ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਬੱਸ ਪਰਮਿਟ ਲਈ ਨੌਜਵਾਨ ਕਰ ਸਕਦੇ ਹਨ ਅਪਲਾਈ – ਮੁੱਖ ਮੰਤਰੀ ਪੰਜਾਬ

ਬਟਾਲਾ, 1 ਅਗਸਤ ( ਮੰਨਨ ਸੈਣੀ  ) – ਅੱਜ ਫੇਸਬੁੱਕ ਲਾਈਵ ਪ੍ਰੋਗਰਾਮ ‘ਮੁੱਖ ਮੰਤਰੀ ਨੂੰ ਸਵਾਲ ਪੁੱਛੋ’ ਵਿੱਚ ਬਟਾਲਾ ਦੇ ਨੌਜਵਾਨ ਨਿਤਿਨ ਭਾਟੀਆ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕੀਤਾ ਸੀ ਕਿ ਘਰ-ਘਰ ਰੋਜ਼ਗਾਰ ਰੋਜ਼ਗਾਰ ਸਕੀਮ ਤਹਿਤ ਸੂਬਾ ਸਰਕਾਰ ਵਲੋਂ ਜੋ ਨੌਜਵਾਨਾਂ ਨੂੰ ਬੱਸ ਪਰਮਿਟ ਦਿੱਤੇ ਜਾਣੇ ਹਨ ਉਨ੍ਹਾਂ ਦੀ ਅਪਲਾਈ ਕਰਨ ਦੀ ਤਾਰੀਕ ਵਧਾਈ ਜਾਵੇ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਿਤਿਨ ਭਾਟੀਆ ਦੇ ਸਵਾਲ ਦਾ ਜੁਆਬ ਦਿੰਦਿਆਂ ਕਿਹਾ ਹੈ ਕਿ ਇਹ ਇੱਕ ਚਾਲੂ ਸਕੀਮ ਹੈ ਅਤੇ ਜੇਕਰ ਕੋਈ ਨੌਜਵਾਨ ਬੱਸ ਪਰਮਿਟ ਲਈ ਅਪਲਾਈ ਕਰਨਾ ਚਾਹੁੰਦਾ ਹੈ ਤਾਂ ਉਹ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਪਲਾਈ ਦੀ ਤਾਰੀਕ ਖਤਮ ਨਹੀਂ ਹੋਈ ਹੈ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਾਉਣ ਲਈ ਰਾਜ ਸਰਕਾਰ ਵਚਨਬੱਧ ਹੈ।

Thepunjabwire
  •  
  •  
  •  
  •  
  •  
  •  
  •  
  •  
  •  
  •  
error: Content is protected !!