CORONA ਗੁਰਦਾਸਪੁਰ

ਡਿਪਟੀ ਕਮਿਸ਼ਨਰ ਵਲੋਂ ਕੋਵਿਡ-19 ਬਿਮਾਰੀ ਦੇ ਫੈਲਾਅ ਨੂੰ ਰੋਕਣ ਅਤੇ ਕੀਤੇ ਜਾ ਰਹੇ ਕਾਰਜਾਂ ਸਬੰਧੀ ਸਿਵਲ ਤੇ ਸਿਹਤ ਅਧਿਕਾਰੀਆਂ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਵਲੋਂ ਕੋਵਿਡ-19 ਬਿਮਾਰੀ ਦੇ ਫੈਲਾਅ ਨੂੰ ਰੋਕਣ ਅਤੇ ਕੀਤੇ ਜਾ ਰਹੇ ਕਾਰਜਾਂ ਸਬੰਧੀ ਸਿਵਲ ਤੇ ਸਿਹਤ ਅਧਿਕਾਰੀਆਂ ਨਾਲ ਮੀਟਿੰਗ
  • PublishedJuly 26, 2020

ਪ੍ਰਾਈਵੇਟ ਹਸਪਤਾਲ, ਕੋਰੋਨਾ ਵਾਇ੍ਰਸ ਦੇ ਲੱਛਣ ਵਾਲੇ ਮਰੀਜ਼ ਦਾ ਕੋਰੋਨਾ ਟੈਸਟ ਜਰੂਰ ਕਰਵਾਉਣ

ਜਿਸ ਵਿਅਕਤੀ ਨੂੰ ਖਾਂਸੀ, ਜੁਕਾਮ, ਬੁਖਾਰ ਜਾਂ ਕਮਜੋਰੀ ਮਹਿਸੂਸ ਹੁੰਦੀ ਹੈ, ਕੋਰੋਨਾ ਟੈਸਟ ਜਰੂਰ ਕਰਵਾਉਣ

ਗੁਰਦਾਸਪੁਰ, 26 ਜੁਲਾਈ ( ਮੰਨਨ ਸੈਣੀ ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਪ੍ਰਧਾਨਗੀ ਹੇਠ ਕੋਵਿਡ-19 ਬਿਮਾਰੀ ਦੇ ਫੈਲਾਅ ਨੂੰ ਰੋਕਣ ਅਤੇ ਕੀਤੇ ਜਾ ਰਹੇ ਕਾਰਜਾਂ ਸਬੰਧੀ ਸਿਵਲ ਅਧਿਕਾਰੀਆਂ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜ). ਸਮੂਹ ਐਸ.ਡੀ.ਐਮਜ਼ਸ ਸਿਵਲ ਸਰਜਨ ਅਤੇ ਐਸ.ਐਮ.ਓਜ਼ ਆਦਿ ਮੌਜੂਦ ਸਨ। ਮੀਟਿੰਗ ਦੌਰਾਨ ਉਨਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਗੁਰਦਾਸਪੁਰ ਸਥਿਤ ਕੋਵਿਡ ਕੇਅਰ ਸੈਂਟਰ ਵਿਚ 150 ਬੈੱਡ ਦੀ ਹੋਰ ਵਿਵਸਥਾ ਕਰਨ ਤਾਂ ਜੋ ਲੋੜ ਪੈਣ ‘ਤੇ ਉਨਾਂ ਦੀ ਵਰਤੋਂ ਕੀਤੀ ਜਾ ਸਕੇ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਪੀੜਤਾਂ ਦੀ ਹੋ ਰਹੀ ਮੌਤ ਗੰਭੀਰ ਚਿੰਤਾ ਵਾਲਾ ਵਿਸ਼ਾ ਹੈ, ਜਿਸ ਸਬੰਧੀ ਹੋਰ ਸੁਚਾਰੂ ਢੰਗ ਪਲਾਨਿੰਗ ਕਰਕੇ, ਕੋਰੋਨਾ ਵਾਇਰਸ ਵਿਰੁੱਧ ਕੰਮ ਕਰਨ ਦੀ ਲੋੜ ਹੈ। ਉਨਾਂ ਦੱਸਿਆ ਕਿ ਕੋਰੋਨਾ ਟੈਸਟਿੰਗ ਵਿਚ ਹੋਰ ਵਾਧਾ ਕੀਤਾ ਜਾਵੇ ਤਾਂ ਜੋ ਕੋਰੋਨਾ ਪੀੜਤਾਂ ਦੀ ਜਲਦ ਸਖਾਖ਼ਤ ਹੋਣ ਕਾਰਨ ਉਨਾਂ ਦਾ ਜਲਦ ਇਲਾਜ ਸ਼ੁਰੂ ਕੀਤਾ ਜਾ ਸਕੇ। ਉਨਾਂ ਦੱਸਿਆ ਕਿ ਵੇਖਣ ਵਿਚ ਆਇਆ ਹੈ ਕਿ ਲੋਕ ਕੋਰੋਨਾ ਤੋਂ ਘਬਰਾਉਣ ਕਾਰਨ ਟੈਸਟ ਨਹੀਂ ਕਰਵਾਉਂਦੇ ਅਤੇ ਸੀਰੀਅਸ ਹਾਲਤ ਹੋਣ ਉਪਰੰਤ ਕੋਰੋਨਾ ਦਾ ਟੈਸਟ ਕਰਦੇ ਹਨ, ਤਦ ਤਕ ਦੇਰੀ ਹੋ ਜਾਣ ਕਾਰਨ ਮੌਤ ਦੇ ਮੂੰਹ ਵਿਚ ਜਾਣ ਦੀ ਸੰਭਾਵਨਾ ਵੱਧ ਜਾਂਦੀ ਹੈ।

ਡਿਪਟੀ ਕਮਿਸ਼ਨਰ ਨੇ ਉਨਾਂ ਲੋਕਾਂ ਜਿੰਨਾਂ ਨੂੰ ਗੰਭੀਰ ਬਿਮਾਰੀਆਂ ਜਿਵੇਂ ਕੈਂਸਰ, ਦਿਲ ਦਾ ਰੋਗ ਤੇ ਕਿਡਨੀ ਆਦਿ ਦੀ ਸਮੱਸਿਆ ਹੈ, ਨੂੰ ਅਪੀਲ ਕੀਤੀ ਕਿ ਉਹ ਆਪਣਾ ਕੋਰੋਨਾ ਟੈਸਟ ਜਰੂਰ ਕਰਵਾਉਣ, ਤਾਂ ਜੋ ਸਮੇਂ ਸਿਰ ਪਤਾ ਲੱਗਣ ਕਾਰਨ ਕੋਰੋਨਾ ਤੋਂ ਨਿਜਾਤ ਪਾਈ ਜਾ ਸਕੇ।

ਉਨਾਂ ਪ੍ਰਾਈਵੇਟ ਹਸਪਤਾਲ ਦੇ ਡਾਕਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨਾਂ ਪਾਸ ਆਉਣ ਵਾਲੇ ਮਰੀਜ਼, ਜਿਨਾਂ ਨੂੰ ਕੋਰੋਨਾ ਬਿਮਾਰੀ ਦੇ ਲੱਛਣ ਲੱਗਦੇ ਹਨ ਤਾਂ ਉਨਾਂ ਦਾ ਕੋਰੋਨਾ ਟੈਸਟ ਜਰੂਰ ਕਰਵਾਉਣ। ਨਾਲ ਹੀ ਉਨਾਂ ਕਿਹਾ ਕਿ ਉਹ ਮਰੀਜਾਂ ਦਾ ਆਕਸੀਜਨ ਲੈਵਲ ਟੈਸਟ ਜਰੂਰ ਚੈੱਕਅੱਪ ਕਰਵਾਉਣ।

ਉਨਾਂ ਅੱਗੇ ਕਿਹਾ ਕਿ asymptomatic ਪੀੜਤ , ਜੇਕਰ ਉਨਾਂ ਦੇ ਘਰ ਵਿਚ ਜਗ•ਾ ਹੋਵੇ ਤਾਂ ਉਹ ਘਰ ਏਕਾਂਤਵਾਸ ਹੋ ਸਕਦੇ ਹਨ। ਉਨਾਂ ਕਿਹਾ ਕਿ ਕਈ ਵਾਰ ਲੋੜਵੰਦ ਲੋਕ ਜੋ ਘਰ ਏਕਾਂਤਵਾਸ ਹੋਣਾ ਚਾਹੁੰਦੇ ਹਨ, ਪਰ ਉਨਾਂ ਕੋਲ ਮੈਡੀਕਲ ਫੈਸਲਿਟੀ ਨਹੀਂ ਹੁੰਦੀ, ਉਨਾਂ ਦੀ ਸਹਲੂਤ ਲਈ ਜ਼ਿਲਾ ਰੈੱਡ ਕਰਾਸ ਵਲੋਂ ਉਨਾਂ ਨੂੰ ਪਲਸ ਆਕਸੀਮੀਟਰ , ਜੋ ਆਕਸੀਜਨ ਦਾ ਲੈਵਲ ਚੈੱਕ ਕਰਨ ਵਾਲਾ ਯੰਤਰ ਹੈ ਅਤੇ ਬੁਖਾਰ ਚੈੱਕ ਕਰਨ ਵਾਲਾ ਥਰਮਾਮੀਟਰ ਮੁਹੱਈਆ ਕਰਵਾਇਆ ਜਾਵੇਗਾ, ਤਾਂ ਜੋ ਉਹ ਘਰ ਰਹਿ ਕੇ ਆਪਣੀ ਸਿਹਤ ਦੀ ਜਾਂਚ ਕਰ ਸਕਣ।

ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਤੋਂ ਡਰਨ ਜਾਂ ਘਬਰਾਉਣ ਦੀ ਲੋੜ ਨਹੀਂ ਬਲਕਿ ਇਸ ਵਿਰੁੱਧ ਦ੍ਰਿੜ ਇਰਾਦੇ ਨਾਲ ਲੜਨ ਦੀ ਜਰੂਰਤ ਹੈ। ਉਨਾਂ ਕਿਹਾ ਕਿ ਜਿਸ ਵਿਅਕਤੀ ਨੂੰ ਖਾਂਸੀ, ਜੁਕਾਮ, ਬੁਖਾਰ ਜਾਂ ਕਮਜੋਰੀ ਮਹਿਸੂਸ ਹੁੰਦੀ ਹੈ, ਉਹ ਆਪਣਾ ਕੋਰੋਨਾ ਟੈਸਟ ਜਰੂਰ ਕਰਵਾਉਣ। ਉਨਾਂ ਕਿਹਾ ਕਿ ਜਿਨਾਂ ਜਲਦੀ ਕੋਰੋਨਾ ਦੀ ਪਹਿਚਾਣ ਹੋਵੇਗੀ, ਓਨੀ ਛੇਤੀ ਹੀ ਕੋਰੋਨਾ ‘ਤੇ ਕੰਟਰੋਲ ਕਰਕੇ ਉਸ ਤੋਂ ਨਿਜਾਤ ਪਾਈ ਜਾ ਸਕਦੀ ਹੈ

Written By
The Punjab Wire