ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਐਂਬੂਲਸ ਨੂੰ ਝੰਡੀ ਦੇ ਕੇ ਕੀਤਾ ਰਵਾਨਾ
ਗੁਰਦਾਸਪੁਰ, 4 ਅਗਸਤ । ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਵਲੋਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵੱਲੋ ਸਿਵਲ ਹਸਪਤਾਲ ਗੁਰਦਾਸਪੁਰ ਨੂੰ ਨਵੀਂ ਐਬੂਲਸ ਭੇਂਟ ਕੀਤੀ ਗਈ ਸੀ, ਜਿਸ ਨੂੰ ਅੱਜ ਉਨਾਂ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਵੈਨ ਵਿੱਚ ਲਾਈਫ ਸਕੋਰ ਸਿਸਟਿਮ ਉਪਲੱਬਧ ਹੈ, ਕੋਵਿਡ-19 ਦੇ ਮਰੀਜ਼ਾ ਦੀ ਵੱਧ ਰਹੀ ਗਿਣਤੀ ਨੂੰ ਦੇਖਦੇ ਹੋਏ ਇਹ ਐੈਂਬੂਲੈਸ ਵੈਨ ਵੱਖ-ਵੱਖ ਪਿੰਡਾਂ ਤੇ ਸ਼ਹਿਰੀ ਖੇਤਰਾਂ ਤੋਂ ਰੈਫਰ ਕੀਤੇ ਮਰੀਜ਼ਾ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਇਲਾਜ ਵਾਸਤੇ ਲੈ ਕੇ ਆਵੇਗੀ। ਇਸ ਮੌਕੇ ਡਾ. ਕਿਸ਼ਨ ਚੰਦ ਸਿਵਸ ਸਰਜਨ ਵੀ ਮੋਜੂਦ ਸਨ।
ਇਸ ਮੋਕੇ ਗੱਲਬਾਤ ਵਿਧਾਇਕ ਪਾਹੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਮਿਸ਼ਨ ਫਤਿਹ’ ਤਹਿਤ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ ਅਤੇ ਅੱਜ ਵੈਨ ਨਾਲ ਕੋਵਿਡ-19 ਵਿਰੁੱਧ ਲੜੀ ਜਾ ਰਹੀ ਜੰਗ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਘਰੋਂ ਬਾਹਰ ਜਾਣ ਮਸੇਂ ਮਾਸਕ ਜਰੂਰ ਪਹਿਨਣ। ਸ਼ੋਸਲ ਡਿਸਟੈਂਸ਼ ਮੈਨਟੇਨ ਕਰਕੇ ਰੱਖਣ ਅਤੇ ਆਪਣੇ ਹੱਥਾਂ ਨੂੰ ਸਾਬੁਣ ਨਾਲ ਘੱਟੋ ਘੱਟ 20 ਸੈਕਿੰਡ ਤਕ ਜਰੂਰ ਧੋਣ। ਉਨਾਂ ਕਿਹਾ ਕਿ ਸਮੂਹਿਕ ਸਹਿਯੋਗ ਨਾਲ ਕੋਰੋਨਾ ਵਿਰੁੱਧ ਫਤਿਹ ਹਾਸਲ ਕੀਤੀ ਜਾਵੇਗੀ। ਉਨਾਂ ਸਿਵਲ ਸਰਜਨ ਨੂੰ ਭਰੋਸਾ ਦਿੱਤਾ ਕਿ ਜੋ ਵੀ ਕੰਮ ਸਿਹਤ ਮਹਿਕਮੇ ਨਾਨ ਸਬੰਧਿਤ ਹੋਣਗੇ, ਉਹ ਪਹਿਲ ਦੇ ਆਧਾਰ ਤੇ ਕੀਤੇ ਜਾਣਗੇ।
ਇਸ ਮੌਕੇ ਸਿਵਲ ਸਰਜਨ ਡਾ ਕਿਸ਼੍ਰਨ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦ ਸਿੰਘ ਅਤੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦਾ ਦਿਲ ਦੀਆਂ ਗਹੀਰੀਆਂ ਤੋ ਧੰਨਵਾਦ ਕੀਤਾ।
ਇਸ ਮੌਕੇ ਤੇ ਜ਼ਿਲਾਂ ਪਰਿਵਾਰ ਭਲਾਈ ਅਫਸਰ ਡਾ ਵਿਜੇ ਕੁਮਾਰ, ਡਾ ਅਰਵਿੰਦ ਕੁਮਾਰ ਜ਼ਿਲ•ਾ ਟੀਕਾਕਰਣ ਅਫਸਰ, ਡਾ ਪਰਵੀਨ ਕੁਮਾਰ ਜ਼ਿਲਾ ਮੈਡੀਕਲ ਕਮਿਸ਼ਨਰ, ਸੀਨੀਅਰ ਮੈਡੀਕਲ ਅਫਸਰ ਡਾ ਚੇਤਨਾ ਅਤੇ ਡਿਪਟੀ ਮਾਸ ਮੀਡੀਆ ਅਫਸਰ ਅਮਰਜਿਤ ਸਿੰਘ ਦਾਲਮ ਹਾਜ਼ਰ ਸਨ।