ਗੁਰਦਾਸਪੁਰ ਪੰਜਾਬ

ਕੈਬਨਿਟ ਵਜ਼ੀਰ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਹਿਰਾਇਆ ਰਾਸ਼ਟਰੀ ਤਿੰਰਗਾ,ਪੂਰੇ ਉਤਸ਼ਾਹ ਤੇ ਜਾਹੋ ਜਲਾਲ ਨਾਲ ਮਨਾਇਆ ਗਿਆ ਜ਼ਿਲਾ ਪੱਧਰੀ ਆਜ਼ਾਦੀ ਦਿਵਸ

ਕੈਬਨਿਟ ਵਜ਼ੀਰ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਹਿਰਾਇਆ ਰਾਸ਼ਟਰੀ ਤਿੰਰਗਾ,ਪੂਰੇ ਉਤਸ਼ਾਹ ਤੇ ਜਾਹੋ ਜਲਾਲ ਨਾਲ ਮਨਾਇਆ ਗਿਆ ਜ਼ਿਲਾ ਪੱਧਰੀ ਆਜ਼ਾਦੀ ਦਿਵਸ
  • PublishedAugust 15, 2020

ਮੁੱਖ ਮਹਿਮਾਨ ਸ. ਬਾਜਵਾ ਨੇ ਨਾਰੀ ਵੀਰਾਂ ਤੇ ਸੁਤੰਤਰਤਾ ਸੈਨਾਨੀਆਂ ਨੂੰ ਕੀਤਾ ਸਨਮਾਨਿਤ

ਕੋਵਿਡ-19 ਵਿਰੁੱਧ ਅਤੇ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੀਆਂ ਸਖਸ਼ੀਅਤਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਕੀਤਾ ਸਨਮਾਨਿਤ

ਗੁਰਦਾਸਪੁਰ, 15 ਅਗਸਤ ( ਮੰਨਨ ਸੈਣੀ) । ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਪੇਂਡੂ ਵਿਕਾਸ ਅਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਵਿਭਾਗ ਅਤੇ ਉਚੇਰੀ ਸਿੱਖਿਆ ਮੰਤਰੀ ਪੰਜਾਬ ਸਰਕਾਰ ਵਲੋਂ ਸਥਾਨਕ ਲੈਫ. ਨਵਦੀਪ ਸਿੰਘ (ਅਸੋਕ ਚੱਕਰ) ਖੇਡ ਸਟੇਡੀਅਮ ਵਿਖੇ ਮਨਾਏ ਗਏ ਜ਼ਿਲਾ ਪੱਧਰੀ ਆਜ਼ਾਦੀ ਦਿਵਸ ਮੌਕੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ ਤੇ ਜ਼ਿਲਾ ਵਾਸੀਆਂ ਨੂੰ ਆਪਣਾ ਸੰਦੇਸ਼ ਦਿੱਤਾ ਗਿਆ। ਜਿਲਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਵਿਚ ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ, ਡਾ. ਰਜਿੰਦਰ ਸਿੰਘ ਸੋਹਲ ਐਸ.ਐਸ.ਪੀ ਗੁਰਦਾਸਪੁਰ, ਸ੍ਰੀ ਰਮਨ ਬਹਿਲ ਚੇਅਰਮੈਨ ਐਸ.ਐਸ.ਬੋਰਡ, ਚੇਅਰਮੈਨ ਗੁਰਮੀਤ ਸਿੰਘ ਪਾਹੜਾ, ਚੇਅਰਮੈਨ ਡਾ. ਸਤਨਾਮ ਸਿੰਘ ਨਿੱਜਰ, ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ), ਸ. ਸਕੱਤਰ ਸਿੰਘ ਬੱਲ ਐਸ.ਡੀ.ਐਮ ਗੁਰਦਾਸਪੁਰ ਮੌਜੂਦ ਸਨ। ਮੁੱਖ ਮਹਿਨਾਨ ਸ. ਬਾਜਵਾ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਪਹਿਲਾਂ ਸ਼ਹੀਦਾਂ ਦੀ ਗੈਲਰੀ, ਜਿਥੇ ਵੱਖ-ਵੱਖ ਸ਼ਹੀਦ ਹੋਏ ਸੂਰਬੀਰਾਂ ਦੀਆਂ ਤਸਵੀਰਾਂ ਲਗਾਈਆਂ ਸਨ ਨੂੰ ਸ਼ਰਧਾ ਦੇ ਫੁੱਲ ਅਰਪਨ ਕੀਤੇ ਗਏ। ਜਿਲਾ ਪ੍ਰਸ਼ਾਸਨ ਵਲੋਂ ਕੋਵਿਡ-19 ਦੇ ਚੱਲਦਿਆਂ ਆਜ਼ਾਦੀ ਦਿਵਸ ਦੇ ਸਮੁੱਚੇ ਸਮਾਗਮ ਨੂੰ ਫੇਸਬੁੱਕ ਜਰੀਏ ਲਾਈਵ ਕੀਤਾ ਗਿਆ ਤਾਂ ਜੋ ਜ਼ਿਲ•ਾ ਵਾਸੀ ਘਰ ਬੈਠੇ ਅਜ਼ਾਦੀ ਦਿਹਾੜਾ ਦਾ ਸਮਾਗਮ ਦੇਖ ਸਕਣ। ਇਸ ਮੌਕੇ ਸਿਹਤ ਵਿਭਾਗ ਵਲੋਂ ਜਾਰੀ ਗਾਈਡਲਾਈਨਜ਼ ਦੀ ਪਾਲਣਾ ਕਰਨ ਨੂੰ ਵੀ ਯਕੀਨੀ ਬਣਾਇਆ ਗਿਆ।

ਜ਼ਿਲ•ਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਵਜ਼ੀਰ ਸ. ਬਾਜਵਾ ਨੇ ਸਾਰਿਆਂ ਨੂੰ 74ਵੇਂ ਆਜ਼ਾਦੀ ਦਿਹਾੜੇ ਦੀ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਆਜ਼ਾਦੀ ਘੁਲਾਟੀਆ ਵੱਲੋਂ ਚਲਾਏ ਸੰਘਰਸ਼ ਸਦਕਾ ਹੀ ਕਰੀਬ ਪੌਣੀ ਸਦੀ ਪਹਿਲਾਂ ਅਸੀਂ ਗੁਲਾਮੀ ਦੀਆਂ ਜੰਜ਼ੀਰਾਂ ਨੂੰ ਤੋੜਿਆ ਸੀ।ਇਸ ਸੰਘਰਸ਼ ਵਿੱਚ 80 ਫੀਸਦੀ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ।

ਉਨਾਂ ਅੱਗੇ ਕਿਹਾ ਕਿ ਮੌਜੂਦਾ ਸਮੇਂ ਅਸੀਂ ਆਜ਼ਾਦ ਭਾਰਤ ਦੇ ਸਭ ਤੋਂ ਮੁਸ਼ਕਲ ਅਤੇ ਚੁਣੌਤੀਪੂਰਨ ਸਮੇਂ ਵਿੱਚੋਂ ਗੁਜ਼ਰ ਰਹੇ ਹਾਂ ਜਦੋਂ ਕੋਰੋਨਾ ਮਹਾਂਮਾਰੀ ਨੇ ਸਾਡੇ ਸੂਬੇ, ਦੇਸ਼ ਸਮੇਤ ਪੂਰੀ ਦੁਨੀਆਂ ਨੂੰ ਆਪਣੀ ਗ੍ਰਿਫਤ ਵਿੱਚ ਲਿਆ ਹੋਇਆ ਹੈ। ਇਸ ਤੋਂ ਕੋਈ ਨਹੀਂ ਬਚਿਆ। ਇਸ ਮਹਾਂਮਾਰੀ ਕਾਰਨ ਹੀ ਅਸੀਂ ਅੱਜ ਆਜ਼ਾਦੀ ਦਿਵਸ ਦੇ ਜਸ਼ਨ ਵੀ ਕੋਵਿਡ ਸਬੰਧੀ ਜਾਰੀ ਸਿਹਤ ਸਲਾਹਕਾਰੀਆਂ ਦੀ ਪਾਲਣਾ ਕਰਦੇ ਹੋਏ ਸਾਦੇ ਢੰਗ ਨਾਲ ਮਨਾ ਰਹੇ ਹਾਂ। ਉਨਾਂ ਕਿਹਾ ਕਿ ਜਿਵੇਂ ਅਸੀਂ ਸੰਘਰਸ਼ ਕਰਕੇ ਬ੍ਰਿਟਿਸ਼ ਹਕੂਮਤ ਤੋਂ ਮੁਕਤੀ ਪਾਈ, ਉਵੇਂ ਹੀ ਸਾਨੂੰ ਹੁਣ ਕੋਰੋਨਾ ਖਿਲਾਫ ਜੰਗ ਉਤੇ ਵੀ ਫਤਹਿ ਪਾਉਣੀ ਹੈ। ਇਸ ਜੰਗ ਵਿੱਚ ਯੋਗਦਾਨ ਪਾਉਣ ਲਈ ਸਾਨੂੰ ਸੋਸ਼ਲ ਡਿਸਟੈਂਸ, ਮਾਸਕ ਪਹਿਨਣਾ ਆਦਿ ਸਿਹਤ ਸਲਾਹਕਾਰੀਆਂ ਦਾ ਪਾਲਣਾ ਕਰਨਾ ਜ਼ਰੂਰੀ ਹੈ। ਜਦੋਂ ਵੀ ਕਿਸੇ ਵਿਅਕਤੀ ਨੂੰ ਬਿਮਾਰੀ ਦੇ ਲੱਛਣ ਮਹਿਸੂਸ ਹੋਣ ਤਾਂ ਉਸ ਨੂੰ ਤੁਰੰਤ ਆਪਣਾ ਟੈਸਟ ਕਰਵਾ ਕੇ ਇਲਾਜ ਸ਼ੁਰੂ ਕਰਵਾਉਣਾ ਚਾਹੀਦਾ। ਕੋਰੋਨਾ ਖਿਲਾਫ ਜੰਗ ਵਿੱਚ ਮੋਹਰਲੀ ਕਤਾਰ ਵਿੱਚ ਲੜ ਰਹੇ ਯੋਧਿਆਂ ਨੂੰ ਵੀ ਮੈਂ ਸਿਜਦਾ ਕਰਦਾ ਹੈ।

ਸ. ਬਾਜਵਾ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਾਡੀ ਸਰਕਾਰ ਵੱਲੋਂ ਇਸ ਜੰਗ ਵਿੱਚ ‘ਮਿਸ਼ਨ ਫਤਹਿ’ ਹਾਸਲ ਕਰਨ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ।ਪੰਜਾਬ ਵਿੱਚ ਕੋਵਿਡ ਮਰੀਜ਼ਾਂ ਦੇ ਠੀਕ ਹੋਣ ਦੀ ਦਰ 70 ਫੀਸਦੀ ਹੈ ਜੋ ਕਿ ਦੇਸ਼ ਦੇ ਹੋਰਨਾਂ ਸੂਬਿਆਂ ਨਾਲੋਂ ਬਿਹਤਰ ਹੈ ਪਰ ਸਾਨੂੰ ਇਸ ਲੜਾਈ ਵਿੱਚ ਹਾਲੇ ਹੋਰ ਬਹੁਤ ਕੁਝ ਕਰਨਾ ਹੈ। ਇਸ ਲਈ ਤੁਹਾਡੇ ਸਹਿਯੋਗ ਦੀ ਬਹੁਤ ਲੋੜ ਹੈ।

ਉਨਾਂ ਕਿਹਾ ਕਿ ਆਜ਼ਾਦੀ ਦਿਹਾੜੇ ਮੌਕੇ ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਸਾਡੀ ਸਰਕਾਰ ਵੱਲੋਂ ਸੱਤਾ ਸੰਭਾਲਣ ਦੇ ਤਿੰਨ ਸਾਲਾਂ ਦੇ ਸਮੇਂ ਦੌਰਾਨ ਹੀ ਸਾਡੇ ਵੱਲੋਂ ਕੀਤੇ ਬਹੁਤੇ ਵਾਅਦਿਆਂ ਨੂੰ ਪੂਰਾ ਕਰ ਦਿੱਤਾ ਗਿਆ ਹੈ ਅਤੇ ਬਾਕੀ ਜਲਦ ਹੀ ਪੂਰੇ ਕਰ ਦਿੱਤੇ ਜਾਣਗੇ।

ਬੀਤੇ ਦਿਨੀਂ ਜਨਮਅਸ਼ਟਮੀ ਦੇ ਪਾਵਨ ਦਿਹਾੜੇ ਅਤੇ ਕੌਮਾਂਤਰੀ ਯੁਵਾ ਦਿਵਸ ਮੌਕੇ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਸ਼ੁਰੂ ਕੀਤੀ ਜਿਸ ਤਹਿਤ ਸਰਕਾਰੀ ਸਕੂਲਾਂ ਦੇ ਬਾਰ•ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ। ਨਵੰਬਰ ਮਹੀਨੇ ਤੱਕ 1 ਲੱਖ 74 ਹਜ਼ਾਰ ਸਮਾਰਟ ਫੋਨ ਵੰਡੇ ਜਾਣਗੇ।ਨੌਜਵਾਨਾਂ ਲਈ ਇਕ ਹੋਰ ਮਹੱਤਵਪੂਰਨ ਯੋਜਨਾ ‘ਘਰ-ਘਰ ਰੋਜ਼ਗਾਰ ਸਕੀਮ’ ਲਿਆਂਦੀ ਗਈ ਜਿਸ ਸਾਡੀ ਸਰਕਾਰ ਵੱਲੋਂ ਪਿਛਲੇ ਤਿੰਨ ਸਾਲ ਦੇ ਸਮੇਂ ਦੌਰਾਨ ਸਾਢੇ 13 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ। ਪਿਛਲੀਆਂ ਸੱਤ ਫਸਲਾਂ ਦੀ ਖਰੀਦ ਨਿਰਵਿਘਨ ਤੇ ਸੁਚਾਰੂ ਤਰੀਕੇ ਨਾਲ ਕੀਤੀ ਗਈ। ਕੋਵਿਡ ਸੰਕਟ ਦੇ ਬਾਵਜੂਦ ਸੂਬਾ ਸਰਕਾਰ ਨੇ ਹਾੜ•ੀ ਸੀਜ਼ਨ ਦੌਰਾਨ 128 ਲੱਖ ਮੀਟਰਿਕ ਟਨ ਕਣਕ ਦੀ ਖਰੀਦ ਦੇ ਕੰਮ ਸੁਚੱਜੇ ਤਰੀਕੇ ਨਾਲ ਨੇਪਰੇ ਚਾੜਿ•ਆ। ਅੱਗੇ ਝੋਨੇ ਦੀ ਖਰੀਦ ਦੀ ਵੀ ਪੂਰੀ ਤਿਆਰੀ ਹੈ।

ਸੰਬੋਧਨ ਦੌਰਾਨ ਸ. ਬਾਜਵਾ ਨੇ ਕਿਹਾ ਕਿ ਜ਼ਿਲ•ੇ ਅੰਦਰ ਕੋਵਿਡ-19 ਵਿਰੁੱਧ ਜ਼ਿਲ•ਾ ਪ੍ਰਸ਼ਾਸਨ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਜ਼ਿਲ•ਾ ਪ੍ਰਸ਼ਾਸਨ ਵਲੋਂ ਸਮੇਂ ਸਿਰ ਚੁੱਕੇ ਗਏ ਕਦਮ ਅਤੇ ਆਈ.ਟੀ ਚੈਨਈ ਦੇ ‘ਇਤਿਹਾਸ’ ਸਾਫਟਵੇਅਰ ਦੀ ਵਰਤੋਂ ਰਾਹੀਂ ਜ਼ਿਲ•ੇ ਅੰਦਰ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਵਿਚ ਵੱਡੀ ਮਦਦ ਮਿਲ ਰਹੀ ਹੈ । ਉਨਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਬਾਵਜੂਦ ਜਿਲਾ ਪ੍ਰਸ਼ਾਸਨ ਵਲੋਂ ਕਣਕ ਦੀ ਸੁਚਾਰੂ ਢੰਗ ਨਾਲ ਖਰੀਦ ਕੀਤੀ ਗਈ। ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਗਈ ਤੇ ਰਿਕਾਰਡ 5 ਲੱਖ 15 ਹਜ਼ਾਰ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਅਤੇ ਕਿਸਾਨਾਂ ਨੂੰ 995 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ। ਕੋਵਿਡ-19 ਕਾਰਨ ਲੱਗੇ ਲੋਕਡਾਊਨ ਦੌਰਾਨ ਜਿਲੇ ਵਿਚ ਲੋੜਵੰਦ ਲੋਕਾਂ ਨੂੰ 67000 ਸੁੱਕੇ ਰਾਸ਼ਨ ਦੇ ਪੈਕੇਟ ਵੰਡੇ ਗਏ ਅਤੇ ਰਾਵੀ ਦਰਿਆ ਤੋਂ ਪਾਰ ਵਸਦੇ ਪਿੰਡਾਂ ਦੇ ਲੋਕਾਂ ਨੂੰ ਵੀ ਜਰੂਰੀ ਵਸਤਾਂ ਅਤੇ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ।

ਸੰਬੋਧਨ ਦੌਰਾਨ ਉਨਾਂ ਕਿਹਾ ਕਿ ਕੋਵਿਡ-19 ਵਿਰੁੱਧ ਕਾਰਜਾਂ ਦੇ ਨਾਲ ਜਿਲੇ ਅੰਦਰ ਪੇਂਡੂ ਤੇ ਸ਼ਹਿਰੀ ਵਿਕਾਸ ਅਤੇ ਰੋਜ਼ਗਾਰ ਵੱਲ ਵਿਸ਼ੇਸ ਧਿਆਨ ਦਿੱਤਾ ਗਿਆ। ਪਿੰਡਾਂ ਅੰਦਰ ਚਹੁਪੱਖੀ ਵਿਕਾਸ ਕਾਰਜ ਕਰਵਾਏ ਗਏ। ਜਿਲੇ ਦੇ 1280 ਛੱਪੜਾਂ ਵਿਚੋਂ 531 ਛੱਪੜਾਂ ਦੇ ਵਿਕਾਸ ਪ੍ਰੋਜੈਕਟ ਪਾਸ ਕੀਤੇ ਜਾ ਚੁੱਕੇ ਹਨ ਬਾਕੀ ਛੱਪੜਾਂ ਦੇ ਵਿਕਾਸ ਕੰਮ ਵੀ ਜਲਦ ਸ਼ੁਰੂ ਕੀਤੇ ਜਾ ਰਹੇ ਹਨ। ਪਿੰਡਾਂ ਨੂੰ ਸੁੰਦਰੀਕਰਨ ਬਣਾਉਣ ਦੇ ਮੰਤਵ ਨਾਲ 642 ਪਾਰਕ ਬਣਾਉਣ ਦੇ ਪ੍ਰੋਜੈਕਟ ਪਾਸ ਕੀਤੇ ਜਾ ਚੁੱਕੇ ਹਨ। ਪਿੰਡਾਂ ਅੰਦਰ ਹਰਿਆਵਲ ਵਧਾਉਣ ਤੇ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਅਤੇ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜਿਲੇ ਵਿਚ 5 ਲੱਖ 43 ਹਜ਼ਾਰ 263 ਪੌਦੇ ਲਗਾਏ ਜਾ ਚੁੱਕੇ ਹਨ, ਔਰਤਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 50 ਪੋਦਿਆਂ ਦੀ ਸੰਭਾਲ ਪਿੱਛੇ ਇਕ ਵਣ ਮਿੱਤਰ ਰੱਖਣ ਨਾਲ ਪਿੰਡਾਂ ਵਿਚ 10 ਹਜਾਰ ਔਰਤਾਂ ਨੂੰ ਰੋਜ਼ਗਾਰ ਮਿਲੇਗਾ ਤੇ ਸਾਲ ਦੇ ਆਖਰ ਤਕ 20 ਹਜ਼ਾਰ ਔਰਤਾਂ ਨੂੰ ਰੁਜਗਾਰ ਮੁਹੱਈਆ ਕਰਵਾਉਣ ਦਾ ਟੀਚਾ ਮਿਥਿਆ ਗਿਆ ਹੈ। ਜ਼ਿਲੇ ਵਿਚ 4 ਲੱਖ ਪੌਦੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ।

ਜ਼ਿਲੇ ਅੰਦਰ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ 6 ਹਜ਼ਾਰ 495 ਕੈਟਲ ਤੇ ਪਿੱਗਰੀ ਸ਼ੈੱਡ ਉਸਾਰੇ ਜਾ ਰਹੇ ਹਨ, ਜਿਸ ਨਾਲ ਕਿਸਾਨਾਂ ਦੀ ਆਰਥਿਕ ਸਥਿਤੀ ਹੋਰ ਮਜ਼ਬੂਤ ਹੋਵੇਗੀ। ਇਸ ਤੋਂ ਇਲਾਵਾ ਪਿੰਡਾਂ ਵਿਚ ਗਲੀਆਂ ਤੇ ਨਾਲੀਆਂ ਦੇ ਵਿਕਾਸ ਕੰਮ ਤੇਜੀ ਨਾਲ ਚੱਲ ਰਹੇ ਹਨ ਅਤੇ ਹੁਣ ਤਕ ਮਗਨਰੇਗਾ ਤਹਿਤ 33 ਕਰੋੜ ਰੁਪਏ ਦੇ ਵਿਕਾਸ ਕੰਮ ਕਰਵਾਏ ਜਾ ਚੁੱਕੇ ਹਨ ਅਤੇ ਸਾਲ ਦੇ ਆਖੀਰ ਤਕ 81 ਕਰੋੜ ਰੁਪਏ ਦੇ ਵਿਕਾਸ ਕੰਮ ਕਰਵਾਏ ਜਾਣਗੇ।

ਜਿਲੇ ਅੰਦਰ ਨੌਜਵਾਨ ਲੜਕੇ-ਲੜਕੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ। ਸਵੈ ਰੋਜ਼ਗਾਰ ਸਥਾਪਤ ਕਰਨ ਲਈ ਵੱਖ-ਵੱਖ ਖੇਤਰਾਂ ਵਿਚ 411 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਤੋਂ ਇਲਾਵਾ ਹਰ ਮਹੀਨੇ 2000 ਨੌਜਵਾਨਾਂ ਨੂੰ ਰੁਜ਼ਗਾਰ ਦਿਵਾਉਣ ਦਾ ਟੀਚਾ ਮਿਥਿਆ ਗਿਆ ਹੈ।
ਅੱਜ ਆਜ਼ਾਦੀ ਦਿਹਾੜੇ ਦੇ ਮੁਬਾਰਕ ਮੌਕੇ ‘ਤੇ ਜ਼ਿਲ•ਾ ਗੁਰਦਾਸਪੁਰ ਅੰਦਰ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਪਿੰਡ ਕੋਟ ਸੰਤੋਖ ਰਾਏ, ਬਲਾਕ ਧਾਰੀਵਾਲ ਵਿਖੇ 56 ਲੱਖ 70 ਹਜ਼ਾਰ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਸਕੀਮ। ਪਿੰਡ ਉੱਚਾ ਢਕਾਲਾ, ਬਲਾਕ ਦੋਰਾਂਗਲਾ ਵਿਖੇ 35 ਲੱਖ 38 ਹਜ਼ਾਰ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਸਕੀਮ ਪਿੰਡ ਚਾਹਲ ਕਲਾਂ ਵਿਖੇ 121.62 ਲੱਖ ਰੁਪਏ ਦੀ ਲਾਗਤ ਨਾਲ ਸੋਲਿਡ ਵੈਸਟ ਮੈਨਜੇਮੈਂਟ ਸਕੀਮ। ਪਿੰਡ ਚਾਹਲ ਕਲਾਂ ਵਿਖੇ 100.00 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ।

ਇਸੇ ਤਰਾਂ ਜਿਲੇ ਅੰਦਰ ਨਵੇਂ ਪ੍ਰੋਜੈਕਟ ਵੀ ਸ਼ੁਰੂ ਕੀਤੇ ਜਾ ਰਹੇ ਹਨ। ਪਿੰਡ ਖੋਜੋਪੁਰ ਵਿਖੇ 26 ਲੱਖ 85 ਹਜ਼ਾਰ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਸਕੀਮ ਦਾ ਕੰਮ ਸ਼ੁਰੂ ਕੀਤੇ ਜਾਣਗੇ। ਪਿੰਡ ਨਾਰਦ ਵਿਖੇ 30 ਲੱਖ 21 ਹਜ਼ਾਰ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਸਕੀਮ ਦੇ ਕੰਮ।ਪਿੰਡ ਜਾਫਰਪੁਰ ਵਿਖੇ 34 ਲੱਖ 26 ਹਜ਼ਾਰ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਸਕੀਮ ਦੇ ਕੰਮ। ਪਿੰਡ ਡੱਲਾ ਗੋਰੀਆ ਵਿਖੇ 37 ਲੱਖ 18 ਹਜ਼ਾਰ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਸਕੀਮ ਦੇ ਕੰਮ। ਪਿੰਡ ਛੀਨਾ ਰੇਤਵਾਲਾ ਵਿਖੇ 36 ਲੱਖ 76 ਹਜ਼ਾਰ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਸਕੀਮ ਦੇ ਕੰਮ। ਪਿੰਡ ਡੁਲਾਣਾ ਵਿਖੇ 41 ਲੱਖ 97 ਹਜ਼ਾਰ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਸਕੀਮ ਦੇ ਕੰਮ। ਪਿੰਡ ਖੁੰਡੀ ਵਿਖੇ 27 ਲੱਖ 96 ਹਜ਼ਾਰ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਸਕੀਮ ਦੇ ਕੰਮ। ਪਿੰਡ ਰੋੜਾਂਵਾਲੀ ਵਿਖੇ 49 ਲੱਖ 86 ਹਜ਼ਾਰ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਸਕੀਮ ਦੇ ਕੰਮ। ਪਿੰਡ ਭਰਥ ਵਿਖੇ 229.7 ਲੱਖ ਰੁਪਏ ਦੀ ਲਾਗਤ ਨਾਲ 66 ਕੇਵੀ ਸਬ-ਸਟੇਸ਼ਨ ਸਕੀਮ ਦਾ ਕੰਮ ਸ਼ੁਰੂ ਕੀਤਾ ਜਾਵੇਗਾ।ਪਿੰਡ ਕੋਟ ਧੰਦਲ ਵਿਖੇ 316.85 ਲੱਖ ਰੁਪਏ ਦੀ ਲਾਗਤ ਨਾਲ 66 ਕੇ ਵੀ ਸਬ-ਸਟੇਸ਼ਨ ਸਕੀਮ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਸਮਾਰਟ ਸਕੂਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਵਡਾਲਾ ਬਾਂਗਰ (ਬਟਾਲਾ-2) ਦਾ ਉਦਘਾਟਨ ਕੀਤਾ ਜਾ ਰਿਹਾ ਹੈ।

ਜਿਲਾ ਵਾਸੀਆਂ ਨੂੰ ਸੰਬੋਧਨ ਕਰਨ ਉਪਰੰਤ ਮੁੱਖ ਮਹਿਮਾਨ ਵਲੋਂ ਅਜਾਦੀ ਘੁਲਾਟੀਏ ਅਤੇ ਵੀਰ ਨਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੋਵਿਡ-19 ਵਿਰੁੱਧ ਅਤੇ ਵੱਖਵੱਖ ਖੇਤਰਾਂ ਵਿਚ ਯੋਗਦਾਨ ਪਾਉਣ ਵਾਲੀਆਂ ਨੂੰ ਮੁੱਖ ਮਹਿਮਾਨ ਵਲੋਂ ਪ੍ਰਸੰਸਾ ਪੱਤਰ ਵੰਡ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੋਵਾ ਐਪ ਰਾਹੀਂ ਗੋਲਡ ਸਰਟੀਫਿਕੇਟ ਵਿਜੇਤਾ ਗੁਰਦਾਸਪੁਰ ਤੋਂ ਨਰਿੰਦਰ ਸਿੰਘ ਅਤੇ ਜਸਬੀਰ ਸਿੰਘ ਬਟਾਲਾ ਵਾਸੀ ਨੂੰ ਕੈਪਟਨ ਅਮਰਿੰਦਰ ਮੁੱਖ ਮੰਤਰੀ ਵਲੋਂ ਹਸਤਾਖਰ ਕੀਤੇ ਸਰਟੀਫਿਕੇਟ ਅਤੇ ਟੀ.ਸ਼ਰਟ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਬਾਹਰਵੀਂ ਜਮਾਤ ਵਿਚ 98 ਫੀਸਦ ਅੰਕ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਸਰਕਾਰੀ ਕਾਲਜ ਦੇ ਅਧਿਆਪਕ/ਲੈਕਚਰਾਰ ਵਲੋਂ ਸ਼ਬਦ ਗਾਇਨ ਤੇ ਰਾਸ਼ਟਰੀ ਗਾਇਨ ਪੇਸ਼ ਕੀਤਾ ਗਿਆ ਤੇ ਐਸ.ਐਸ.ਐਮ ਕਾਲਜ ਦੀਨਾਨਗਰ ਦੋ ਪ੍ਰੌਫੈਸਰ ਸੋਨੂੰ ਮੰਗੋਤਰਾ ਵਲੋਂ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ ਗਏ। ਸਮਾਗਮ ਦੌਰਾਨ ਜਿਲਾ ਪ੍ਰਸ਼ਾਸਨ ਵਲੋਂ ਮੁੱਖ ਮਹਿਮਾਨ ਸ. ਬਾਜਵਾ ਨੂੰ ਖੁਸ਼ਹਾਲੀ ਤੇ ਵਿਕਾਸ ਦੇ ਪ੍ਰਤੀਕ ਵਜੋਂ ਪੌਦਾ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।

ਇਸੇ ਤਰਾਂ ਅੱਜ ਪੂਰੇ ਜ਼ਿਲ•ੇ ਅੰਦਰ ਆਜ਼ਾਦੀ ਦਿਵਸ ਪੂਰੇ ਉਤਸ਼ਾਹ ਤੇ ਜਾਹੋ ਜਲਾਲ ਨਾਲ ਮਨਾਇਆ ਗਿਆ। ਸਬ ਡਵੀਜ਼ਨ ਬਟਾਲਾ, ਡੇਰਾ ਬਾਬਾ ਨਾਨਕ, ਕਲਾਨੋਰ ਤੇ ਦੀਨਾਨਗਰ ਵਿਖੇ ਆਜ਼ਾਦੀ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ।

ਇਸ ਮੌਕੇ ਮੈਡਮ ਅਮਨਦੀਪ ਕੋਰ ਸਹਾਇਕ ਕਮਿਸ਼ਨਰ (ਜ), ਸ੍ਰੀ ਕੇਪੀ ਸੰਧੂ ਜਿਲਾ ਅਟਾਰਨੀ ਗੁਰਦਾਸਪੁਰ, ਚੇਅਰਮੈਨ ਬਲਜੀਤ ਸਿੰਘ ਪਾਹੜਾ, ਤਰਸੇਮ ਸਹੋਤਾ ਵਾਈਸ ਚੇਅਰਮੈਨ ਕ੍ਰਿਸ਼ਚੀਅਨ ਵੈਲਫੇਅਰ ਬੋਰਡ, ਅਮਨਦੀਪ ਕੋਰ ਰੰਧਾਵਾ ਜਿਲਾ ਪ੍ਰਧਾਨ ਮਹਿਲਾ ਕਾਂਗਰਸ, ਹਰਦੀਪ ਸਿੰਘ ਜਿਲਾ ਸਿੱਖਿਆ ਅਫਸਰ (ਸ), ਸ਼ਾਮ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਡਾ. ਕਿਸ਼ਨ ਚੰਦ ਸਿਵਲ ਸਰਜਨ, ਦਰਸ਼ਨ ਮਹਾਜਨ ਸਿਟੀ ਪ੍ਰਧਾਨ, ਸੁਰਿੰਦਰ ਕੁਮਾਰ, ਗੁਰਵਿੰਦਰਪਾਲ ਸਮੇਤ ਪ੍ਰਮੁੱਖ ਹਸਤੀਆਂ ਮੌਜੂਦ ਸਨ।

Written By
The Punjab Wire