ਗੁਰਦਾਸਪੁਰ, 10 ਅਗਸਤ । ਜ਼ਿਲਾ ਪੱਧਰੀ ਆਜ਼ਾਦੀ ਦਿਹਾੜੇ ਸਬੰਧੀ ਪੁਲਿਸ ਵਿਭਾਗ ਵਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਆਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਤੇ ਲਗਨ ਨਾਲ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਕਰਦਿਆਂ ਡਾ.ਰਜਿੰਦਰ ਸਿੰਘ ਸੋਹਲ ਐਸ.ਐਸ.ਪੀ ਗੁਰਦਾਸਪੁਰ ਨੇ ਕਿਹਾ ਕਿ ਪੁਲਿਸ ਵਿਭਾਗ ਵਲੋਂ ਜ਼ਿਲੇ ਅੰਦਰ ਆਜ਼ਾਦੀ ਦਿਹਾੜੇ ਨੂੰ ਲੈ ਕੇ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ।
ਐਸ.ਐਸ.ਪੀ ਡਾ. ਸੋਹਲ ਨੇ ਦੱਸਿਆ ਕਿ ਖੇਡ ਸਟੇਡੀਅਮ ਗੁਰਦਾਸਪੁਰ ਸਮੇਤ ਪੂਰੇ ਸ਼ਹਿਰ ਅੰਦਰ ਪੁਲਿਸ ਵਿਭਾਗ ਦੇ ਵੱਖ-ਵੱਖ ਅਧਿਕਾਰੀਆਂ ਦੀ ਨਿਗਰਾਨੀ ਹੇਠ ਸੁਰੱਖਿਆ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਕੋਵਿਡ-19 ਦੇ ਚੱਲਦਿਆਂ ਸੁਰੱਖਿਆ ਕਰਮੀਆਂ ਵਲੋਂ ਸ਼ੋਸਲ ਡਿਸਟੈਂਸ ਮੈਨਟੇਨ ਰੱਖਣ ਲਈ ਲੋੜੀਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਉਨਾਂ ਅੱਗੇ ਦੱਸਿਆ ਕਿ ਪੰਜਾਬ ਪੁਲਿਸ ਵਲੋਂ ਆਜ਼ਾਦੀ ਦਿਹਾੜੇ ਸਮਾਗਮ ਲਈ ਪੁਲਿਸ ਵਿਭਾਗ ਦੀ ਟੀਮ ਵਲੋਂ ਪਰੇਡ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਇਸ ਵਾਰ ਕੋਵਿਡ-19 ਦੇ ਚੱਲਦਿਆਂ ਪੁਲਿਸ ਵਿਭਾਗ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਨੂੰ ਮੁੱਖ ਰੱਖਦਿਆਂ ਵਿਸ਼ੇਸ ਤਿਆਰੀ ਕੀਤੀ ਜਾ ਰਹੀ ਹੈ ਤਾਂ ਜੋ ਜਿਥੇ ਆਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ, ਉਸਦੇ ਨਾਲ ਕੋਰੋਨਾ–19 ਸਬੰਧੀ ਹਦਾਇਤਾਂ ਦੀ ਪਾਲਣਾ ਨੂੰ ਵੀ ਯਕੀਨੀ ਬਣਾਇਆ ਜਾਵੇਗਾ।
ਡਾ. ਸੋਹਲ ਨੇ ਅੱਗੇ ਕਿਹਾ ਕਿ ਪੰਜਾਬ ਪੁਲੀਸ ਵਲੋਂ ਜ਼ਿਲੇ ਅੰਦਰ ਨਸ਼ਾ ਵਿਰੋਧੀ ਮੁਹਿੰਮ ਨੂੰ ਤੇਜੀ ਨਾਲ ਚਲਾਇਆ ਜ ਰਿਹਾ ਹੈ ਅਤੇ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਪੁਲੀਸ ਵਿਭਾਗ ਦੀਆਂ ਗਠਿਤ ਵੱਖ-ਵੱਖ ਟੀਮ ਵਲੋਂ ਰੋਜਾਨਾ ਨਜਾਇਜ਼ ਸ਼ਾਰਬ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਨਸ਼ੇ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਨਕੇਲ ਕੱਸੀ ਜਾ ਰਹੀ ਹੈ।