂ ਨੂੰ ਲਾਗਤ ਮੁੱਲ, ਜ਼ੋ ਕਿ 20,000 ਰੁਪਏ ਪ੍ਰਤੀ ਯੂਨਿਟ ਹੈ, ‘ਤੇ ਉਪਲਬਧ ਕਰਵਾਇਆ ਜਾਵੇਗਾ।
ਬੁਲਾਰੇ ਨੇ ਇਹ ਵੀ ਸਪਸ਼ਟ ਕੀਤਾ ਕਿ ਪੰਜਾਬ ਰਾਜ ਦੇ ਸਰਕਾਰੀ ਹਸਪਤਾਲਾਂ ਵਿਚ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਨੂੰ ਪਲਾਜ਼ਮਾ ਮੁਫ਼ਤ ਉਪਲਬਧ ਕਰਵਾਇਆ ਜਾਵੇਗਾ। ਵਿਭਾਗ ਵਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
ਇਥੇ ਇਹ ਵਰਨਣਯੋਗ ਹੈ ਕਿ ਪੰਜਾਬ ਰਾਜ ਦੇ ਪਹਿਲੇ ਪਲਾਜ਼ਮਾ ਬੈਂਕ ਦਾ ੳੁਦਘਾਟਨ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ 21 ਜੁਲਾਈ 2020 ਨੂੰ ਆਨਲਾਈਨ ਉਦਘਾਟਨ ਕੀਤਾ ਸੀ।