CORONA ਗੁਰਦਾਸਪੁਰ

ਜ਼ਿਲ੍ਹਾ ਮੈਜਿਸਟਰੇਟ ਨੇ 25 ਅਗਸਤ 2020 ਤੱਕ ਫ਼ਤਹਿਗੜ੍ਹ ਚੂੜੀਆਂ ਸ਼ਹਿਰ ਵਿੱਚ ਕਰਫਿਊ ਲਗਾਇਆ

ਜ਼ਿਲ੍ਹਾ ਮੈਜਿਸਟਰੇਟ ਨੇ 25 ਅਗਸਤ 2020 ਤੱਕ ਫ਼ਤਹਿਗੜ੍ਹ ਚੂੜੀਆਂ ਸ਼ਹਿਰ ਵਿੱਚ ਕਰਫਿਊ ਲਗਾਇਆ
  • PublishedAugust 21, 2020

ਕਰਫਿਊ ਦੌਰਾਨ ਲੋਕ ਆਪਣੇ ਘਰ ਰਹਿ ਕੇ ਪ੍ਰਸ਼ਾਸਨ ਨੂੰ ਸਹਿਯੋਗ ਕਰਨ

ਬਟਾਲਾ, 21 ਅਗਸਤ। ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਅੱਜ ਮਿਤੀ 21 ਅਗਸਤ ਨੂੰ ਸ਼ਾਮ 7 ਵਜੇ ਤੋਂ 25 ਅਗਸਤ 2020 ਤੱਕ ਫ਼ਤਹਿਗੜ੍ਹ ਚੂੜੀਆਂ ਸ਼ਹਿਰ ਵਿੱਚ ਕਰਫਿਊ ਲਗਾ ਦਿੱਤਾ ਹੈ।

ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਕਰਫਿਊ ਸਾਰੇ ਫ਼ਤਹਿਗੜ੍ਹ ਚੂੜੀਆਂ ਸ਼ਹਿਰ ਵਿੱਚ ਲਾਗੂ ਹੋਵੇਗਾ ਅਤੇ ਇਸ ਦੌਰਾਨ ਸਾਰੀਆਂ ਦੁਕਾਨਾਂ, ਬਜ਼ਾਰ, ਵਪਾਰਕ ਅਤੇ ਕਾਰੋਬਾਰੀ ਅਦਾਰੇ ਬੰਦ ਰਹਿਣਗੇ। ਕਰਫਿਊ ਦੌਰਾਨ ਸਿਰਫ ਐਮਰਜੈਂਸੀ ਸੇਵਾਵਾਂ ਹੀ ਚੱਲਣਗੀਆਂ।

ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਪ੍ਰਸ਼ਾਸਨ ਨੂੰ ਇਹ ਫੈਸਲਾ ਫ਼ਤਹਿਗੜ੍ਹ ਚੂੜੀਆਂ ਵਿਖੇ ਕੋਵਿਡ-19 ਦੇ ਵੱਧ ਮਾਮਲੇ ਆਉਣ ਕਰਕੇ ਲੈਣਾ ਪਿਆ ਹੈ। ਉਨ੍ਹਾਂ ਕਿਹਾ ਕਿ ਕਰਫਿਊ ਦੌਰਾਨ ਲੋਕ ਆਪਣੇ ਘਰਾਂ ਵਿਚ ਰਹਿਣ ਅਤੇ ਹਰ ਤਰਾਂ ਨਾਲ ਪ੍ਰਸ਼ਾਸਨ ਨੂੰ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

Written By
The Punjab Wire