CORONA ਪੰਜਾਬ

ਕੋਈ ਵੀ ਕਾਨੂੰਨ ਤੋਂ ਉਪਰ ਨਹੀਂ, ਮੁੱਖ ਸਕੱਤਰ ਕਥਿਤ ਸਕਾਲਰਸ਼ਿਪ ਘਪਲੇ ਦੀ ਡੂੰਘਾਈ ਵਿੱਚ ਜਾਂਚ ਕਰਨਗੇ: ਕੈਪਟਨ ਅਮਰਿੰਦਰ ਸਿੰਘ

ਕੋਈ ਵੀ ਕਾਨੂੰਨ ਤੋਂ ਉਪਰ ਨਹੀਂ, ਮੁੱਖ ਸਕੱਤਰ ਕਥਿਤ ਸਕਾਲਰਸ਼ਿਪ ਘਪਲੇ ਦੀ ਡੂੰਘਾਈ ਵਿੱਚ ਜਾਂਚ ਕਰਨਗੇ: ਕੈਪਟਨ ਅਮਰਿੰਦਰ ਸਿੰਘ
  • PublishedAugust 29, 2020

ਆਪ ਨੂੰ ਸ਼ਰਾਰਤੀ ਪਾਰਟੀ ਦੱਸਦੇ ਹੋਏ ਵਰਦਿਆਂ ਕਿਹਾ, ਵਿਰੋਧੀਆਂ ਦੇ ਦਬਾਅ ਅੱਗੇ ਨਹੀਂ ਝੁਕਾਂਗਾ

ਚੰਡੀਗੜ•, 29 ਅਗਸਤ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕਥਿਤ ਸਕਾਲਰਸ਼ਿਪ ਘੁਟਾਲੇ ਸਬੰਧੀ ਸਪੱਸ਼ਟ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀ ਪਾਇਆ ਜਾਣ ਵਾਲਾ ਕੋਈ ਵੀ ਵਿਅਕਤੀ ਬਖਸ਼ਿਆ ਨਹੀਂ ਜਾਵੇਗਾ। ਉਨ•ਾਂ ਮੁੱਖ ਸਕੱਤਰ ਨੂੰ ਇਸ ਮਾਮਲੇ ਦੀ ਡੂੰਘਾਈ ਵਿੱਚ ਜਾਂਚ ਕਰਨ ਲਈ ਕਿਹਾ ਜਿਸ ਨੂੰ ਕਾਨੂੰਨ ਮੁਤਾਬਕ ਤਰਕਪੂਰਨ ਸਿੱਟੇ ‘ਤੇ ਲਿਜਾਇਆ ਜਾਵੇ।

ਉਨ•ਾਂ ਕਿਹਾ ਕਿ ਮੁੱਖ ਸਕੱਤਰ ਵਿਨੀ ਮਹਾਜਨ ਇਸ ਮਾਮਲੇ ਨਾਲ ਜੁੜੇ ਸਾਰੇ ਪੱਖਾਂ ਨੂੰ ਦੇਖਣਗੇ ਅਤੇ ਕੋਈ ਵੀ ਜੋ ਦੋਸ਼ੀ ਪਾਇਆ ਜਾਵੇਗਾ, ਉਸ ਨੂੰ ਕਾਨੂੰਨ ਵਿਵਸਥਾ ਅਨੁਸਾਰ ਸਜ਼ਾ ਅਤੇ ਜੁਰਮਾਨਾ ਕੀਤਾ ਜਾਵੇਗਾ ਭਾਵੇਂ ਉਹ ਸਰਕਾਰ ਦੇ ਅੰਦਰ ਜਾਂ ਬਾਹਰ ਕਿਹੜੀ ਵੀ ਪੁਜੀਸ਼ਨ ‘ਤੇ ਬੈਠਾ ਹੋਵੇ। ਉਨ•ਾਂ ਇਹ ਗੱਲ ਜ਼ੋਰ ਦੇ ਕੇ ਕਹੀ ਕਿ ਕਾਨੂੰਨ ਆਪਣਾ ਕੰਮ ਕਰੇਗਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਿਰਪੱਖ ਪੜਤਾਲ ਅਤੇ ਪੂਰਨ ਜਾਂਚ ਤੋਂ ਬਿਨਾਂ ਕਿਸੇ ਨੂੰ ਵੀ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ ਜਿਸ ਕਾਰਨ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵੀ ਦੋਸ਼ੀ ਆਖਿਆ ਨਹੀਂ ਜਾ ਸਕਦਾ। ਮੁੱਖ ਮੰਤਰੀ ਨੇ ਕਿਹਾ, ”ਇਥੇ ਕਾਨੂੰਨ ਦਾ ਰਾਜ ਹੈ ਜਿਸ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ।” ਉਨ•ਾਂ ਕਿਹਾ ਕਿ ਉਹ ਇਸ ਮਾਮਲੇ ਵਿੱਚ ਉਹ ਵਿਰੋਧੀ ਧਿਰ ਦੇ ਦਬਾਅ ਅੱਗੇ ਨਹੀਂ ਝੁੱਕਣਗੇ।

ਉਨ•ਾਂ ਅੱਗੇ ਕਿਹਾ ਕਿ ਕਿਸੇ ਨੂੰ ਵੀ ਬਚਾਉਣ ਜਾਂ ਲੁਕਾਉਣ ਦਾ ਸਵਾਲ ਹੀ ਨਹੀਂ ਪੈਦਾ ਹੁੰਦਾ ਅਤੇ ਇਸ ਮਾਮਲੇ ਵਿੱਚ ਜਿਹੜਾ ਵੀ ਦੋਸ਼ੀ ਪਾਇਆ ਜਾਵੇਗਾ, ਉਸ ਖਿਲਾਫ ਕਾਨੂੰਨ ਤਹਿਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਆਮ ਆਦਮੀ ਪਾਰਟੀ ‘ਤੇ ਵਰ•ਦਿਆਂ ਕਿਹਾ ਕਿ ਉਹ ਸ਼ਰਾਰਤੀ ਪਾਰਟੀ ਵਾਂਗ ਵਿਵਹਾਰ ਕਰਦੀ ਹੋਈ ਇਸ ਮਾਮਲੇ ਵਿੱਚ ਬਿਨਾਂ ਪੂਰਨ ਜਾਂਚ ਦੇ ਸਾਧੂ ਸਿੰਘ ਧਰਮਸੋਤ ‘ਤੇ ਦੋਸ਼ ਲਾਉਂਦੀ ਹੋਈ ਰੌਲਾ ਪਾ ਰਹੀ ਹੈ।

ਆਪ ਅਤੇ ਲੋਕ ਇਨਸਾਫ ਪਾਰਟੀ ਦੇ ਵਿਧਾਇਕਾਂ ਵੱਲੋਂ ਕੱਲ• ਵਿਧਾਨ ਸਭਾ ਵਿੱਚ ਸ਼ੋਰ ਸ਼ਰਾਬਾ ਕਰਕੇ ਕੀਤੀ ਜਾ ਰਹੀ ਮੰਗ ਨੂੰ ਪੂਰੀ ਤਰ•ਾਂ ਅਣਚਾਹੀ ਤੇ ਅਣਅਧਿਕਾਰਤ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪੁੱਛਿਆ, ”ਕੀ ਅਸੀਂ ਅਰਾਜਕਤਾ ਦੇ ਮਾਹੌਲ ਵਿੱਚ ਰਹਿ ਰਹੇ ਹੈ ਜਿੱਥੇ ਕਾਨੂੰਨ ਦਾ ਕੋਈ ਨਿਯਮ ਨਹੀਂ?”
ਮੁੱਖ ਮੰਤਰੀ ਨੇ ਪੁੱਛਿਆ, ”ਕੀ ਤੁਸੀਂ ਸੱਚਮੁੱਚ ਮੈਥੋਂ ਇਹ ਆਸ ਰੱਖਦੇ ਹੋ ਕਿ ਬਿਨਾਂ ਕਿਸੇ ਪੂਰਨ ਜਾਂਚ ਦੇ ਮੈਂ ਆਪਣੇ ਮੰਤਰੀ ਖਿਲਾਫ ਕਾਰਵਾਈ ਕਰਾਂ ਜਦੋਂ ਕਿ ਮੈਂ ਵਿਰੋਧੀ ਧਿਰ ਦੇ ਕਈ ਆਗੂਆਂ ਖਿਲਾਫ ਅਜਿਹਾ ਨਹੀਂ ਕੀਤਾ।” ਉਨ•ਾਂ ਕਿਹਾ ਕਿ ਸਾਧੂ ਸਿੰਘ ਧਰਮਸੋਤ ਖੁਦ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਇਸ ਮਾਮਲੇ ਵਿੱਚ ਹਰੇਕ ਜਾਂਚ ਲਈ ਤਿਆਰ ਹਨ। ਦੁੱਖ ਦੀ ਗੱਲ ਹੈ ਕਿ ਦੋਸ਼ ਅਤੇ ਜਵਾਬੀ ਦੋਸ਼ ਭਾਰਤੀ ਰਾਜਨੀਤੀ ਦਾ ਹਿੱਸਾ ਬਣ ਗਏ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਨੂੰਨ ਤੋਂ ਉਪਰ ਕੋਈ ਨਹੀਂ ਹੈ ਪਰ ਹਰੇਕ ਵਿਅਕਤੀ ਨਿਰਪੱਖ ਅਤੇ ਪੂਰਨ ਜਾਂਚ ਦਾ ਹੱਕਦਾਰ ਹੈ। ਉਨ•ਾਂ ਕਿਹਾ ਕਿ ਇਸ ਮਾਮਲੇ ਉਤੇ ਸ਼ੋਰ ਸ਼ਰਾਬਾ ਕਰਕੇ ਆਮ ਆਦਮੀ ਪਾਰਟੀ ਸੂਬੇ ਵਿੱਚ ਆਪਣੀ ਰਾਜਸੀ ਜ਼ਮੀਨ ਹਾਸਲ ਕਰਨ ਦੀ ਨਿਰਾਸ਼ਾ ਦਿਖਾ ਰਹੀ ਹੈ ਜਿਹੜੀ ਪਾਰਟੀ ਨੂੰ ਲੋਕਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੂਰੀ ਤਰ•ਾਂ ਨਕਾਰ ਦਿੱਤਾ ਹੈ।

ਕੋਵਿਡ ਮਹਾਂਮਾਰੀ ਖਿਲਾਫ ਸੂਬਾ ਸਰਕਾਰ ਦੀ ਮੁਹਿੰਮ ਦਾ ਸਾਥ ਦੇਣ ਦੀ ਬਜਾਏ ਆਪਣੀ ਚੋਣ ਮੁਹਿੰਮ ਸ਼ੁਰੂ ਕਰਨ ਲਈ ਮੌਕੇ ਲੱਭ ਰਹੀ ਆਪ ਅਤੇ ਵਿਰੋਧੀ ਪਾਰਟੀਆਂ ਨੂੰ ਚਿਤਾਵਨੀ ਦਿੰਦਿਆਂ ਉਨ•ਾਂ ਕਿਹਾ, ”ਪਰ ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਚੋਣਾਂ ਸਖਤ ਮਿਹਨਤ ਨਾਲ ਜਿੱਤੀਆਂ ਜਾਂਦੀਆਂ ਹਨ ਨਾ ਕਿ ਬਹੁਤ ਜ਼ਿਆਦਾ ਬੇਲੋੜਾ ਰੌਲਾ ਪਾ ਕੇ।”

Written By
The Punjab Wire