ਬਟਾਲਾ, 26 ਅਗਸਤ ( ਮੰਨਨ ਸੈਣੀ ) – ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵਲੋਂ ਕੋਵਿਡ-19 ਦੇ ਕਾਰਨ ਫ਼ਤਹਿਗੜ੍ਹ ਚੂੜੀਆਂ ਵਿਖੇ ਲਗਾਇਆ ਗਿਆ ਦਿਨ ਵੇਲੇ ਦਾ ਕਰਫਿਊ ਮਿਤੀ 27 ਅਗਸਤ 2020 ਦੀ ਸਵੇਰ 5 ਵਜੇ ਤੋਂ ਹਟਾ ਲਿਆ ਗਿਆ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਇਹ ਫੈਸਲਾ ਫ਼ਤਹਿਗੜ੍ਹ ਚੂੜੀਆਂ ਸ਼ਹਿਰ ਵਿੱਚ ਕੋਰੋਨਾ ਵਾਇਰਸ ਦੀ ਬਿਮਾਰੀ ਦੇ ਹਾਲਾਤ ਦਾ ਜਾਇਜਾ ਲੈਣ ਤੋਂ ਬਾਅਦ ਲਿਆ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਨਾਲ ਹੀ ਫ਼ਤਹਿਗੜ੍ਹ ਸ਼ਹਿਰ ਸਮੇਤ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ-19 ਤੋਂ ਬਚਣ ਲਈ ਸਿਹਤ ਵਿਭਾਗ ਤੇ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਲਗਾਇਆ ਜਾਵੇ, ਘੱਟੋ-ਘੱਟ 6 ਫੁੱਟ ਦੀ ਸਮਾਜਿਕ ਦੂਰੀ ਰੱਖੀ ਜਾਵੇ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਤਾ ਜਾਵੇ।