ਡਿਪਟੀ ਕਮਿਸ਼ਨਰ ਨੇ ਆਪਣੀ ਰਿਹਾਇਸ਼ ‘ਤੇ ਲਹਿਰਾਇਆ ਰਾਸ਼ਟਰੀ ਝੰਡਾ-ਜ਼ਿਲਾ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਦਿੱਤੀ ਮੁਬਾਰਕਬਾਦ

ਵਧੀਕ ਡਿਪਟੀ ਕਮਿਸ਼ਨਰ ਸੰਧੂ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਲਹਿਰਾਇਆ ਤਿਰੰਗਾ

ਗੁਰਦਾਸਪੁਰ, 15 ਅਗਸਤ ( ਮੰਨਨ ਸੈਣੀ)। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਡਿਪਟੀ ਕਮਿਸ਼ਨਰ ਰਿਹਾਇਸ਼ ਵਿਖੇ ਰਾਸ਼ਟਰੀ ਝੰਡਾ ਲਹਾਰਇਆ ਗਿਆ ਤੇ ਦੇਸ਼ ਦੀ ਖਾਤਰ ਕੁਰਬਾਨੀ ਦੇਣ ਵਾਲੇ ਸੂਰਬੀਰ ਯੋਧਿਆਂ ਨੂੰ ਸ਼ਰਧਾ ਦੇ ਫੁੱਲ ਅਰਪਨ ਕੀਤੇ। ਉਨਾਂ ਕਿਹਾ ਕਿ ਅੱਜ ਅਸੀਂ ਜੋ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਉਹ ਆਜ਼ਾਦੀ ਘੁਲਾਟੀਆਂ ਵਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਦਾ ਨਤੀਜਾ ਹੈ ਅਤੇ ਅਸੀਂ ਉਨਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਨਹੀਂ ਭੁਲਾ ਸਕਦੇ। ਉਨਾਂ ਜ਼ਿਲਾ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਕੋਵਿਡ-19 ਵਿਰੁੱਧ ਹੋਰ ਵਧੇਰੇ ਸੁਚੇਤ ਤੇ ਜਾਗਰੂਕ ਹੋ ਕੇ ਸਰਕਾਰ, ਪ੍ਰਸ਼ਾਸਨ ਤੇ ਸਿਹਤ ਵਿਭਾਗ ਵਲੋਂ ਜਾਰੀ ਗਾਈਡਲਾਈਨਜ਼ ਦੀ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਸਮੂਹਿਕ ਸਹਿਯੋਗ ਨਾਲ ਕੋਰੋਨਾ ਵਿਰੁੱਧ ਫਤਿਹ ਹਾਸਿਲ ਕਰ ਸਕੀਏ।

ਸੇ ਤਰਾਂ ਸ. ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ) ਵਲੋਂ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ ਸ਼ਹੀਦਾਂ ਦੀ ਕੁਰਬਾਨੀਆਂ ਨੂੰ ਯਾਦ ਕਰਦਿਆਂ ਉਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।

Exit mobile version