ਲੋਕਾਂ ਨੂੰ ਪੀਣ ਲਈ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ 22 ਲੱਖ ਰੁਪਏ ਦੀ ਲਾਗਤ ਨਾਲ ਪਾਣੀ ਵਾਲੀ ਟੈਂਕੀਆਂ ਦੀ ਕਰਵਾਈ ਗਈ ਮੁਰੰਮਤ
ਵਾਟਰ ਸਪਲਾਈ ਅਤੇ ਸੀਵਰੇਜ ਵਿਭਾਗ ਵਲੋਂ ਲੋਕਾਂ ਨੂੰ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਵਿਚ ਕੋਈ ਢਿੱਲ ਨਹੀਂ ਵਰਤੀ ਜਾਵੇਗੀ-ਐਕਸੀਅਨ ਸਤਨਾਮ ਸਿੰਘ
ਗੁਰਦਾਸਪੁਰ, 13 ਅਗਸਤ । ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਵਾਟਰ ਸਪਲਾਈ ਅਤੇ ਸੀਵਰੇਜ ਵਿਭਾਗ ਵਲੋਂ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਗੁਰਦਾਸਪੁਰ ਸਥਿਰ ਦੋ ਵੱਡੀਆਂ ਪਾਣੀ ਵਾਲੀ ਟੈਂਕੀਆਂ ਦੀ ਮੁਰੰਮਤ ਕਰਵਾਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਕਸੀਅਨ ਸਤਨਾਮ ਸਿੰਘ ਵਾਟਰ ਸਪਲਾਈ ਅਤੇ ਸੀਵਰੇਜ਼ ਵਿਭਾਗ ਗੁਰਦਾਸਪੁਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਲੋਕਾਂ ਨੂੰ ਸਾਫ ਸੁਥਾਰਾ ਪਾਣੀ ਮੁਹੱਈਆ ਕਰਵਾਉਣ ਲਈ ਵਿਸ਼ੇਸ ਯਤਨ ਕੀਤੇ ਗਏ ਹਨ।
ਉਨਾਂ ਅੱਗੇ ਦੱਸਿਆ ਕਿ ਕਲਾਨੋਰ ਰੋਡ ਗੁਰਦਾਸਪੁਰ ਇੰਪਰੂਵਮੈਂਟ ਟਰੱਸਟ ਕਾਲੋਨੀ ਵਿਖੇ ਬਣੀ ਪਾਣੀ ਵਾਲੀ ਟੈਂਕੀ ਦੀ ਹਾਲਤ ਬਹੁਤ ਖਸਤਾ ਸੀ ਅਤੇ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਸਥਾਪਿਤ ਪਾਣੀ ਵਾਲੀ ਟੈਂਕੀ ਦੀ ਵੀ ਮੁਰੰਮਤ ਹੋਣ ਵਾਲੀ ਸੀ। ਉਨਾਂ ਦੱਸਿਆ ਕਿ ਇਨਾਂ ਦੋਵਾਂ ਟੈਕੀਆਂ ਦੀ 22 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਐਕਸੀਅਨ ਨੇ ਅੱਗੇ ਦੱਸਿਆ ਕਿ ਵਾਟਰ ਸਪਲਾਈ ਅਤੇ ਸੀਵਰੇਜ ਵਿਭਾਗ ਵਲੋਂ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤੇ ਲੋਕਾਂ ਨੂੰ ਸੀਵਰੇਜ ਅਤੇ ਪਾਣੀ ਦੀ ਸਪਲਾਈ ਦੀ ਸਹੂਲਤਾਂ ਪੁਜਦੀਆਂ ਕੀਤੀਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਸੀਵਰੇਜ ਵਿਭਾਗ ਵਲੋਂ ਗੁਰਦਾਸਪੁਰ ਅਤੇ ਦੀਨਾਨਗਰ ਵਿਖੇ ਸੀਵਰੇਜ ਦੀ ਸਮੱਸਿਆ ਦੂਰ ਕਰਨ ਲਈ ਵਿਕਾਸ ਕੰਮ ਪ੍ਰਗੀਤੀ ਅਧੀਨ ਹਨ ਅਤੇ ਸੀਵਰੇਜ ਦੇ ਕੰਮ ਜਲਦ ਮੁਕੰਮਲ ਕੀਤੇ ਜਾਣਗੇ।