ਜ਼ਿਲ੍ਹਾ ਮੈਜਿਸਟ੍ਰੇਟ ਨੇ 28 ਅਗਸਤ 2020 ਤੱਕ ਫਤਿਹਗੜ੍ਹ ਚੂੜੀਆਂ ਸ਼ਹਿਰ ਵਿੱਚ ਕਰਫਿਊ ’ਚ ਕੀਤਾ ਵਾਧਾ

DC GSP

 ਕਰਫਿਊ ਦੌਰਾਨ ਲੋਕ ਆਪਣੇ ਘਰ ਰਹਿ ਕੇ ਪ੍ਰਸ਼ਾਸਨ ਨੂੰ ਸਹਿਯੋਗ ਕਰਨ

ਫਤਿਹਗੜ੍ਹ ਚੂੜੀਆਂ/ਬਟਾਲਾ 25 ਅਗਸਤ (  ਮੰਨਨ ਸੈਣੀ  ) – ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਫਤਿਹਗੜ੍ਹ ਚੂੜੀਆਂ ਵਿਖੇ ਲੱਗੇ ਕਰਫਿਊ ਵਿੱਚ ਅਗਲੇ ਤਿੰਨ ਦਿਨ ਦਾ ਵਾਧਾ ਕੀਤਾ ਹੈ ਭਾਵ 26 ਅਗਸਤ ਤੋਂ 28 ਅਗਸਤ 2020 ਤੱਕ ਫ਼ਤਹਿਗੜ੍ਹ ਚੂੜੀਆਂ ਸ਼ਹਿਰ ਵਿੱਚ ਕਰਫਿਊ ਰਹੇਗਾ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 25 ਅਗਸਤ ਤੱਕ ਮੁਕੰਮਲ ਕਰਫ਼ਿਊ ਲਗਾਉਣ ਦਾ ਫੈਸਲਾ ਲਿਆ ਸੀ, ਪਰ ਸ਼ਹਿਰ ਵਿਚ ਕਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਹੁਣ 28 ਅਗਸਤ ਤੱਕ ਇਹ ਕਰਫ਼ਿਊ ਜਾਰੀ ਰਹੇਗਾ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਕਰਫਿਊ ਸਾਰੇ ਫ਼ਤਹਿਗੜ੍ਹ ਚੂੜੀਆਂ ਸ਼ਹਿਰ ਵਿੱਚ ਲਾਗੂ ਹੋਵੇਗਾ ਅਤੇ ਇਸ ਦੌਰਾਨ ਦੁਕਾਨਾਂ, ਬਜ਼ਾਰ, ਵਪਾਰਕ ਅਤੇ ਕਾਰੋਬਾਰੀ ਅਦਾਰੇ ਬੰਦ ਰਹਿਣਗੇ। ਕਰਫਿਊ ਦੌਰਾਨ ਸਿਰਫ਼ ਐਮਰਜੈਂਸੀ ਸੇਵਾਵਾਂ ਹੀ ਚੱਲਣਗੀਆਂ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਪ੍ਰਸ਼ਾਸਨ ਨੂੰ ਇਹ ਫੈਸਲਾ ਫ਼ਤਹਿਗੜ੍ਹ ਚੂੜੀਆਂ ਵਿਖੇ ਕੋਵਿਡ-19 ਦੇ ਵੱਧ ਮਾਮਲੇ ਆਉਣ ਕਰਕੇ ਲੈਣਾ ਪਿਆ ਹੈ। ਉਨ੍ਹਾਂ ਕਿਹਾ ਕਿ ਕਰਫਿਊ ਦੌਰਾਨ ਲੋਕ ਆਪਣੇ ਘਰਾਂ ਵਿਚ ਰਹਿਣ ਅਤੇ ਹਰ ਤਰਾਂ ਨਾਲ ਪ੍ਰਸ਼ਾਸਨ ਨੂੰ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

Exit mobile version