ਕਾਂਗਰਸੀ ਵਿਧਾਇਕਾਂ ਨੇ 1000 ਕਰੋੜ ਰੁਪਏ ਦੇ ਮਨਰੇਗਾ ਫੰਡਾਂ ਦਾ ਕੀਤਾ ਘੁਟਾਲਾ : ਸੁਖਬੀਰ ਸਿੰਘ ਬਾਦਲ

ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਤੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਲਈ ਕੇਸ ਸੀ ਬੀ ਆਈ ਹਵਾਲੇ ਕਰਨ ਦੀ ਕੀਤੀ ਮੰਗ

ਚੰਡੀਗੜ•, 20 ਅਗਸਤ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਦੇ ਵਿਧਾਇਕਾਂ ਨੇ ਰਾਜ ਸਰਕਾਰ ਦੇ ਅਧਿਕਾਰੀਆਂ ਨਾਲ ਰਲ ਕੇ 1000 ਕਰੋੜ ਰੁਪਏ ਦੇ ਮਨਰੇਗਾ ਫੰਡਾਂ ਦਾ ਘੁਟਾਲਾ ਕੀਤਾ ਹੈ ਤੇ ਉਹਨਾਂ ਨੇ ਇਸ ਘੁਟਾਲੇ ਵਿਚ ਸ਼ਾਮਲ ਦੋਸ਼ੀਆਂ ਨੂੰ ਫੜਨ ਲਈ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਗਰੀਬਾਂ ਦੀ ਦਸ਼ਾ ਸੁਧਾਰਨ ਲਈ ਰੱਖੇ ਕੇਂਦਰੀ ਫੰਡਾਂ ਦਾ ਕਾਂਗਰਸੀ ਵਿਧਾਇਕਾਂ ਨੇ ਘੁਟਾਲਾ ਕਰ ਲਿਆ ਹੈ। ਉਹਨਾਂ ਕਿਹਾ ਕਿ ਕੇਂਦਰੀ ਟੀਮ ਵੱਲੋਂ ਕੀਤੀ ਜਾਂਚ ਨੇ ਪਹਿਲਾਂ ਹੀ ਸੂਬੇ ਦੇ ਦੋ ਜ਼ਿਲਿ•ਆਂ ਵਿਚ ਘੋਰ ਬੇਨਿਯਮੀਆਂ ਫੜੀਆਂ ਹਨ ਅਤੇ ਉਹਨਾਂ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੂੰ ਅਪੀਲ ਕੀਤੀ ਕਿ ਇਹ ਕੇਸ ਸੀ ਬੀ ਆਈ ਹਵਾਲੇ ਕੀਤੇ ਜਾਵੇ ਤਾਂ ਜੋ ਸੂਬੇ ਭਰੇ ਵਿਚ ਮਨਰੇਗਾ ਫੰਡਾਂ ਦੇ ਘੁਟਾਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ।

ਵੇਰਵੇ ਸਾਂਝੇ ਕਰਦਿਆਂ ਸੁਖਬੀਰ ਬਾਦਲ ਨੇ ਦੱਸਿਆ ਕਿ ਕਿਸ ਤਰੀਕੇ ਘੁਟਾਲਾ ਕੀਤਾ ਜਾ ਰਿਹਾ ਹੈ, ਕਾਂਗਰਸ ਦੇ ਵਿਧਾਇਕਾਂ ਦੇ ਨੇੜਲਿਆਂ ਦੀ ਮਲਕੀਅਤ ਵਾਲੀਆਂ ਕੰਪਨੀਆਂ ਦੇ ਨਾਂ ਸਮੱਗਰੀ ਦੀ ਖਰੀਦ ਦੇ ਬਿੱਲ ਭੇਜੇ ਜਾ ਰਹੇ ਹਨ। ਹਰ ਕੇਸ ਵਿਚ ਕਰੋੜਾਂ ਰੁਪਏ ਦੀ ਸਮੱਗਰੀ ਉਸ ਫਰਮ ਤੋਂ ਖਰੀਦੀ ਵਿਖਾਈ ਗਈ ਹੈ ਜੋ ਸਿਰਫ ਕਾਗਜ਼ਾਂ ਵਿਚ ਹੀ ਹੈ। ਉਹਨਾਂ ਕਿਹਾ ਕਿ ਜ਼ਮੀਨੀ ਪੱਧਰ ‘ਤੇ ਕੰਮ ਸ਼ੁਰੂ ਵੀ ਨਹੀਂ ਹੋਇਆ ਜਦਕਿ ਉਸਨੂੰ ਮੁਕੰਮਲ ਹੋਇਆ ਵਿਖਾ ਕੇ ਅਨੁਮਾਨਤ ਲਾਗਤਾਂ ਦੇ ਆਧਾਰ ‘ਤੇ ਅਦਾਇਗੀਆਂ ਕੀਤੀਆਂ ਗਈਆਂ ਹਨ।

ਬਾਦਲ ਨੇ ਕਿਹਾ ਕਿ ਕਾਂਗਰਸੀ ਵਿਧਾਇਕ ਇੰਨੇ ਨੰਗੇ ਚਿੱਟੇ ਹੋ ਕੇ ਇਸ ਵਿਚ ਲੱਗੇ ਹਨ ਕਿ ਉਹਨਾਂ ਨੇ ਕੇਂਦਰੀ ਫੰਡਾਂ ਦਾ ਘੁਟਾਲਾ ਕਰਨ ਵਾਸਤੇ ਟਾਈਲਾਂ ਤੇ ਬੈਂਚ ਬਣਾਉਣ ਦੀਆਂ ਫੈਕਟਰੀਆਂ ਖੋਲ• ਲਈਆਂ ਹਨ। ਉਹਨਾਂ ਕਿਹਾ ਕਿ ਨਿੱਜੀ ਥਾਵਾਂ ‘ਤੇ ਪੁਲੀਆਂ, ਫੁੱਟਪਾਥ ਤੇ ਸ਼ੈਡ ਬਣਾਏ ਗਏ ਵਿਖਾਏ ਗਏ ਹਨ ਜਦਕਿ ਫੰਡਾਂ ਦੀ ਵਰਤੋਂ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਸਿਆਸੀ ਫਾਇਦਿਆਂ ਲਈ ਕੀਤੀ ਗਈ ਹੈ ਤੇ ਇਸ ਵਾਸਤੇ ਕੱਚੇ ਮਾਲ ਦੀ ਸਪਲਾਈ ਕਰਨ ਵਾਲਿਆਂ ਤੇ ਗ੍ਰਾਮ ਪੰਚਾਇਤਾਂ ਨਾਲ ਵੀ ਗੰਢਤੁਪ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਅਯੋਗ ਲੋਕਾਂ ਨੂੰ ਜੋਬ ਕਾਰਡ ਜਾਰੀ ਕੀਤੇ ਗਏ ਹਨ ਤੇ ਹੈਰਾਨੀਜਨਕ ਇਹ ਹੈ ਕਿ ਮਰੇ ਹੋਏ ਲੋਕਾਂ ਨੂੰ ਵੀ ਮਨਰੇਗਾ ਦੇ ਕੰਮ ਕਰਨ ਵਾਲਿਆਂ ਦੀ ਸੂਚੀ ਵਿਚ ਪਾਇਆ ਹੋਇਆ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਸ ਘੁਟਾਲੇ ਨੂੰ ਰਾਜ ਸਰਕਾਰ ਦਾ ਆਸ਼ੀਰਵਾਦ ਪ੍ਰਾਪਤ ਹੈ ਅਤੇ ਇਸੇ ਲਈ ਇਸ ਘੁਟਾਲੇ ਵਿਚ ਸ਼ਾਮਲ ਵਿਅਕਤੀਆਂ ਦੇ ਖਿਲਾਫ ਉਦੋਂ ਵੀ ਕਾਰਵਾਈ ਨਹੀਂ ਕੀਤੀ ਗਈ ਜਦੋਂ ਇਕ ਕੇਂਦਰੀ ਟੀਮ ਨੇ ਜਾਅਲੀ ਲੇਬਰ, ਵਧਾ ਕੇ ਪੇਸ਼ ਕੀਤੇ ਬਿੱਲਾਂ ਤੇ ਘਟੀਆ ਕਵਾਲਟੀ ਦੇ ਕੰਮਾਂ ਦਾ ਪਤਾ ਲਾਇਆ। ਉਹਨਾਂ ਕਿਹਾ ਕਿ ਦੋ ਜ਼ਿਲਿ•ਆਂ ਵਿਚ ਬੇਨਿਯਮੀਆਂ ਸਾਹਮਣੇ ਆਉਣ ਤੋਂ ਬਾਅਦ ਹੋਰਨਾਂ ਇਲਾਕਿਆਂ ਵਿਚੋਂ ਵੀ ਸ਼ਿਕਾਇਤਾਂ ਆਈਆਂ ਪਰ ਕਾਂਗਰਸ ਸਰਕਾਰ ਘੁਟਾਲੇ ‘ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਹਨਾਂ ਕਿਹਾ ਕਿ ਕਿਉਂਕਿ ਸਰਕਾਰ ਉਸੇ ਤਰੀਕੇ ਇਸ ਘੁਟਾਲੇ ਵਿਚ ਸ਼ਾਮਲ ਹੈ ਜਿਸ ਤਰੀਕੇ ਇਸਨੇ ਕਾਂਗਰਸੀਆਂ ਦੀ ਅਗਵਾਈ ਵਾਲੇ ਸ਼ਰਾਬ ਮਾਫੀਆ ਨੂੰ 5600 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਲੁੱਟਣ ਦੀ ਆਗਿਆ ਦਿੱਤੀ, ਇਸ ਵਾਸਤੇ ਇਸ ਸਾਰੇ ਜਾਲ ਨੂੰ ਬੇਨਕਾਬ ਕਰਨ ਵਾਸਤੇ ਤੇ ਅਸਲ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇਣ ਵਾਸਤੇ ਮਾਮਲੇ ਦੀ ਸੀ ਬੀ ਆਈ ਜਾਂਚ ਜ਼ਰੂਰੀ ਹੈ।

ਇਸ ਦੌਰਾਨ ਬਾਦਲ ਨੇ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੂੰ ਇਹ ਵੀ ਅਪੀਲ ਕੀਤੀ ਕਿ ਪੰਜਾਬ ਵਿਚ ਮਨਰੇਗਾ ਦੇ ਕੰਮਾਂ ਦੀ ਨਿਗਰਾਨੀ ਵਾਸਤੇ ਟੀਮ ਤਾਇਨਾਤ ਕੀਤੀ ਜਾਵੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਕੀਮ ਦਾ ਲਾਭ ਸਮਾਜ ਦੇ ਅਣਗੌਲੇ ਵਰਗਾਂ ਨੂੰ ਮਿਲੇ ਅਤੇ ਇਹ ਭ੍ਰਿਸ਼ਟਾਚਾਰ ਦਾ ਅੱਡਾ ਨਾ ਬਣ ਕੇ ਰਹਿ ਜਾਵੇ।

Coronavirus Update (Live)

Coronavirus Update

error: Content is protected !!