ਸੁੱਕੇ ਅਤੇ ਗਿੱਲੇ ਕੂੜੇ ਨੂੰ ਵੱਖ ਕਰਕੇ ਗਿੱਲੇ ਕੂੜੇ ਤੋਂ ਤਿਆਰ ਕੀਤੀ ਜਾਂਦੀ ਹੈ ਕੰਪੋਸਟ ਖਾਦ
ਗੁਰਦਾਸਪੁਰ, 10 ਅਗਸਤ (ਮੰਨਨ ਸੈਣੀ) ਪੰਜਾਬ ਸਰਕਾਰ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਆਦੇਸਾਂ ‘ਤੇ ਕੋਰੋਨਾ ਵਾਈਰਸ ਦੇ ਚਲਦਿਆਂ ਗੁਰਦਾਸਪੁਰ ਵਿੱਚ ਸਾਲਿਡ ਵੇਸਟ ਮੈਨਜਮੈਂਟ ਸਵੱਸ਼ਤਾ ਅਭਿਆਨ ਅਧੀਨ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਅਧੀਨ ਸ਼ਹਿਰ ਵਿੱਚੋਂ ਇਕੱਠੇ ਕੀਤੇ ਕੂੜੇ ਨੂੰ ਸੈਗਰੀਗੇਟ ਕੀਤਾ ਜਾਂਦਾ ਹੈ ਅਤੇ ਗਿੱਲੇ ਕੂੜੇ ਤੋਂ ਕੰਪੋਸਟ ਖਾਦ ਤਿਆਰ ਕੀਤੀ ਜਾ ਰਹੀ ਹੈ।
ਇਹ ਜਾਣਕਾਰੀ ਦਿੰਦਿਆਂ ਅਸ਼ੋਕ ਕੁਮਾਰ ਈ.ਓ ਗੁਰਦਾਸਪੁਰ ਨੇ ਦੱਸਿਆ ਕਿ ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਅਤੇ ਸ. ਸਕੱਤਰ ਸਿੰਘ ਬੱਲ ਐਸ.ਡੀ.ਐਮ ਗੁਰਾਦਸਪੁਰ –ਕਮ- ਪ੍ਰਸ਼ਾਸਕ ਨਗਰ ਕੋਂਸ਼ਲ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਕੋਂਸ਼ਲ ਵਲੋਂ ਵੱਖ ਵੱਖ ਟੀਮਾਂ ਬਣਾਈਆਂ ਗਈਆਂ ਹਨ ਅਤੇ ਹਰੇਕ ਟੀਮ ਨੂੰ ਵਾਰਡਾਂ ਦੇ ਅਨੁਸਾਰ ਵੰਡ ਕੀਤੀ ਗਈ ਹੈ। ਉਨ•ਾਂ ਦੱਸਿਆ ਕਿ ਡੋਰ ਟੂ ਡੋਰ ਕੂੜਾਂ ਆਦਿ ਉਠਾਇਆ ਜਾਂਦਾ ਹੈ ਅਤੇ ਮੋਕੇ ਤੇ ਹੀ ਗਿੱਲਾ ਅਤੇ ਸੁੱਕੇ ਕੂੜੇ ਨੂੰ ਵੱਖ ਵੱਖ ਕਰ ਦਿੱਤਾ ਜਾਂਦਾ ਹੈ। ਉਨ•ਾਂ ਦੱਸਿਆ ਕਿ ਸੁੱਕਾ ਕੂੜਾਂ ਜੋ ਕਿ ਵੇਚ ਦਿੱਤਾ ਜਾਂਦਾ ਹੈ ਅਤੇ ਗਿੱਲੇ ਕੂੜੇ ਤੋਂ ਕੰਪੋਸਟ ਖਾਦ ਤਿਆਰ ਕੀਤੀ ਜਾਂਦੀ ਹੈ। ਗਿੱਲੇ ਕੂੜੇ ਵਿਚ ਸਬਜ਼ੀਆਂ, ਕਿਚਨ ਵੇਸਟੇਜ਼, ਚਾਪ ਪੱਤੀ ਆਦਿ ਅਤੇ ਸੁੱਕੇ ਕੂੜੇ ਵਿਚ ਲਿਫਾਫ, ਲੋਹੇ ਦਾ ਸਮਾਨ ਤੇ ਪਲਾਸਿਟਕ ਆਦਿ ਦਾ ਮਸਾਨ ਸ਼ਾਮਿਲ ਹੁੰਦਾ ਹੈ।
ਉਨਾਂ ਦੱਸਿਆ ਕਿ ਨਹਿਰੂ ਪਾਰਕ ਗੁਰਦਾਸਪੁਰ ਵਿਖੇ 26 ਕੰਪੋਸਟ ਪਿੱਟਾਂ ਅਤੇ 04 ਕੰਪੋਸਟ ਪਿੱਟਾਂ ਗੁਰੂ ਨਾਨਕ ਪਾਰਕ ਗੁਰਦਾਸਪੁਰ ਵਿਖੇ ਬਣਾਈਆਂ ਗਈਆਂ ਹਨ, ਜਿਨ•ਾਂ ਵਿੱਚ ਗਿੱਲਾ ਕੂੜਾ ਪਾਇਆ ਜਾਂਦਾ ਹੈ ਜੋ 45 ਦਿਨ•ਾਂ ਦੇ ਅੰਦਰ ਅੰਦਰ ਕੰਪੋਸਟ ਖਾਦ ਤਿਆਰ ਕੀਤੀ ਜਾਂਦੀ ਹੈ। ਇਹ ਖਾਦ ਪੌਦਿਆਂ ਆਦਿ ਲਈ ਬਹੁਤ ਲਾਹੇਵੰਦ ਹੁੰਦੀ ਹੈ।
ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਨਗਰ ਕੌਂਸਲ ਵੱਲੋਂ ਵਿਸ਼ੇਸ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ ਜਿਸ ਅਧੀਨ ਲੋਕਾਂ ਨੂੰ ਡੋਰ ਟੂ ਡੋਰ ਪਹੁੰਚ ਕਰਕੇ ਸਾਲਿਡ ਵੇਸਟ ਮੇਨਜਮੈਂਟ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ ਅਤੇ ਕੂੜੇ ਨੂੰ ਕਿਸ ਤਰਾਂ ਨਾਲ ਘਰਾਂ ਅੰਦਰ ਹੀ ਸੁੱਕੇ ਅਤੇ ਗਿੱਲੇ ਕੂੜੇ ਨੂੰ ਵੱਖ ਵੱਖ ਕਰਨ ਬਾਰੇ ਅਤੇ ਗਿੱਲੇ ਕੂੜੇ ਤੋਂ ਕੰਪੋਸਟ ਖਾਦ ਤਿਆਰ ਕਰਨ ਬਾਰੇ ਵੀ ਜਾਗਰੁਕ ਕੀਤਾ ਜਾ ਰਿਹਾ ਹੈ। ਉੁਨਾਂ ਕਿਹਾ ਕਿ ਆਓ ਸਾਰੇ ਮਿਲ ਕੇ ਅਸੀਂ ਵੀ ਉਪਰੋਕਤ ਅਭਿਆਨ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੀਏ ਅਤੇ ਆਪਣੇ ਸਿਟੀ ਨੂੰ ਸਵੱਸ਼ਤਾ ਨਾਲ ਜੋੜੀਏ।