ਡਿਪਟੀ ਕਮਿਸ਼ਨਰ ਵਲੋਂ ਲੈਫ. ਸ਼ਹੀਦ ਨਵਦੀਪ ਸਿੰਘ (ਅਸ਼ੋਕ ਚੱਕਰ ) ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਨੂੰ ਲੈ ਕੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ

ਕੋਵਿਡ 19 ਨੂੰ ਧਿਆਨ ਵਿੱਚ ਰੱਖਦਿਆਂ ਮਨਾਇਆ ਜਾਵੇਗਾ ਜ਼ਿਲਾ ਪੱਧਰੀ ਆਜ਼ਾਦੀ ਦਿਹਾੜਾ

ਗੁਰਦਾਸਪੁਰ, 10 ਅਗਸਤ ( ਮੰਨਨ ਸੈਣੀ ) ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਵਲੋਂ ਜ਼ਿਲਾ ਪੱਧਰੀ ਆਜ਼ਾਦੀ ਦਿਹਾੜੇ ਸਬੰਧੀ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਲੈਫ. ਸ਼ਹੀਦ ਨਵਦੀਪ ਸਿੰਘ (ਅਸ਼ੋਕ ਚੱਕਰ ) ਖੇਡ ਸਟੇਡੀਅਮ ਗੁਰਦਾਸਪੁਰ ਦਾ ਦੌਰਾ ਕੀਤਾ ਤੇ ਅਧਿਕਾਰੀਆਂ ਨੂੰ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਨਿਸ਼ਚਿਤ ਸਮੇਂ ਅੰਦਰ ਪੂਰੀਆਂ ਕਰਨ ਦੀਆਂ ਹਦਾਇਤਾਂ ਕੀਤੀਆਂ। ਇਸ ਮੌਕੇ ਸ. ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵੀ ਮੋਜੂਦ ਸਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15 ਅਗਸਤ ਨੂੰ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਕੈਬਨਿਟ ਮੰਤਰੀ ਪੰਜਾਬ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨਾਂ ਅਧਿਕਾਰੀਆਂ ਨੂੰ ਕਿਹਾ ਇਸ ਵਾਰ ਕੋਵਿਡ –19 ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਜਿਲ•ਾ ਪੱਧਰੀ ਆਜ਼ਾਦੀ ਦਿਹਾੜਾ ਮਨਾਇਆ ਜਾਵੇਗਾ। ਉਨਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮਾਗਮ ਦੌਰਾਨ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇ। ਸ਼ੋਸ਼ਲ ਡਿਸਟੈਂਸ ਮੈਨਟੇਨ ਕਰਕੇ ਰੱਖਿਆ ਜਾਵੇ।

ਇਸ ਮੌਕੇ ਉਨਾਂ ਪੀ.ਡਬਲਿਊ.ਡੀ.ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਿਲ•ੇ ਦੇ ਸ਼ਹੀਦ ਹੋਈ ਸੂਰਬੀਰਾਂ ਨੂੰ ਸ਼ਰਧਾ ਦੇ ਫੁੱਲ ਅਰਪਨ ਕਰਨ ਲਈ, ਉਸਨਾਂ ਦੀ ਤਸਵੀਰਾਂ ਲਗਾਉਣ ਲਈ ਸਟੇਜ ਲਗਾਉਣ ਦੇ ਪ੍ਰਬੰਧ ਮੁਕੰਮਲ ਕਰਨ। ਈ.ਓ ਗੁਰਦਾਸਪੁਰ ਨੂੰ ਖੇਡ ਸਟੇਡੀਅਮ ਦੀ ਸਫਾਈ ਅਤੇ ਰੰਗ ਰੋਗਨ ਕਰਨ ਲਈ ਕਿਹਾ। ਉਨਾਂ ਸੈਨਿਕ ਭਲਾਈ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਤਿਆਰੀਆਂ ਮੁਕੰਮਲ ਕਰਨ ਦੀ ਹਦਾਇਤ ਕੀਤੀ। ਉਨ•ਾਂ ਦੱਸਿਆ ਕਿ 13 ਅਗਸਤ ਨੂੰ ਫੁੱਲ ਡਰੈੱਸ ਰਿਹਰਸਲ ਕੀਤੀ ਜਾਵੇਗੀ।

ਇਸ ਮੌਕੇ ਸ. ਸਕੱਤਰ ਸਿੰਘ ਬੱਲ ਐਸ.ਡੀ.ਐਮ ਗੁਰਦਾਸਪੁਰ, ਰਮਨ ਕੋਛੜ ਐਸ.ਡੀ.ਐਮ ਦੀਨਾਗਰ, ਹਰਦੀਪ ਸਿੰਘ ਜਿਲਾ ਸਿੱਖਿਆ ਅਫਸਰ (ਸ), ਸੁਰਜੀਤਪਾਲ ਜਿਲਾ ਸਿੱਖਿਆ ਅਫਸਰ (ਪ), ਲਖਵਿੰਦਰ ਸਿੰਘ ਡਿਪਟੀ ਡੀ.ਈ.ਓ (ਸ) ਇਕਬਾਲ ਸਿੰਘ ਸਮਾਰ ਡਿਪਟੀ ਡੀ.ਈ.ਓ (ਖੇਡਾਂ). ਐਕਸੀਅਨ ਨਰਿੰਦਰ ਕੁਮਾਰ, ਅਸ਼ੋਕ ਕੁਮਾਰ ਈ.ਓ, ਆਦਿ ਮੌਜੂਦ ਸਨ।

Exit mobile version